Gurdas Mann ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ High Court ਤੋਂ ਮਿਲੀ Gurdas Mann ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ High Court ਤੋਂ ਮਿਲੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Gurdas Mann gets relief from High Court in case of hurting religious sentiments

ਗੁਰਦਾਸ ਮਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ High Court ਤੋਂ ਮਿਲੀ ਰਾਹਤ

3

AZAD SOCH:

CHANDIGARH,(AZAD SOCH NEWS):- ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ (Singer Gurdas Mann) ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਅੱਜ ਹਾਈਕੋਰਟ (High Court) ਤੋਂ ਰਾਹਤ ਮਿਲ ਗਈ ਹੈ,ਗੁਰਦਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਅਗਾਊਂ ਜ਼ਮਾਨਤ ਦਿੰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਕ ਹਫ਼ਤੇ ਵਿੱਚ ਇਨਵੈਸਟੀਗੇਸ਼ਨ ਜੁਆਇਨ (Join The Investigation) ਕਰਨ ਦੇ ਹਾਈਕੋਰਟ ਵੱਲੋਂ ਹੁਕਮ ਦਿੱਤੇ ਗਏ ਹਨ।

ਇਸ ਤੋਂ ਪਹਿਲਾਂ ਇਸ ਮਾਮਲੇ ’ਚ ਗੁਰਦਾਸ ਮਾਨ (Gurdas Mann) ਨੇ ਜਲੰਧਰ ਦੀ ਜ਼ਿਲ੍ਹਾ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ 8 ਸਤੰਬਰ ਨੂੰ ਖ਼ਾਰਜ ਕਰ ਦਿੱਤਾ ਸੀ,ਜ਼ਿਲ੍ਹਾ ਅਦਾਲਤ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੁਣ ਗੁਰਦਾਸ ਮਾਨ ਨੇ ਹਾਈਕੋਰਟ (High Court) ’ਚ ਪਟੀਸ਼ਨ ਦਾਇਰ (Petition Filed) ਕਰਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਅਪੀਲ ਕੀਤੀ ਸੀ।

ALSO READ:- Markfed के उत्पाद अब हिमाचल प्रदेश के 5,000 PDS Depot में उपलब्ध होंगे

ਬੀਤੀ 26 ਅਗਸਤ ਨੂੰ ਪੰਜਾਬੀ ਗਾਇਕ ਗੁਰਦਾਸ ਮਾਨ (Singer Gurdas Mann) ਖ਼ਿਲਾਫ਼ ਨਕੋਦਰ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੋਇਆ ਸੀ,ਇਸ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਬਚਣ ਲਈ ਗੁਰਦਾਸ ਮਾਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ (Punjab and Haryana High Court) ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।

 ਨਕੋਦਰ ’ਚ ਡੇਰਾ ਬਾਬਾ ਲਾਡੀ ਸ਼ਾਹ ਦੇ ਡੇਰੇ ’ਤੇ ਹੋਏ ਮੇਲੇ ਦੌਰਾਨ ਗੁਰਦਾਸ ਮਾਨ ਨੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਨੂੰ ਇਕ ਹੀ ਵੰਸ਼ ਦਾ ਹੋਣ ਦੀ ਗੱਲ ਆਖੀ ਸੀ। ਇਸ ਤੋਂ ਬਾਅਦ ਉਹ ਵਿਵਾਦਾਂ ’ਚ ਘਿਰ ਗਏ ਸਨ,ਉਸ ਦੇ ਖ਼ਿਲਾਫ਼ ਨਕੋਦਰ ’ਚ 26 ਅਗਸਤ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਐੱਫ਼ਆਈਆਰ ਦਰਜ ਕੀਤੀ ਗਈ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *