ਕੈਪਟਨ ਅਮਰਿੰਦਰ ਸਿੰਘ ਅਸਤੀਫੇ ਤੋਂ ਬਾਅਦ ਕੌਣ ਹੋ ਸਕਦਾ ਹੈ,ਪੰਜਾਬ ਦਾ ਅਗਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸਤੀਫੇ ਤੋਂ ਬਾਅਦ ਕੌਣ ਹੋ ਸਕਦਾ ਹੈ,ਪੰਜਾਬ ਦਾ ਅਗਲਾ ਮੁੱਖ ਮੰਤਰੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Who can be the next Chief Minister of Punjab after the resignation of Capt. Amarinder Singh

ਕੈਪਟਨ ਅਮਰਿੰਦਰ ਸਿੰਘ ਅਸਤੀਫੇ ਤੋਂ ਬਾਅਦ ਕੌਣ ਹੋ ਸਕਦਾ ਹੈ,ਪੰਜਾਬ ਦਾ ਅਗਲਾ ਮੁੱਖ ਮੰਤਰੀ?

9

AZAD SOCH:-

CHANDIGARH,(AZAD SOCH NEWS):- ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Former President Sunil Jakhar) ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਐਲਾਨਿਆ ਜਾ ਸਕਦਾ ਹੈ,ਇਸ ਤੋਂ ਬਾਅਦ ਦੂਜਾ ਨਾਮ ਨਵਜੋਤ ਸਿੰਘ ਸਿੱਧੂ (Navjot Singh Sidhu) ਦਾ ਤੇ ਫਿਰ ਤ੍ਰਿਪਤ ਰਜਿੰਦਰ ਬਾਜਵਾ ਤੇ ਸੁਖਜਿੰਦਰ ਰੰਧਾਵਾ ਦਾ ਆ ਰਿਹਾ ਹੈ,ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਹੁਣ ਤਕ ਜੋ ਵੀ ਟਿੱਪਣੀਆਂ ਕਰ ਰਹੇ ਹਨ ਉਹ ਸਭ ਹਾਈਕਮਾਨ ਦੀ ਅੱਖ ਹੇਠਾਂ ਹੋ ਰਿਹਾ ਹੈ,ਕਿਹਾ ਜਾ ਰਿਹਾ ਹੈ ਕਿ ਕਾਂਗਰਸ ਹਾਈਕਮਾਨ ਅਗਲੀ ਚੋਣ ਨਵਜੋਤ ਸਿੰਘ ਸਿੱਧੂ ਦੇ ਨਾਮ ’ਤੇ ਲੜਨਾ ਚਾਹੁੰਦੀ ਹੈ,ਇਸ ਲਈ ਨਵਜੋਤ ਸਿੰਘ ਸਿੱਧੂ ਵੀ ਸੀ. ਐੱਮ. ਉਮੀਦਵਾਰ ਦੀ ਦੌੜ ਵਿਚ ਮੋਹਰੀ ਹਨ।

ALSO READ:-  ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਕਿ ਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ਵੀ ਛੱਡ ਦੇਵਾਂਗਾ

ਜੇ ਗੱਲ ਸੁਖਜਿੰਦਰ ਸਿੰਘ ਰੰਧਾਵਾ ਦੀ ਕਰੀਏ ਤਾਂ ਉਹ ਉਹ ਚਿਹਰਾ ਹੈ ਜਿਹੜੇ ਮੁੱਖ ਮੰਤਰੀ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਆਗੂਆਂ ਵਿਚ ਸਭ ਤੋਂ ਮੋਹਰੀ ਰਹੇ ਹਨ ਅਤੇ ਰੰਧਾਵਾ ਖੁਲ੍ਹੇ ਤੌਰ ’ਤੇ ਮੁੱਖ ਮੰਤਰੀ ਬਦਲੇ ਜਾਣ ਦੀ ਗੱਲ ਆਖ ਚੁੱਕੇ ਹਨ,ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਚੰਨੀ ਦੇ ਡਿਪਟੀ ਸੀਐਮ ਬਣਾਏ ਜਾਣ ਦੀਆਂ ਚਰਚਾਵਾਂ ਵੀ ਜਾਰੀ ਹਨ,ਇਸ ਦੇ ਇਲਾਵਾ ਵਿਧਾਇਕ ਪਰਗਟ ਸਿੰਘ,ਵਿਧਾਇਕ ਮਦਲ ਲਾਲ ਜਲਾਲਪੁਰ,ਨਵਜੋਤ ਸਿੰਘ ਸਿੱਧੂ (Navjot Singh Sidhu) ਨਵੇਂ ਮੰਤਰੀ ਹੋ ਸਕਦੇ ਹਨ।

ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕਾਂਗਰਸ ਹਾਈਕਮਾਨ ਨੂੰ ਧਮਕੀ ਦਿੱਤੀ ਸੀ ਕਿ ਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ਵੀ ਛੱਡ ਦੇਵਾਂਗਾ,ਦਰਅਸਲ ‘ਚ ਪੰਜਾਬ ਕਾਂਗਰਸ ‘ਚ ਜਾਰੀ ਅੰਦਰੂਨੀ ਕਲੇਸ਼ ਦੇ ਚਲਦਿਆਂ ਅੱਜ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ,ਹਰੀਸ਼ ਰਾਵਤ (Harish Rawat) ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਮਗਰੋਂ ਸ਼ੁੱਕਰਵਾਰ ਅੱਧੀ ਰਾਤ ਨੂੰ ਸੋਸ਼ਲ ਮੀਡੀਆ ਉੱਤੇ ਵਿਧਾਇਕ ਦਲ ਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਸੀ।

ਹਰੀਸ਼ ਰਾਵਤ (Harish Rawat) ਨੇ ਟਵੀਟ ਵਿੱਚ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ (All India Congress Committee) ਨੂੰ ਕਈ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਇਕ ਦਲ ਦੀ ਤੁਰੰਤ ਮੀਟਿੰਗ ਸੱਦਣ ਲਈ ਕਿਹਾ ਗਿਆ ਸੀ,ਇਸ ਮੀਟਿੰਗ ਦੇ ਵਿੱਚ ਕੇਂਦਰੀ ਅਬਜ਼ਰਵਰ ਦੇ ਤੌਰ ‘ਤੇ ਅਜੇ ਮਾਕਨ ਅਤੇ ਹਰੀਸ਼ ਚੌਧਰੀ (Ajay Maken And Harish Chaudhary) ਮੌਜੂਦ ਰਹਿਣਗੇ,ਇਸ ਬੈਠਕ ਦੇ ਬਾਅਦ ਰਿਪੋਰਟ ਤਿਆਰ ਕਰ ਕੇ ਹਾਈ ਕਮਾਨ ਨੂੰ ਭੇਜੀ ਜਾਵੇਗੀ,ਓਧਰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਖੇਮੇ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ 2 ਵਜੇ ਦਾ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਬੈਠਕ ਦਾ ਸੱਦਾ ਦਿੱਤਾ ਗਿਆ ਹੈ।

ਕੁੱਝ ਮਹੀਨੇ ਪਹਿਲਾਂ ਕੁੱਝ ਬਾਗੀ ਮੰਤਰੀਆਂ ਦੀ ਬਗਾਵਤ ਤੋਂ ਬਾਅਦ ਏਆਈਸੀਸੀ (AICC) ਨੇ ਦਾਖ਼ਲ ਦੇ ਕੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪਾਰਟੀ ਦਾ ਪ੍ਰਧਾਨ ਥਾਪਿਆ ਸੀ, ਮਾਹਿਰਾਂ ਦਾ ਮੰਨਣਾ ਹੈ ਕਿ ਸ਼ਨੀਵਾਰ ਦਾ ਦਿਨ ਇਹ ਤੈਅ ਕਰੇਗਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ਬਹੁਤੇ ਵਿਧਾਇਕਾਂ ਨੂੰ ਕਬੂਲ ਹੈ ਜਾਂ ਨਹੀਂ,ਪੰਜਾਬ ਕਾਂਗਰਸ ਦੇ ਕਈ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਖ਼ਿਲਾਫ਼ ਆਪਣਾ ਵਿਰੋਧ ਜਤਾਇਆ ਹੈ ਅਤੇ ਪਿਛਲੇ ਦਿਨੀਂ ਹਰੀਸ਼ ਰਾਵਤ ਨਾਲ ਦੇਹਰਾਦੂਨ (Dehradun) ਵਿਖੇ ਬੈਠਕ ਵੀ ਕੀਤੀ ਸੀ।

ALSO READ:-  ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗਿਆ ਅਸਤੀਫ਼ਾ : ਸੂਤਰ

ਕਾਂਗਰਸ ਕਮੇਟੀ ਦੇ ਦਫਤਰ ਵਿਚ ਅੱਜ ਪੰਜ ਵਜੇ ਹੋਣ ਵਾਲੀ ਵਿਧਾਇਕ ਦਲ ਦੀ ਮੀਟਿੰਗ ’ਚ ਸ਼ਮੂਲੀਅਤ ਲਈ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਪੰਜਾਬ ਕਾਂਗਰਸ ਕਮੇਟੀ ਦੇ ਦਫ਼ਤਰ ’ਚ ਪਹੁੰਚ ਚੁੱਕੇ ਹਨ,ਸੂਤਰਾਂ ਤੋਂ ਪਤਾ ਲੱਗਾ ਹੈ ਕਿ ਵਿਧਾਇਕਾਂ ਦੀ ਇਕ ਸੂਚੀ ਵੀ ਪੰਜਾਬ ਕਾਂਗਰਸ ਦੇ ਦਫਤਰ ਵਿਚ ਪਹੁੰਚ ਚੁੱਕੀ ਹੈ ਅਤੇ ਕਿਆਸ ਲਗਾਏ ਜਾ ਰਹੇ ਹਨ, ਅੱਜ ਦੀ ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੀ ਸਿਆਸਤ ’ਚ ਕੁੱਝ ਵੱਡਾ ਧਮਾਕਾ ਹੋ ਸਕਦਾ ਹੈ। 

ALSO READ:- 

Agricultural Laws: ਤਿੰਨੇ ਖੇਤੀ ਕਾਨੂੰਨ ਕਿਸਾਨਾਂ ਤੇ ਦੇਸ਼ ਲਈ ਨੁਕਸਾਨਦੇਹ,ਤੁਰੰਤ ਰੱਦ ਹੋਣ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *