Punjab New CM: Capt Amarinder Singh ਨੇ Charanjit Singh Channi ਨੂੰ ਮੁੱਖ Punjab New CM: Capt Amarinder Singh ਨੇ Charanjit Singh Channi ਨੂੰ ਮੁੱਖ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab New CM Capt Amarinder Singh Congratulates Charanjit Singh Channi On Becoming Chief Minister

Punjab New CM: ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ਤੇ ਦਿੱਤੀ ਵਧਾਈ

8

AZAD SOCH:-

chandigarh,(AZAD SOCH NEWS):- Punjab New CM: ਚਰਨਜੀਤ ਸਿੰਘ ਦੇ ਮੁੱਖ ਮੰਤਰੀ ਬਣਨ ਮਗਰੋਂ, ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਵੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਵਧਾਈ ਦਿੱਤੀ ਹੈ,ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਟਵੀਟ ਰਾਹੀਂ ਕਿਹਾ, “ਚਰਨਜੀਤ ਸਿੰਘ ਚੰਨੀ ਨੂੰ ਮੇਰੀਆਂ ਸ਼ੁਭਕਾਮਨਾਵਾਂ,ਮੈਨੂੰ ਉਮੀਦ ਹੈ ਕਿ ਉਹ ਪੰਜਾਬ ਦੇ ਸਰਹੱਦੀ ਰਾਜ ਨੂੰ ਸੁਰੱਖਿਅਤ ਰੱਖਣ ਅਤੇ ਸਾਡੇ ਲੋਕਾਂ ਨੂੰ ਸਰਹੱਦ ਪਾਰ ਤੋਂ ਵਧ ਰਹੇ ਸੁਰੱਖਿਆ ਖਤਰੇ ਤੋਂ ਬਚਾਉਣ ਦੇ ਯੋਗ ਹੋਵੇਗਾ।”

ਕਾਂਗਰਸ ਹਾਈਕਮਾਨ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ

ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਐਲਾਨੇ ਗਏ ਹਨ,ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਹਰੀਸ਼ ਰਾਵਤ ਨੇ ਖੁਦ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ,ਇਸ ਦੇ ਨਾਲ ਹੀ ਚੰਨੀ ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਚੇਹਰਾ ਬਣ ਗਏ ਹਨ।ਲੰਮੀ ਜਦੋ-ਜਹਿਦ ਮਗਰੋਂ ਚਰਨਜੀਤ ਸਿੰਘ ਚੰਨੀ (Charanjit Singh Channi) ਦਾ ਨਾਮ ਮੁੱਖ ਮੰਤਰੀ ਲਈ ਫਾਈਨਲ ਹੋਇਆ ਹੈ।

 ਹਰੀਸ਼ ਰਾਵਤ (Harish Rawat) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਚੰਨੀ ਮੁੱਖ ਮੰਤਰੀ ਹੋਣਗੇ, ਹਰੀਸ਼ ਰਾਵਤ (Harish Rawat) ਨੇ ਕਿਹਾ, ਕਿ “ਮੈਂਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦਾ ਨੇਤਾ ਬਣਾਉਣ ਤੇ ਸਹਿਮਤੀ ਬਣੀ ਹੈ।”

ਦੱਸ ਦੇਈਏ ਕਿ ਕੁੱਝ ਦੇਰ ਪਹਿਲਾਂ ਤੱਕ ਸੁਖਜਿੰਦਰ ਰੰਧਾਵਾ (Sukhjinder Randhawa) ਦਾ ਨਾਮ ਆ ਰਿਹਾ ਸੀ ਪਰ ਅਚਾਨਕ ਕਾਂਗਰਸ ਨੇ ਇਹ ਐਲਾਨ ਕਰ ਦਿੱਤਾ ਕਿ  ਚਰਨਜੀਤ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।

ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਵੀ ਚਰਨਜੀਤ ਚੰਨੀ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਲਿਖਿਆ ਕਿ ਉਮੀਦ ਕਰਦੇ ਹਾਂ ਕਿ ਨਵੇਂ ਮੁੱਖ ਮੰਤਰੀ ਪੰਜਾਬੀਆਂ ਦੀ ਭਲਾਈ ਲਈ ਕੰਮ ਕਰਨਗੇ ਅਤੇ ਸੂਬੇ ਦੀ ਸੁਰੱਖਿਆ ਨੂੰ ਸਭ ਤੋਂ ਉੱਪਰ ਰੱਖਣਗੇ।

ALSO READ:-

 ਭਵਿੱਖ ਦੀ ਰਣਨੀਤੀ ਬਾਰੇ ਆਪਣੇ ਸਾਥੀਆਂ ਨਾਲ ਗੱਲਬਾਤ ਕਰਾਂਗਾ,ਇਸ ਤੋਂ ਬਾਅਦ ਕੋਈ ਫ਼ੈਸਲਾ ਲਵਾਂਗਾ : Capt. Amarinder Singh

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *