Punjabi Singer Gurdas Mann ਨੇ ਕੀਤਾ ਹਾਈਕੋਰਟ ਦਾ ਰੁਖ਼ Punjabi Singer Gurdas Mann ਨੇ ਕੀਤਾ ਹਾਈਕੋਰਟ ਦਾ ਰੁਖ਼
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjabi singer Gurdas Mann appeals to High Court over objectionable remarks on religious sentiments

ਧਾਰਮਿਕ ਭਾਵਨਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਾਲੇ ਮਾਮਲੇ ਵਿਚ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕੀਤਾ ਹਾਈਕੋਰਟ ਦਾ ਰੁਖ਼

0

AZAD SOCH:-

Chandigarh,(AZAD SOCH NEWS):- ਧਾਰਮਿਕ ਭਾਵਨਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਾਲੇ ਮਾਮਲੇ ਵਿਚ ਪੰਜਾਬੀ ਗਾਇਕ ਗੁਰਦਾਸ ਮਾਨ (Punjabi singer Gurdas Mann) ਨੇ ਹੁਣ ਹੁਣ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦਾ ਰੁਖ ਕੀਤਾ ਹੈ,ਗੁਰਦਾਸ ਮਾਨ ਦੇ ਵਕੀਲ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਆਉਣ ਵਾਲੇ 2-3 ਦਿਨਾਂ ਵਿਚ ਮਾਮਲੇ ਵਿਚ ਸੁਣਵਾਈ ਹੋ ਸਕਦੀ ਹੈ,ਉਨ੍ਹਾਂ ਨੇ ਅਰਜ਼ੀ ਦਾਖ਼ਲ ਕਰਕੇ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਹੈ।

ਦੱਸ ਦੇਈਏ ਕਿ ਪੰਜਾਬੀ ਗਾਇਕ ਗੁਰਦਾਸ ਮਾਨ (Punjabi singer Gurdas Mann) ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਨ ਦੇ ਮਾਮਲੇ ਵਿੱਚ ਛੱਬੀ ਅਗਸਤ ਨੂੰ ਨਕੋਦਰ (Nakodar) ਦੇ ਵਿੱਚ ਐਫਆਈਆਰ ਦਰਜ (FIR Lodged) ਕੀਤੀ ਗਈ ਸੀ,ਇਸ ਮਾਮਲੇ ਵਿੱਚ ਗੁਰਦਾਸ ਮਾਨ ਨੇ ਪਹਿਲਾਂ ਜਲੰਧਰ ਦੀ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਅੱਠ ਸਤੰਬਰ ਨੂੰ ਖਾਰਿਜ ਕਰ ਦਿੱਤਾ ਸੀ।

ਇਸ ਦੇ ਚਲਦੇ ਅੱਜ ਜ਼ਿਲ੍ਹਾ ਅਦਾਲਤ (Jalandhar) ਵੱਲੋਂ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਗੁਰਦਾਸ ਮਾਨ ਨੇ ਅਗਾਉਂ ਜ਼ਮਾਨਤ ਲਈ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ,ਦੱਸ ਦੇਈਏ ਕਿ ਗੁਰਦਾਸ ਮਾਨ (Gurdas Mann) ਵਲੋਂ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਜਲੰਧਰ ਸੈਸ਼ਨ ਕੋਰਟ (Jalandhar Sessions Court) ਵਿਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ (Additional Sessions Judge Manjinder Singh) ਨੇ ਗੁਰਦਾਸ ਮਾਨ ਦੇ ਵਕੀਲ ਵਲੋਂ ਦਿੱਤੀ ਜ਼ਮਾਨਤ ਦੀ ਅਪੀਲ ‘ਤੇ ਫ਼ੈਸਲਾ ਦਿੰਦੇ ਹੋਏ ਜ਼ਮਾਨਤ ਰੱਦ ਕਰ ਦਿੱਤੀ ਸੀ।

ALSO READ:- Petrol-Diesel Price: पेट्रोल-डीजल के नए दाम जारी,जानिए आज का रेट

ਦੱਸਣਯੋਗ ਹੈ ਕਿ ਬੀਤੇ ਦਿਨੀ ਸਿੱਖ ਜੱਥੇਬੰਦੀਆਂ (Sikh Organizations) ਦੇ ਵਕੀਲਾਂ ਪਰਮਿੰਦਰ ਸਿੰਘ ਤੇ ਰਵਿੰਦਰ ਸਿੰਘ ਨੇ ਸੈਸ਼ਨ ਕੋਰਟ (Sessions Court) ਨੂੰ ਦੱਸਿਆ ਕਿ ਗੁਰਦਾਸ ਮਾਨ ਨੇ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ (Dera Baba Murad Shah Nakodar) ਮੇਲੇ ‘ਚ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ,ਉਨ੍ਹਾਂ ਨੇ ਡੇਰੇ ਦੇ ਗੱਦੀਨਸ਼ੀਨ ਲਾਡੀ ਸ਼ਾਹ ਨੂੰ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ (Third Patshahi Guru Amar Das Ji) ਦਾ ਵੰਸ਼ਜ ਦੱਸਿਆ, ਜਿਸ ਨਾਲ ਨਾ ਸਿਰਫ਼ ਪੰਜਾਬ, ਸਗੋਂ ਦੇਸ਼-ਵਿਸ਼ਵ ਦੇ ਹਰ ਕੋਨੇ ‘ਚ ਰਹਿਣ ਵਾਲੀ ਸਿੱਖ ਸੰਗਤ (Sikh Sangat) ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *