Aam Aadmi Party ਸਦਾ ਕਿਸਾਨਾਂ ਦੇ ਨਾਲ,ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੇ ਨਾਲ ਰਹੇਗੀ-AAP Aam Aadmi Party ਸਦਾ ਕਿਸਾਨਾਂ ਦੇ ਨਾਲ,ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੇ ਨਾਲ ਰਹੇਗੀ-AAP

Live Clock Date

Your browser is not supported for the Live Clock Timer, please visit the Support Center for support.
Aam Aadmi Party will always be with the farmers, and will continue to be with the farmers in future also - AAP

Aam Aadmi Party ਸਦਾ ਕਿਸਾਨਾਂ ਦੇ ਨਾਲ,ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੇ ਨਾਲ ਰਹੇਗੀ-AAP

0

AZAD SOCH:-

CHANDIGARH,(AZAD SOCH NEWS):-  ਸੰਯੁਕਤ ਕਿਸਾਨ ਮੋਰਚੇ (United Farmers Front) ਦੀ ਕਮੇਟੀ ਵੱਲੋਂ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਵਿਚਾਰ ਚਰਚਾ ਦੇ ਦਿੱਤੇ ਸੱਦੇ ਦੇ ਫਲਸਰੂਪ ਅੱਜ ਆਮ ਆਦਮੀ ਪਾਰਟੀ (Aam Aadmi Party) ਦੇ ਨੁਮਾਇੰਦਿਆਂ ਵੱਲੋਂ ਮੋਰਚਾ ਕਮੇਟੀ (Front Committee) ਨਾਲ ਵਿਚਾਰ ਵਟਾਂਦਰੇ ਕੀਤੇ ਗਏ,ਆਮ ਆਦਮੀ ਪਾਰਟੀ (Aam Aadmi Party) ਵੱਲੋਂ ਵਿਧਾਇਕ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਅਮਨ ਅਰੋੜਾ, ਵਿਧਾਇਕ ਬਲਜਿੰਦਰ ਕੌਰ ਅਤੇ ਬੁੱਧੀਜੀਵੀ ਵਿੰਗ ਦੇ ਪ੍ਰਧਾਨ ਜਗਤਾਰ ਸਿੰਘ ਸੰਘੇੜਾ ਪਾਰਟੀ ਦੇ ਨੁਮਾਇੰਦਿਆਂ ਵਜੋਂ ਸ਼ਾਮਿਲ ਹੋਏ,ਇਸ ਮੀਟਿੰਗ ਵਿੱਚ ਪੰਜਾਬ ਦੀ ਕਿਸਾਨੀ ਅਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਉੱਤੇ ਥੋਪੇ ਗਏ ਕਾਲੇ ਕਾਨੂੰਨਾਂ ਬਾਰੇ ਖੁੱਲ੍ਹ ਕੇ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਦਿੱਲੀ ਦੇ ਬਾਰਡਰ ਉੱਤੇ ਚੱਲ ਰਹੇ ਕਿਸਾਨ ਅੰਦੋਲਨ (Peasant Movement) ਦੀ ਅਗਲੀ ਰੂਪ ਰੇਖਾ ਬਾਰੇ ਵਿਚਾਰ ਕੀਤਾ ਗਿਆ।     

ਵਿਚਾਰ ਚਰਚਾ ਦੇ ਦੌਰਾਨ ਆਪ ਆਗੂਆਂ ਨੇ ਕਿਹਾ ਕਿ ਆਮ ਆਦਮੀ ਸੰਯੁਕਤ ਕਿਸਾਨ ਮੋਰਚੇ (Aam Aadmi United Kisan Morcha) ਦੇ ਪਹਿਲੇ ਦਿਨ ਤੋਂ ਨਾਲ ਹੈ ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ,ਆਪ ਆਗੂਆਂ ਨੇ ਕਿਹਾ ਕਿ ਕਿਉਂ ਜੋ ਆਮ ਆਦਮੀ ਪਾਰਟੀ (Aam Aadmi Party) ਸੂਬੇ ਵਿੱਚ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਅਤੇ ਪੰਜਾਬ ਦੇ ਲੋਕ ਉਨ੍ਹਾਂ ਕੋਲੋਂ ਬਦਲਾਅ ਦੀ ਆਸ ਰੱਖਦੇ ਹਨ ਤਾਂ ਅਜਿਹੀ ਹਾਲਤ ਵਿੱਚ ਰਾਜਨੀਤਕ ਪ੍ਰੋਗਰਾਮ ਕਰਕੇ ਲੋਕਾਂ ਨਾਲ ਰਾਬਤਾ ਰੱਖਣਾ ਅਤਿ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਹੈ ਇਸ ਲਈ ਉਹ ਸਰਕਾਰ ਦੇ ਨਾਮ ਤੇ ਸਰਕਾਰੀ ਪ੍ਰੋਗਰਾਮ ਕਰਕੇ ਆਪਣੀਆਂ ਰਾਜਨੀਤਕ ਗਤੀਵਿਧੀਆਂ ਨੂੰ ਜਾਰੀ ਰੱਖੇਗੀ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Akali Dal Shiromani Gurdwara Parbandhak Committee) ਉੱਤੇ ਕਾਬਜ਼ ਹੋਣ ਦੀ ਸੂਰਤ ਵਿਚ ਸ਼੍ਰੋਮਣੀ ਕਮੇਟੀ ਰਾਹੀਂ ਆਪਣੀਆਂ ਰਾਜਨੀਤਕ ਗਤੀਵਿਧੀ ਨੂੰ ਅੰਜਾਮ ਦੇ ਸਕਦੀ ਹੈ ਅਤੇ ਭਾਰਤੀ ਜਨਤਾ ਪਾਰਟੀ ਇਸ ਸਾਰੇ ਫਾਰਮੂਲੇ ਵਿੱਚ ਸ਼ਾਮਲ ਨਾ ਹੋਣ ਦੀ ਸੂਰਤ ਵਿੱਚ ਪ੍ਰਚਾਰ ਕਰਨ ਲਈ ਆਜ਼ਾਦ ਹੈ ਅਜਿਹੀ ਹਾਲਤ ਵਿੱਚ ਕੇਵਲ ਆਮ ਆਦਮੀ ਪਾਰਟੀ ਨੂੰ ਹੀ ਇਸ ਤੋਂ ਅਲੱਗ ਰੱਖਣਾ ਤਰਕ ਸੰਗਤ ਨਹੀਂ ਹੋਵੇਗਾ,ਉਨ੍ਹਾਂ ਕਿਹਾ ਕਿ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਇਕੋ ਜਿਹੇ ਮੌਕੇ ਮਿਲਣੇ ਚਾਹੀਦੇ ਹਨ।

ALSO READ- विमान पर Face-Mask Rules का उल्लंघन करने के लिए United States America ने अपना जुर्माना दोगुना कर दिया है

ਚੋਣ ਮਨੋਰਥ ਪੱਤਰ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਝੂਠ ਬੋਲ ਕੇ ਵੋਟਾਂ ਲੈਣ ਚ ਮਸਲੇ ਉੱਤੇ ਆਮ ਆਦਮੀ ਪਾਰਟੀ (Aam Aadmi Party) ਨੇ ਕਿਹਾ ਕਿ ਪਾਰਟੀ ਸ਼ੁਰੂ ਤੋਂ ਹੀ ਇਹ ਮੰਗ ਕਰਦੀ ਆਈ ਹੈ ਕਿ ਘੋਸ਼ਣਾ ਪੱਤਰ (Declaration Letter) ਇੱਕ ਕਾਨੂੰਨੀ ਦਸਤਾਵੇਜ਼ ਵਜੋਂ ਲਿਆ ਜਾਣਾ ਚਾਹੀਦਾ ਹੈ ਅਤੇ ਚੋਣ ਘੋਸ਼ਣਾ ਪੱਤਰ (Election Manifesto) ਵਿੱਚ ਕੀਤੇ ਵਾਅਦੇ ਨਾ ਪੂਰੇ ਕਰਨ ਵਾਲੀ ਪਾਰਟੀ ਦੀ ਮਾਨਤਾ ਰੱਦ ਕਰ ਦਿੱਤੀ ਜਾਣੀ ਚਾਹੀਦੀ ਹੈ।    

ਆਪ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਹਮੇਸ਼ਾ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਦੀ ਵੀ ਅਜਿਹਾ ਕੋਈ ਕਾਰਜ ਨਹੀਂ ਕੀਤਾ ਜਿਸ ਨਾਲ ਮੋਰਚੇ ਨੂੰ ਢਾਹ ਲੱਗੇ ਅਤੇ ਭਵਿੱਖ ਵਿਚ ਵੀ ਸੰਯੁਕਤ ਕਿਸਾਨ ਮੋਰਚੇ (United Farmers Front) ਦੇ ਹਰ ਹੁਕਮ ਦੀ ਪਾਲਣਾ ਕਰਦੀ ਰਹੇਗੀ,ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੇ ਵਲੰਟੀਅਰ ਮੋਰਚੇ (Volunteer Fronts) ਦੀ ਸ਼ੁਰੂਆਤ ਤੋਂ ਹੁਣ ਤਕ ਕਿਸਾਨਾਂ ਦੇ ਨਾਲ ਡਟੇ ਹੋਏ ਹਨ ਅਤੇ ਇੱਥੋਂ ਤਕ ਕਿ ਸ਼ਹਿਰੀ ਚੋਣਾਂ ਦੇ ਦੌਰਾਨ ਵੀ ਆਮ ਆਦਮੀ ਪਾਰਟੀ ਨੇ ਅਾਪਣੇ ਵਲੰਟੀਅਰਾਂ ਨੂੰ ਵਾਪਸ ਨਾ ਆਉਣ ਦੀ ਤਾਕੀਦ ਕਰਦਿਆਂ ਘੱਟ ਸਰੋਤਾਂ ਨਾਲ ਚੋਣਾਂ ਲੜੀਆਂ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ (Aam Aadmi Party) ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ ਇੱਥੇ ਜ਼ੋਰ ਸ਼ੋਰ ਨਾਲ ਪਾਰਟੀ ਨਾਲ ਜੁਡ਼ ਰਹੇ ਹਨ ਅਜਿਹੀ ਸਥਿਤੀ ਵਿੱਚ ਲੋਕਾਂ ਦੀਆਂ ਭਾਵਨਾਵਾਂ ਦੇ ਖ਼ਿਲਾਫ਼ ਜਾਣਾ ਵੀ ਆਮ ਆਦਮੀ ਪਾਰਟੀ (Aam Aadmi Party) ਲਈ ਅਸਾਨ ਨਹੀਂ ਹੋਵੇਗਾ,ਆਪ ਆਗੂਆਂ ਨੇ ਕਿਹਾ ਕਿ ਕਿਉਂ ਜੋ ਨਰਿੰਦਰ ਮੋਦੀ ਨੂੰ ਸਿੱਧੀ ਟੱਕਰ ਦੇਣ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ (Aam Aadmi Party) ਨੂੰ ਲੋਕ ਸਭ ਤੋਂ ਉੱਪਰ ਰੱਖਦੇ ਹਨ ਅਜਿਹੀ ਸੂਰਤ ਵਿੱਚ ਆਪ ਹੋਰ ਤਾਕਤ ਨਾਲ ਨਰਿੰਦਰ ਮੋਦੀ ਦੇ ਖ਼ਿਲਾਫ਼ ਮੈਦਾਨ ਵਿੱਚ ਉਤਰਨਾ ਚਾਹੁੰਦੀ ਹੈ।

ਦਿੱਲੀ ਵਿੱਚ ਵੀ ਮੋਦੀ ਦੀਆਂ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਅਰਵਿੰਦ ਕੇਜਰੀਵਾਲ (Arvind Kejriwal) ਨੇ ਤਿੰਨ ਵਾਰ ਮੋਦੀ ਨੂੰ ਧੂੜ ਚਟਾਈ ਹੈ ਉੱਥੇ ਭਵਿੱਖ ਵਿੱਚ ਵੀ ਮੋਦੀ ਨੂੰ ਹਰਾ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਾਉਣ ਦਾ ਦਮ ਰੱਖਦੀ ਹੈ,ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਹਰ ਫ਼ੈਸਲਾ ਆਮ ਆਦਮੀ ਪਾਰਟੀ (Aam Aadmi Party) ਦੇ ਸਿਰ ਮੱਥੇ ਹੋਵੇਗਾ ਅਤੇ ਮੋਰਚੇ ਦੀ ਚੜ੍ਹਦੀ ਕਲਾ ਲਈ ਆਮ ਆਦਮੀ ਪਾਰਟੀ (Aam Aadmi Party) ਦੇ ਵਲੰਟੀਅਰ (Volunteer) ਲਗਾਤਾਰ ਯੋਗਦਾਨ ਪਾਉਂਦੇ ਰਹਿਣਗੇ

ALSO READ:- 

ਜੈਤੋ ਸਿਵਲ ਹਸਪਤਾਲ ‘ਚ Corona Vaccine ਦੀਆਂ 500 ਡੋਜ਼ ਚੋਰੀ, Police ਵੱਲੋਂ ਤਫ਼ਤੀਸ਼ ਜਾਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਕਣਕ ਦੇ MSP ‘ਚ ਮਾਮੂਲੀ ਵਾਧੇ ਨੂੰ ਅੰਦੋਲਨਕਾਰੀ ਕਿਸਾਨਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣਾ ਦਿੱਤਾ ਕਰਾਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *