Navjot Singh Sidhu ਦੇ ਅਸਤੀਫ਼ੇ ਤੋਂ ਬਾਅਦ Preneet Kaur ਨੂੰ PPCC ਪ੍ਰਧਾਨ ਬਣਾਉਣ Navjot Singh Sidhu ਦੇ ਅਸਤੀਫ਼ੇ ਤੋਂ ਬਾਅਦ Preneet Kaur ਨੂੰ PPCC ਪ੍ਰਧਾਨ ਬਣਾਉਣ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
After the resignation of Navjot Singh Sidhu, there was a demand to make Preneet Kaur the PPCC president

ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪ੍ਰਨੀਤ ਕੌਰ ਨੂੰ PPCC ਪ੍ਰਧਾਨ ਬਣਾਉਣ ਦੀ ਮੰਗ ਉਠੀ

9

AZAD SOCH:-

PATIALA,(AZAD SOCH NEWS):- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਲੋਂ ਡੀ.ਜੀ.ਪੀ. ਪੰਜਾਬ (DGP Punjabi) ਤੇ ਐਡਵੋਕੇਟ ਜਨਰਲ (Advocate General) ਨੂੰ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਦਿਤੇ ਗਏ ਅਸਤੀਫ਼ੇ ਨਾਲ ਜਿਥੇ ਸਿੱਧੂ ਸਮਰਥਕਾਂ ਵਿਚ ਚਿੰਤਾਵਾਂ ਹੀ ਚਿੰਤਾਵਾਂ ਪਾਈਆਂ ਜਾ ਰਹੀਆਂ ਹਨ, ਉਥੇ ਸ਼ਾਹੀ ਸ਼ਹਿਰ ਪਟਿਆਲਾ ਦੇ ਪ੍ਰਨੀਤ ਕੌਰ (Preneet Kaur) ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ ਤੇ ਮੰਗ ਕੀਤੀ ਜਾ ਰਹੀ ਹੈ ਜੇਕਰ ਪੰਜਾਬ ਕਾਂਗਰਸ ਨੂੰ ਬਚਾਉਣਾ ਹੈ ਤਾਂ ਪ੍ਰਨੀਤ ਕੌਰ (Preneet Kaur) ਨੂੰ ਪੀ.ਪੀ.ਸੀ.ਸੀ. (PPCC) ਦਾ ਪ੍ਰਧਾਨ ਬਣਾਉਣਾ ਸਮੇਂ ਦੀ ਲੋੜ ਹੈ।

ALSO READ:- ਕੈਪਟਨ ਅਮਰਿੰਦਰ ਸਿੰਘ ਦਾ ਨਵਜੋਤ ਸਿੰਘ ਸਿੱਧੂ ‘ਤੇ ਵਾਰ ਕਿਹਾ-ਕਾਂਗਰਸ ਹਾਈ ਕਮਾਂਡ ਨੂੰ ਤੁਰੰਤ Navjot Sidhu ਦਾ ਅਸਤੀਫਾ ਸਵੀਕਾਰ ਕਰਨਾ ਚਾਹੀਦਾ ਹੈ

ਪੀ.ਪੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਅਸਤੀਫ਼ਾ ਦੇਣ ਦੀਆਂ ਚਰਚਾਵਾਂ ਦਾ ਦੌਰ ਹਾਲੇ ਮੁਕਿਆ ਹੀ ਨਹੀਂ ਸੀ ਕਿ ਸਿੱਧੂ ਵਲੋਂ ਹੀ ਨਿਯੁਕਤ ਕੀਤੇ ਗਏ ਪੀ.ਪੀ.ਸੀ.ਸੀ.(PPCC) ਦੇ ਖ਼ਜ਼ਾਨਚੀ ਗੁਲਜ਼ਾਰ ਸਿੰਘ ਚਹਿਲ (Gulzar Singh Chahal) ਵਲੋਂ ਵੀ ਅਸਤੀਫ਼ਾ ਦੇ ਦਿਤਾ ਗਿਆ ਤੇ ਸਿੱਧੂ ਦੇ ਹੱਕ ਵਿਚ ਸਮਰਥਨ ਦਿਤਾ ਗਿਆ,ਇਸੇ ਤਰ੍ਹਾਂ ਕੈਬਨਿਟ ਮੰਤਰੀ ਵਜੋਂ ਸਹੂੰ ਚੁੱਕਣ ਵਾਲੀ ਰਜ਼ੀਆ ਸੁਲਤਾਨਾ ਵਲੋਂ ਅਤੇ ਜਾਣਕਾਰੀ ਅਨੁਸਾਰ ਚੇਅਰਮੈਨ ਪੀ.ਆਰ.ਟੀ.ਸੀ. ਕੇ.ਕੇ. ਸ਼ਰਮਾ (Chairman PRTC K.K. Sharma) ਨੇ ਵੀ ਅੱਜ ਅਪਣਾ ਅਸਤੀਫ਼ਾ ਦੇ ਦਿਤਾ ਹੈ,ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਅਸਤੀਫ਼ਾ ਦੇਣ ਤੋਂ ਬਾਅਦ ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਵਲੋਂ ਵੀ ਟਵੀਟ ਕੀਤਾ ਗਿਆ ਹੈ ਕਿ ਉਥੇ ਆਮ ਲੋਕਾਂ ਵਲੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ ਪ੍ਰਨੀਤ ਕੌਰ (Preneet Kaur) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਥਾਪਿਆ ਜਾਵੇ ਤਾਂ ਜੋ ਪੰਜਾਬ ਕਾਂਗਰਸ ਨੂੰ ਬਚਾਇਆ ਜਾ ਸਕੇ।  

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *