New Delhi,(AZAD SOCH NEWS):- ਪੰਜਾਬ ਦੀ ਰਾਜਨੀਤੀ ਵਿਚ ਹੋਈ ਉਥਲ-ਪੁਥਲ ਦੇ ਵਿਚਕਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅੱਜ ਦਿੱਲੀ ਪਹੁੰਚੇ ਹਨ,ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਸਕਦੇ ਹਨ,ਹਾਲਾਂਕਿ,ਪਹਿਲਾਂ ਉਨ੍ਹਾਂ ਦੇ ਮੀਡੀਆ ਸਲਾਹਕਾਰ ਅਤੇ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਖੁਦ ਦਿੱਲੀ ਪਹੁੰਚ ਕੇ ਇਨ੍ਹਾਂ ਅਟਕਲਾਂ ਨੂੰ ਗਲਤ ਦੱਸਿਆ ਹੈ,ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਮੀਡੀਆ ਨੂੰ ਕਿਹਾ,“ਮੈਂ ਦਿੱਲੀ ਵਿਚ ਕਿਸੇ ਵੀ ਨੇਤਾ ਨੂੰ ਨਹੀਂ ਮਿਲਾਂਗਾ,ਮੈਂ ਘਰ (ਕਪੂਰਥਲਾ ਹਾਊਸ) (Kapurthala House) ਜਾਵਾਂਗਾ,ਸਮਾਨ ਇਕੱਠਾ ਕਰਾਂਗਾ ਅਤੇ ਪੰਜਾਬ ਵਾਪਸ ਚਲਾ ਜਾਵਾਂਗਾ।
ASLO READ:- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਨਵਜੋਤ ਸਿੰਘ ਸਿੱਧੂ ਤੇ ਤੰਜ਼ ਕੱਸਿਆ
“ਨਵਜੋਤ ਸਿੰਘ ਸਿੱਧੂ (Navjot Sidhu) ਦੇ ਅਸਤੀਫ਼ੇ ਨੂੰ ਲੈ ਕੇ ਕੈਪਟਨ ਨੇ ਕਿਹਾ ਕਿ,”ਨਵਜੋਤ ਸਿੰਘ ਸਿੱਧੂ (Navjot Sidhu) ਬਾਰੇ ਤਾਂ ਮੈਂ ਪਹਿਲਾਂ ਹੀ ਕਿਹਾ ਸੀ ਕਿ ਉਹ ਟਿਕਣ ਵਾਲਾ ਆਦਮੀ ਨਹੀਂ ਹੈ,” ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਸਤੀਫ਼ੇ ਨਾਲ ਵੀ ਨਵਜੋਤ ਸਿੰਘ ਸਿੱਧੂ (Navjot Sidhu) ਦਾ ਕੋਈ ਲੈਣਾ-ਦੇਣਾ ਨਹੀਂ ਹੈ,ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਇਸ ਮਹੀਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ,ਇਸ ਦੇ ਨਾਲ ਹੀ ਅਸਤੀਫ਼ੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ (Captain Amarinder Singh) ਲਗਾਤਾਰ ਕਾਂਗਰਸ ਦੇ ਵੱਡੇ ਨੇਤਾਵਾਂ ‘ਤੇ ਹਮਲੇ ਕਰ ਰਹੇ ਸਨ ।
ਦਰਦ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੇ ਅੰਦਰ ਉਨ੍ਹਾਂ ਦਾ ਅਪਮਾਨ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਫੈਸਲਾ ਕੀਤਾ ਸੀ, ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਇੱਥੋਂ ਤੱਕ ਕਿਹਾ ਸੀ ਕਿ ਜੇਕਰ ਕਾਂਗਰਸ 2022 ਵਿਚ ਪੰਜਾਬ ਚੋਣਾਂ ਜਿੱਤ ਵੀ ਜਾਂਦੀ ਹੈ, ਉਹ ਨਵਜੋਤ ਸਿੰਘ ਸਿੱਧੂ (Navjot Sidhu) ਨੂੰ ਮੁੱਖ ਮੰਤਰੀ ਨਹੀਂ ਬਣਨ ਦੇਣਗੇ।
ALSO READ:-
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁਲਾਈ ਐਮਰਜੈਂਸੀ ਬੈਠਕ
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow