ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ ਵਿਧਾਨ ਸਭਾ ਚੋਣਾਂ ਲਈ ਦੂਜੇ ਦਫਤਰ ਦਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ ਵਿਧਾਨ ਸਭਾ ਚੋਣਾਂ ਲਈ ਦੂਜੇ ਦਫਤਰ ਦਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Finance Minister Manpreet Singh Badal formally inaugurated the second office for the Assembly elections

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ ਵਿਧਾਨ ਸਭਾ ਚੋਣਾਂ ਲਈ ਦੂਜੇ ਦਫਤਰ ਦਾ ਰਸਮੀ ਉਦਘਾਟਨ

0

AZAD SOCH:-

Bathinda,(AZAD SOCH NEWS):- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Punjab Finance Minister Manpreet Singh Badal) ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਦਾ ਆਗਾਜ਼ ਕਰ ਦਿੱਤਾ ਹੈ, ਆਪਣੇ ਵਿਧਾਨ ਸਭਾ ਹਲਕਾ ਸ਼ਹਿਰ ਬਠਿੰਡਾ (Assembly constituency city Bathinda) ਵਿੱਚ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਹਰ ਵਰਗ ਨਾਲ ਰਾਬਤਾ ਬਣਾਉਣ ਲਈ ਦਫ਼ਤਰ ਖੋਲ੍ਹੇ ਜਾ ਰਹੇ ਹਨ,ਸ਼ਹਿਰ ਬਠਿੰਡਾ (City of Bathinda) ਨੂੰ ਵੱਖ ਵੱਖ ਜ਼ੋਨਾਂ ਵਿਚ ਵੰਡ ਕੇ ਦਫ਼ਤਰਾਂ ਦਾ ਆਗਾਜ਼ ਕੀਤਾ ਜਾ ਰਿਹਾ ਹੈ,ਵਿੱਤ ਮੰਤਰੀ ਪੰਜਾਬ ਵੱਲੋਂ ਦੂਜੇ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ ਗਿਆ ਜਿਸ ਵਿੱਚ ਕਾਂਗਰਸ ਦੀ ਸਮੂਹ ਲੀਡਰਸ਼ਿਪ ਹਾਜ਼ਰ ਰਹੀ,ਇਸ ਦਫ਼ਤਰ ਦਾ ਮੁੱਖ ਮਕਸਦ ਲੋਕਾਂ ਨੂੰ ਹਰ ਸਹੂਲਤ ਉਨ੍ਹਾਂ ਦੇ ਵਾਰਡ ਵਿਚ ਨਜ਼ਦੀਕ ਹੀ ਮੁਹੱਈਆ ਕਰਵਾਉਣਾ ਹੈ ਅਤੇ ਵੱਖ ਵੱਖ ਜ਼ੋਨਾਂ ਵਿਚ ਹੋਰ ਦਫ਼ਤਰ ਖੋਲ੍ਹੇ ਜਾਣਗੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਵਿੱਤ ਮੰਤਰੀ ਪੰਜਾਬ ਤੱਕ ਪਹੁੰਚ ਕਰਨ ਲਈ ਜੋਨ ਦਫਤਰ ਪੇਸ਼ ਹੋ ਸਕਦੇ ਹਨ।

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Punjab Finance Minister Manpreet Singh Badal) ਅੱਜ ਤੀਜੇ ਦਿਨ ਵੀ ਸ਼ਹਿਰ ਬਠਿੰਡਾ (City of Bathinda) ਦੇ ਦੌਰੇ ਤੇ ਰਹੇ ਜਿਥੇ ਉਨ੍ਹਾਂ ਆਪਣੇ ਦਫ਼ਤਰ ਦਾ ਉਦਘਾਟਨ ਕੀਤਾ ,ਉਥੇ ਹੀ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ, ਕਈ ਪ੍ਰੋਗਰਾਮਾਂ ਵਿੱਚ ਵੀ ਸ਼ਿਰਕਤ ਕੀਤੀ, ਸਾਈਕਲਿੰਗ ਗਰੁੱਪ ਵੱਲੋਂ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਵਿਚ ਵੀ ਸ਼ਾਮਲ ਹੋਏ ਤੇ ਸਨਮਾਨਤ ਸ਼ਖਸੀਅਤਾਂ ਨੂੰ ਸੰਬੋਧਨ ਕੀਤਾ,ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ  ਸਿੱਖਿਆ ਦੇ ਖੇਤਰ ਵਿੱਚ ਨਵੇਂ ਸਕੂਲਾਂ ਦੀ ਸਥਾਪਨਾ, ਨਵੇਂ ਵਾਟਰ ਵਰਕਸ ਬਰਸਾਤੀ ਪਾਣੀ ਦੇ ਨਿਕਾਸ ਲਈ ਵੱਡੇ ਪ੍ਰੋਜੈਕਟ, ਪਾਰਕ,ਰਿੰਗ ਰੋਡ ਦੇ ਕੰਮ ਦੀ ਸ਼ੁਰੂਆਤ, ਸੰਜੇ ਨਗਰ ਆਰ.ਓ.ਬੀ, ਸਾਰੇ ਸ਼ਹਿਰ ਚ ਐਲ ਈ ਡੀ ਲਾਇਟਾਂ , ਗਲੀਆਂ-ਸੜਕਾਂ ਨਵੀਆਂ ਤਿਆਰ ਕੀਤੀਆਂ ਅਤੇ ਬਹੁਤ ਸਾਰੇ ਹੋਰ ਵਿਕਾਸ ਦੇ ਕੰਮ ਸ਼ਹਿਰ ਮੁਕੰਮਲ ਹੋ ਚੁਕੇ ਹਨ।  

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਰਜ਼ ਮੁਆਫੀ, ਨੌਜਵਾਨਾਂ ਨੂੰ ਰੁਜ਼ਗਾਰ,ਬੁਜਰਗਾਂ ਨੂੰ 1500 ਰੁਪਏ ਪੈਨਸ਼ਨ, ਔਰਤਾਂ ਨੂੰ ਮੁਫਤ ਬਸ ਯਾਤਰਾ ਸਮੇਤ ਹਰ ਵਰਗ ਨੂੰ ਸਰਕਾਰ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ,ਉਨ੍ਹਾਂ ਵਾਅਦਾ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ (Assembly Elections) ਲਈ ਸ਼ਹਿਰ ਬਠਿੰਡਾ (City of Bathinda) ਦੇ ਬਾਕੀ ਰਹਿੰਦੇ ਵੱਡੇ ਪ੍ਰਾਜੈਕਟਾਂ ਨੂੰ ਵੀ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇਗਾ,ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ, ਰਾਜਨ ਗਰਗ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ, ਚੇਅਰਮੈਨ ਇੰਪਰੂਵਮੈਂਟ ਟਰੱਸਟ ਕੇ ਕੇ ਅਗਰਵਾਲ, ਮੇਅਰ ਸ੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ,ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਪਵਨ ਮਾਨੀ, ਬਲਜਿੰਦਰ ਠੇਕੇਦਾਰ ਸਮੇਤ ਕਾਂਗਰਸ ਦੇ ਕੌਂਸਲਰ ਲੀਡਰਸ਼ਿਪ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *