ਧਾਰਮਿਕ ਭਾਵਨਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਾਲੇ ਮਾਮਲੇ ਵਿਚ ਅੱਜ Gurdas Mann ਦੀ ਧਾਰਮਿਕ ਭਾਵਨਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਾਲੇ ਮਾਮਲੇ ਵਿਚ ਅੱਜ Gurdas Mann ਦੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Court rejects Gurdas Mann's bail plea in case of objectionable remarks on religious sentiments

ਧਾਰਮਿਕ ਭਾਵਨਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਾਲੇ ਮਾਮਲੇ ਵਿਚ ਅੱਜ ਗੁਰਦਾਸ ਮਾਨ ਦੀ ਜ਼ਮਾਨਤ ਦੀ ਅਪੀਲ ਅਦਾਲਤ ਵਲੋਂ ਰੱਦ

3

AZAD SOCH:-

Jalandhar,(AZAD SOCH NEWS):- ਗੁਰਦਾਸ ਮਾਨ (Gurdas Mann) ਵੱਲੋਂ ਇਤਰਾਜ਼ਯੋਗ ਟਿੱਪਣੀਆਂ (Objectionable Comments) ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅੱਜ ਜਲੰਧਰ ਸੈਸ਼ਨ ਕੋਰਟ ਵਿਚ ਐਡੀਸ਼ਨਲ ਸੈਸ਼ਨ (Additional Sessions) ਜੱਜ ਮਨਜਿੰਦਰ ਸਿੰਘ (Additional Sessions Judge Manjinder Singh) ਨੇ ਗੁਰਦਾਸ ਮਾਨ ਦੇ ਵਕੀਲ ਵਲੋਂ ਦਿੱਤੀ ਜ਼ਮਾਨਤ ਦੀ ਅਪੀਲ ‘ਤੇ ਫ਼ੈਸਲਾ ਦਿੰਦੇ ਹੋਏ ਜ਼ਮਾਨਤ ਰੱਦ ਕਰ ਦਿੱਤੀ ਹੈ,ਧਾਰਮਿਕ ਭਾਵਨਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਾਲੇ ਮਾਮਲੇ ਵਿਚ ਅੱਜ ਗੁਰਦਾਸ ਮਾਨ ਦੀ ਜ਼ਮਾਨਤ ਦੀ ਅਪੀਲ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ।

ALSO READ:- ਪੰਜਾਬ ਦੇ ਉਲੰਪਿਕ ਤਗਮਾ ਜੇਤੂਆਂ ਦੇ ਨਾਲ,ਸੋਨ ਤਗਮਾ ਜਿੱਤਣ ਵਾਲੇ ਨੀਰਜ ਚੋਪੜਾ ਅੱਜ ਰਾਤ ਸ਼ਾਹੀ ਖਾਣਾ ਖਵਾਉਣਗੇ ਕੈਪਟਨ ਅਮਰਿੰਦਰ ਸਿੰਘ

ਮੰਗਲਵਾਰ ਨੂੰ ਸੁਣਵਾਈ ਦੌਰਾਨ ਸਿੱਖ ਜੱਥੇਬੰਦੀਆਂ (Sikh Organizations) ਦੇ ਵਕੀਲਾਂ ਪਰਮਿੰਦਰ ਸਿੰਘ ਤੇ ਰਵਿੰਦਰ ਸਿੰਘ ਨੇ ਸੈਸ਼ਨ ਕੋਰਟ ਨੂੰ ਦੱਸਿਆ ਕਿ ਗੁਰਦਾਸ ਮਾਨ ਨੇ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਮੇਲੇ ‘ਚ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ,ਉਨ੍ਹਾਂ ਨੇ ਡੇਰੇ ਦੇ ਗੱਦੀਨਸ਼ੀਨ ਲਾਡੀ ਸ਼ਾਹ ਨੂੰ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ (Third Patshahi Guru Amar Das Ji) ਦਾ ਵੰਸ਼ਜ ਦੱਸਿਆ, ਜਿਸ ਨਾਲ ਨਾ ਸਿਰਫ਼ ਪੰਜਾਬ, ਸਗੋਂ ਦੇਸ਼-ਵਿਸ਼ਵ ਦੇ ਹਰ ਕੋਨੇ ‘ਚ ਰਹਿਣ ਵਾਲੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ,ਜੇਕਰ ਗੁਰਦਾਸ ਮਾਨ (Gurdas Mann) ਨੂੰ ਅਗਾਊਂ ਜ਼ਮਾਨਤ (Anticipatory Bail) ਮਿਲ ਜਾਂਦੀ ਹੈ ਤਾਂ ਸਿੱਖ ਸੰਗਤ ਦਾ ਗੁੱਸਾ ਹੋਰ ਵਧੇਗਾ ਤੇ ਇਹ ਪੰਜਾਬ ਦਾ ਮਾਹੌਲ ਖਰਾਬ ਕਰ ਸਕਦਾ ਹੈ।

ਬੀਤੇ ਦਿਨੀ ਮੰਗਲਵਾਰ ਨੂੰ ਗੁਰਦਾਸ ਮਾਨ ਅਤੇ ਸਿੱਖ ਸੰਗਠਨਾਂ ਦੇ ਵਕੀਲਾਂ ਵਿਚਕਾਰ ਅਗਾਂ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਬਹਿਸ ਹੋਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਬੁੱਧਵਾਰ ਦੀ ਤਰੀਕ ਦਿੱਤੀ ਸੀ,20 ਅਗਸਤ ਨੂੰ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਦੇ ਸਾਲਾਨਾ ਮੇਲੇ ‘ਚ ਗੁਰਦਾਸ ਮਾਨ ਨੇ ਡੇਰੇ ਦੇ ਗੱਦੀਨਸ਼ੀਨ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ,ਇਸ ਕਾਰਨ ਸਿੱਖ ਜਥੇਬੰਦੀਆਂ ਨਾਰਾਜ਼ ਹੋ ਗਈਆਂ,ਮਾਮਲਾ ਭੱਖਦਾ ਵੇਖ ਗੁਰਦਾਸ ਮਾਨ (Gurdas Mann) ਨੇ ਵੀਡੀਓ ਜਾਰੀ ਕਰਕੇ ਇਸ ਲਈ ਮਾਫ਼ੀ ਵੀ ਮੰਗ ਲਈ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *