ਕਾਂਗਰਸ ਸਰਕਾਰ ਵੱਲੋਂ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ,ਪ੍ਰਭਾਵਤ ਕਿਸਾਨ ਵੀ ਭਲਕੇ ਕਾਂਗਰਸ ਸਰਕਾਰ ਵੱਲੋਂ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ,ਪ੍ਰਭਾਵਤ ਕਿਸਾਨ ਵੀ ਭਲਕੇ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਕਾਂਗਰਸ ਸਰਕਾਰ ਵੱਲੋਂ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ,ਪ੍ਰਭਾਵਤ ਕਿਸਾਨ ਵੀ ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਵਿਚ ਸ਼ਾਮਲ ਹੋਣਸ਼੍ਰੋਮਣੀ ਅਕਾਲੀ ਦਲ

ਕਾਂਗਰਸ ਸਰਕਾਰ ਵੱਲੋਂ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ,ਪ੍ਰਭਾਵਤ ਕਿਸਾਨ ਵੀ ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਵਿਚ ਸ਼ਾਮਲ ਹੋਣ:ਸ਼੍ਰੋਮਣੀ ਅਕਾਲੀ ਦਲ

6

AZAD SOCH:-

Chandigarh,(AZAD SOCH NEWS):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਜਿਹਨਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵੱਲੋਂ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ, ਕਿ ਉਹ ਕੱਲ੍ਹ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਵਿਚ ਸ਼ਾਮਲ ਹੋਣ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ (Senior Vice President Dr. Daljit Singh Cheema) ਨੇ ਕਿਹਾ ਕਿ ਪਾਰਟੀ ਦੇ ਵਰਕਰ ਕੱਲ੍ਹ ਸਵੇਰੇ ਮੋਹਾਲੀ (Mohali) ਵਿਚ ਗੁਰਦੁਆਰਾ ਅੰਬ ਸਾਹਿਬ (Gurdwara Amb Sahib) ਵਿਖੇ ਇਕੱਤਰ ਹੋਣਗੇ ਅਤੇ ਉਥੇ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣਗੇ।

ALSO READ:- ਨਵਜੋਤ ਸਿੰਘ ਸਿੱਧੂ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਉਹਨਾਂ ਕਿਹਾ ਕਿ ਇਸ ਮਾਰਚ ਦਾ ਮਕਸਦ ਸੂਬੇ ਦੇ 19 ਜ਼ਿਲ੍ਹਿਆਂ ਦੇ 2 ਲੱਖ ਕਿਸਾਨਾਂ ਨਾਲ ਹੋ ਰਹੇ ਅਨਿਆਂ ਨੂੰ ਉਜਾਗਰ ਕਰਨਾ ਹੈ, ਜਿਹਨਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ ਤੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਵੱਖ -ਵੱਖ ਪ੍ਰਾਜੈਕਟਾਂ ਲਈ ਉਹਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ (Acquire) ਕੀਤੀ ਜਾ ਰਹੀ ਹੈ,ਡਾ. ਦਲਜੀਤ ਸਿੰਘ ਚੀਮਾ (Senior Vice President Dr. Daljit Singh Cheema) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੰਜਾਬ ਪ੍ਰਦੇਸ ਰੋਡ ਕਿਸਾਨ ਸੰਘਰਸ਼ ਕਮੇਟੀ (Road Farmers Struggle Committee) ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਹੈ ਜੋ ਪ੍ਰਭਾਵਤ ਕਿਸਾਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਲਹਿਰ ਦੀ ਅਗਵਾਈ ਕਰ ਰਹੀ ਹੈ।

ਉਹਨਾਂ ਕਿਹਾ ਕਿ ਪਾਰਟੀ ਨੇ ਉਹਨਾਂ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ ਹੈ ਜਿਹਨਾਂ ਦੀ ਜ਼ਮੀਨ ਬਹੁਤ ਹੀ ਘੱਟ ਕੀਮਤ ’ਤੇ ਐਕਵਾਇਰ ਕੀਤੀ ਜਾ ਰਹੀ ਹੈ,ਉਹਨਾਂ ਕਿਹਾ ਕਿ ਸਾਡੀ ਇਹ ਪੱਕੀ ਰਾਇ ਹੈ ਕਿ ਇਸ ਮਾਮਲੇ ਵਾਸਤੇ ਕੋਈ ਹੱਦ ਨਹੀਂ ਹੈ ਤੇ ਪਾਰਟੀ ਕਿਸਾਨਾਂ ਲਈ ਉਹਨਾਂ ਦੀਆਂ ਜ਼ਮੀਨਾਂ ਵਾਸਤੇ ਢੁਕਵੀਂ ਕੀਮਤ ਲੈਣ ਵਾਸਤੇ ਸੂਬੇ ਵਿਚ ਸੰਘਰਸ਼ ਵਿੱਢੇਗੀ ਤੇ ਉਸੇ ਤਰੀਕੇ ਜ਼ਮੀਨਾਂ ਦਾ ਭਾਅ ਲੈ ਕੇ ਦੇਵੇਗੀ ,ਜਿਸ ਤਰੀਕੇ ਅਕਾਲੀ ਦਲ (Akali Dal) ਦੀ ਅਗਵਾਈ ਵਾਲੀ ਸਰਕਾਰ ਸਮੇਂ ਦਿੱਤਾ ਗਿਆ ਸੀ।

ਅਕਾਲੀ ਆਗੂ (Akali Leaders) ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਭਾਵੇਂ ਸੰਘਰਸ਼ ਕਮੇਟੀ ਪਿਛਲੇ ਇਕ ਸਾਲ ਤੋਂ ਸਹੀ ਕੀਮਤ ਹਾਸਲ ਕਰਨ ਵਾਸਤੇ ਸੰਘਰਸ਼ ਕਰ ਰਹੀ ਹੈ ਪਰ ਕਾਂਗਰਸ ਸਰਕਾਰ ਨੇ ਜ਼ਮੀਨ ਦੀ ਕੀਮਤ ਦੀ ਸਮੀਖਿਆ ਕਰਨ ਤੋਂ ਇਨਕਾਰ ਕਰ ਦਿੱਤਾ ਹੈ,ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸਾਨ ਮਲਟੀਪਲਾਇਰ ਫੈਕਟਰ (Farmer Multiplier Factor), 100 ਫੀਸਦੀ ਸੋਲੇਸ਼ੀਅਮ ਤੇ ਵਾਧੂ ਮੁਆਵਜ਼ੇ ਦੇ ਬਾਵਜੂਦ ਆਪਣੀਆਂ ਜ਼ਮੀਨਾਂ ਦੀ ਵਾਜਬ ਕੀਮਤ ਹਾਸਲ ਕਰਨ ਵਿਚ ਨਾਕਾਮ ਹਨ।

ALSO READ:-

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁਲਾਈ ਐਮਰਜੈਂਸੀ ਬੈਠਕ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਲਈ ਕਿਹਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *