ਕਿਸਾਨਾਂ ਵੱਲੋਂ ਬਿਆਨ ਨੂੰ ਸਿਆਸੀ ਢੰਗ ਨਾਲ ਪੇਸ਼ ਕਰਨਾ ਮੰਦਭਾਗਾ- ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਵੱਲੋਂ ਬਿਆਨ ਨੂੰ ਸਿਆਸੀ ਢੰਗ ਨਾਲ ਪੇਸ਼ ਕਰਨਾ ਮੰਦਭਾਗਾ- ਕੈਪਟਨ ਅਮਰਿੰਦਰ ਸਿੰਘ
BREAKING NEWS
Search

Live Clock Date

Your browser is not supported for the Live Clock Timer, please visit the Support Center for support.
It is unfortunate for farmers to present the statement in a political manner Capt Amarinder Singh

ਕਿਸਾਨਾਂ ਵੱਲੋਂ ਬਿਆਨ ਨੂੰ ਸਿਆਸੀ ਢੰਗ ਨਾਲ ਪੇਸ਼ ਕਰਨਾ ਮੰਦਭਾਗਾ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

0

AZAD SOCH:-

CHANDIGARH,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਉਨ੍ਹਾਂ ਦੀ ਟਿੱਪਣੀ ਨੂੰ ਇੱਕ ਸਿਆਸੀ ਮੋੜ ਦਿੱਤਾ ਹੈ,ਸੰਯੁਕਤ ਕਿਸਾਨ ਮੋਰਚਾ (United Farmers Front) ਵੱਲੋਂ ਬੀਤੇ ਦਿਨੀਂ ਇਸ ਮੁੱਦੇ ‘ਤੇ ਕੀਤੀ ਗਈ ਟਿੱਪਣੀ ਦੀ ਆਲੋਚਨਾ’ ਤੇ ਪ੍ਰਤੀਕਰਮ ਦਿੰਦਿਆਂ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਅਫ਼ਸੋਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਉਨ੍ਹਾਂ ਦੇ ਮਕਸਦ ਲਈ ਸਪੱਸ਼ਟ ਸਮਰਥਨ ਦੇ ਬਾਵਜੂਦ,ਕਿਸਾਨਾਂ ਨੇ ਉਨ੍ਹਾਂ ਦੀ ਅਪੀਲ ਦੀ ਗਲਤ ਵਿਆਖਿਆ ਕੀਤੀ ਅਤੇ ਇਸ ਦੀ ਬਜਾਏ ਇਸ ਨੂੰ ਆਗਾਮੀ ਵਿਧਾਨ ਸਭਾ (Upcoming Assembly) ਨਾਲ ਜੋੜਨ ਦੀ ਕੋਸ਼ਿਸ਼ ਕੀਤੀ,ਉਨ੍ਹਾਂ ਕਿਹਾ ਕਿ “ਉਨ੍ਹਾਂ ਦੀ ਸਰਕਾਰ ਅਤੇ ਨਾਲ ਹੀ ਪੰਜਾਬ ਦੇ ਲੋਕ,ਖੇਤੀਬਾੜੀ ਕਾਨੂੰਨਾਂ (Agricultural Laws) ਦੇ ਮੁੱਦੇ ‘ਤੇ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੇ ਸਨ,ਅਤੇ ਇਹ ਦੁੱਖ ਦੀ ਗੱਲ ਹੈ ਕਿ ਉਹ ਹੁਣ ਰਾਜ ਭਰ ਦੇ ਕਿਸਾਨ ਭਾਈਚਾਰੇ ਦੇ ਲਗਾਤਾਰ ਵਿਰੋਧ ਕਾਰਨ ਦੁਖੀ ਹਨ।

“ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਜ਼ੋਰ ਦੇ ਕੇ ਕਿਹਾ ਕਿ, “ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ,ਜੋ ਸਾਰੇ ਕੇਂਦਰ ਅਤੇ ਗੁਆਂਢੀ ਰਾਜ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰਾਂ ਦੀ ਉਦਾਸੀਨਤਾ ਦੇ ਬਰਾਬਰ ਪੀੜਤ ਸਨ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਪੰਜਾਬ ਵਿਚ ਅੰਡਾਨੀਆਂ ਦੇ ਕੁੱਲ ਅਸਾਸਿਆਂ ਦੀ ਮਹਿਜ਼ 0.8 ਫੀਸਦੀ ਸੰਪਤੀ ਹੈ ਜਦਕਿ ਰਿਲਾਇੰਸ ਗਰੁੱਪ ਦੀ ਮੌਜੂਦਗੀ ਸਿਰਫ਼ 0.1 ਫੀਸਦੀ ਬਣਦੀ ਹੈ।

ALSO READ:- ਰੋਡਵੇਜ਼ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਸਰਕਾਰ ਨਾਲ ਬਣੀ ਸਹਿਮਤੀ,ਕੱਲ ਤੋਂ ਮੁੜ ਚੱਲਣਗੀਆਂ ਸਰਕਾਰੀ ਬੱਸਾਂ

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿਚ ਬੇਚੈਨੀ ਨਾਲ ਇਨ੍ਹਾਂ ਉਦਯੋਗਪਤੀਆਂ ਨੂੰ ਪੈਂਦਾ ਘਾਟਾ ਏਨਾ ਮਾਮੂਲੀ ਹੈ ਕਿ ਇਸ ਨਾਲ ਉਨ੍ਹਾਂ ਨੂੰ ਕੋਈ ਗੰਭੀਰ ਸਰੋਕਾਰ ਨਹੀਂ ਹੈ,ਉਨ੍ਹਾਂ ਕਿਹਾ, “ਇਹ ਪੰਜਾਬ ਦੇ ਲੋਕ ਹਨ ਜਿਨ੍ਹਾਂ ਨੂੰ ਸੰਘਰਸ਼ ਦੇ ਸਿੱਟੇ ਵਜੋਂ ਸੇਵਾਵਾਂ ਵਿਚ ਵਿਘਨ ਪੈਣ ਕਰਕੇ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,”ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਪੰਜਾਬ ਵਿੱਚ ਨਿਰੰਤਰ ਰੋਸ ਪ੍ਰਦਰਸ਼ਨ ਨਾਲ ਉਦਯੋਗ ਸੂਬੇ ਵਿੱਚੋਂ ਬਾਹਰ ਚਲੇ ਜਾਣਗੇ ਜਿਨ੍ਹਾਂ ਦਾ ਅਰਥ ਵਿਵਸਥਾ ਉਤੇ ਡੂੰਘਾ ਅਸਰ ਪਵੇਗਾ ਜਦਕਿ ਸੂਬਾ ਸਰਕਾਰ, ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਉਦਯੋਗਾਂ ਨੂੰ ਲਗਾਈ ਢਾਹ ਤੋਂ ਉਭਾਰਨ ਲਈ ਲਗਾਤਾਰ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪ੍ਰਦਰਸ਼ਨਾਂ ਦੇ ਨਤੀਜੇ ਵਜੋਂ ਸੇਵਾਵਾਂ ਦੇ ਵਿਘਨ ਕਾਰਨ ਪੰਜਾਬ ਦੇ ਲੋਕ ਦੁਖੀ ਹਨ,ਜੇਕਰ ਅਜਿਹੇ ਹਾਲਾਤ ਬਰਕਰਾਰ ਰਹੇ ਤਾਂ ਸੂਬੇ ਵਿਚੋਂ ਇਨਵੈਸਟਮੈਂਟ ਰੈਵੇਨਿਊ (Investment Revenue) ਅਤੇ ਐਂਪਲਾਇਮੈਂਟ (Employment) ਦੀ ਸੰਭਾਵਨਾਵਾਂ ਘਟਣਗੀਆਂ ਅਤੇ ਪੰਜਾਬ ਨੂੰ ਪੈਰਾਲਾਈਜ਼ (Paralyzed) ਹੋਵੇਗਾ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਹਮਾਇਤ,ਵਿਧਾਨ ਸਭਾ (Vidhan Sabha) ਵਿੱਚ ਕਾਨੂੰਨ ਬਣਾ ਰਾਜਪਾਲ ਨੂੰ ਭੇਜੇ ਸੀ ਪਰ ਰਾਜਪਾਲ ਵੱਲੋਂ ਇਹ ਕਾਨੂੰਨ ਰਾਸ਼ਟਰਪਤੀ ਤਕ ਨਹੀਂ ਪਹੁੰਚੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *