ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬੈਸਟ ਪ੍ਰਾਈਸ ਮਾਲ ਅੱਗੇ ਲਗਾਇਆ ਧਰਨਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬੈਸਟ ਪ੍ਰਾਈਸ ਮਾਲ ਅੱਗੇ ਲਗਾਇਆ ਧਰਨਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੈਪਸ਼ਨ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੈਸਟ ਪ੍ਰਾਈਸ ਮਾਲ ਅੱਗੇ ਲਗਾਏ ਧਰਨੇ ਦੀ ਤਸਵੀਰਧਰਨੇ ਨੂੰ ਸੰਬੋਧਨ ਕਰਦੇ ਹੋਏ ਜੋਗਿੰਦਰ ਸਿੰਘ ਉਗਰਾਹਾਂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬੈਸਟ ਪ੍ਰਾਈਸ ਮਾਲ ਅੱਗੇ ਲਗਾਇਆ ਧਰਨਾ

2

Azad Soch:-


ਜ਼ੀਰਕਪੁਰ 30 ਸਤੰਬਰ,(ਅਵਤਾਰ ਸੈਣੀ ਛੱਤ):- ਖੇਤੀ ਕਾਨੂੰਨਾਂ ਖ਼ਿਲਾਫ਼ ਕਰੀਬ ਸਾਲ ਭਰ ਤੋਂ ਵੱਡਾ ਘੋਲ ਲੜ ਰਹੇ ਪੰਜਾਬ ਦੇ ਕਿਸਾਨਾਂ ਵਲੋਂ ਇਕ ਹੋਰ ਵੱਡਾ ਮੋਰਚਾ ਖੋਲ੍ਹਦਿਆਂ ਬਹੁਕੌਮੀ ਕੰਪਨੀ ਵਾਲਮਾਰਟ ਦੇ ਜ਼ੀਰਕਪੁਰ ਵਿਚਲੇ ਬੈਸਟ ਪ੍ਰਾਈਸ ਮੈਗਾ ਮਲਟੀ ਸਟੋਰ ਅੱਗੇ ਧਰਨਾ ਲਾ ਕੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਕੰਪਨੀ ਦੇ ਬਠਿੰਡਾ ਵਿਚਲੇ ਮਲਟੀ ਸਟੋਰ ਬੈਸਟ ਪ੍ਰਾਈਸ ਅੱਗੇ ਧਰਨਾ ਸ਼ੁਰੂ ਕੀਤਾ ਗਿਆ ਸੀ, ਜਿਸ ਨਾਲ ਕੰਪਨੀ ਨੂੰ ਵੱਡਾ ਅਰਥਿਕ ਨੁਕਸਾਨ ਝੱਲਣਾ ਪਿਆ ਸੀ ਅਤੇ ਕਿਸਾਨੀ ਸੰਘਰਸ਼ ਤੇ ਕੇਂਦਰ ਦੇ ਅੜੀਅਲ ਵਤੀਰੇ ਦੇ ਚਲਦਿਆਂ ਬਣੀ ਅਨਿਸਚਤਤਾ ਵਾਲੀ ਸਥਿਤੀ ਕਾਰਨ ਕੰਪਨੀ ਨੂੰ ਬਠਿੰਡਾ ਵਾਲਾ ਸਟੋਰ ਪੱਕੇ ਤੌਰ ‘ਤੇ ਬੰਦ ਕਰਨ ਅਤੇ ਆਪਣੀ ਸਮੁੱਚੀ ਥੋਕ ਮੈਂਬਰਸ਼ਿੱਪ ਰੱਦ ਕਰਨ ਲਈ ਮਜ਼ਬੂਰ ਹੋਣਾ ਪਿਆ ਸੀ,ਕੰਪਨੀ ਅਧਿਕਾਰੀਆਂ ਨੇ ਇਸ ਸਟੋਰ ‘ਚ ਕੰਮ ਕਰਦੇ ਆਪਣੇ ਸਥਾਨਕ ਮੁਲਾਜ਼ਮਾਂ ਨੂੰ ਕਥਿਤ ਧੋਖੇ ਨਾਲ ਅਸਤੀਫ਼ੇ ਲੈ ਕੇ ਨੌਕਰੀਓ ਫਾਰਗ ਕਰ ਦਿੱਤਾ ਸੀ।

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਬੇਰੁਜ਼ਗਾਰ ਹੋਏ ਮੁਲਾਜ਼ਮਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦੇ ਹੋਏ ਚਿਤਾਵਨੀ ਦਿੱਤੀ ਸੀ ਕਿ ਜੇਕਰ ਕੰਪਨੀ ਨੇ ਮੁਲਾਜ਼ਮਾਂ ਦੀਆਂ ਨੌਕਰੀਆਂ ਬਹਾਲ ਨਾ ਕੀਤੀਆਂ ਤਾਂ ਕੰਪਨੀ ਦੇ ਪੰਜਾਬ ਵਿਚਲੇ ਸਾਰੇ ਬੈਸਟ ਪ੍ਰਾਈਸ ਸਟੋਰਾਂ ਨੂੰ ਬੰਦ ਕੀਤਾ ਜਾਵੇਗਾ ਜਿਸ ਦੇ ਤਹਿਤ ਜਥੇਬੰਦੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਆਗੂਆਂ ਨੇ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿੱਚ ਜ਼ੀਰਕਪੁਰ-ਅੰਬਾਲਾ ਕੌਮੀ ਸ਼ਾਹਰਾਹ ਤੇ ਸਥਿਤ ਵਾਲਮਾਰਟ ਕੰਪਨੀ ਦੇ ਬੈਸਟ ਪ੍ਰਾਈਸ ਮਾਲ ਅੱਗੇ ਪੱਕਾ ਧਰਨਾ ਲਗਾ ਦਿੱਤਾ ਹੈ। ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜੇਕਰ ਕੰਪਨੀ ਨੇ ਹਫ਼ਤੇ ਵਿੱਚ ਵੀ ਮੁਲਾਜ਼ਮਾਂ ਦੀਆਂ ਨੌਕਰੀਆਂ ਬਹਾਲ ਨਾ ਕੀਤੀਆਂ ਤਾਂ ਉਹ ਇਸ ਸੰਘਰਸ਼ ਨੂੰ ਅਣਮਿੱਥੇ ਸਮੇਂ ਵਿੱਚ ਤਬਦੀਲ ਕਰ ਦੇਣਗੇ। ਜਥੇਬੰਦੀ ਵੱਲੋਂ ਕੰਪਨੀ ਨੂੰ 30 ਸਤੰਬਰ ਤੱਕ ਦਾ ਚੇਤਾਵਨੀ ਵੀ ਦਿੱਤੀ ਗਈ ਸੀ।

ਕੈਪਸ਼ਨ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੈਸਟ ਪ੍ਰਾਈਸ ਮਾਲ ਅੱਗੇ ਲਗਾਏ ਧਰਨੇ ਦੀ ਤਸਵੀਰਧਰਨੇ ਨੂੰ ਸੰਬੋਧਨ ਕਰਦੇ ਹੋਏ ਜੋਗਿੰਦਰ ਸਿੰਘ ਉਗਰਾਹਾਂ

ਕੰਪਨੀ ਵਲੋਂ ਇਸ ਚਿਤਾਵਨੀ ਨੂੰ ਦਰਕਿਨਾਰ ਕਰਦਿਆਂ ਸਿਰਫ਼ 2 ਦਿਨਾਂ ਵਿਚ ਹੀ ਕਾਰਵਾਈ ਕਰਦਿਆਂ ਮੁਲਾਜ਼ਮਾਂ ਦੇ ਅਸਤੀਫ਼ੇ ਮਨਜ਼ੂਰ ਕਰਕੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਬਣਦੀ ਗ੍ਰੈਚੁਟੀ ਅਤੇ ਫੁੱਲ ਐਂਡ ਫਾਈਨਲ ਰਕਮ ਪਾ ਕੇ ਉਨ੍ਹਾਂ ਨੂੰ ਪੱਕੇ ਤੌਰ ‘ਤੇ ਘਰਾਂ ਨੂੰ ਤੋਰ ਦਿੱਤਾ ਸੀ। ਉਗਰਾਹਾਂ ਨੇ ਕਿਹਾ ਕਿ ਕੰਪਨੀ ਦੇ ਉੱਚ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਤੋਂ ਧੋਖੇ ਨਾਲ ਅਸਤੀਫ਼ੇ ਲੈਣ ਅਤੇ ਫਿਰ ਨਿਯਮਾਂ ਨੂੰ ਛਿੱਕੇ ਟੰਗ ਕੇ ਅਸਤੀਫ਼ੇ ਮਨਜ਼ੂਰ ਕਰਨ ਦੀ ਕੀਤੀ ਗਈ ਕਾਰਵਾਈ ਦੀ ਸਖ਼ਤ ਨਿੰਦਿਆ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਬੈਸਟ ਪ੍ਰਾਈਸ ਮਾਲ ਦੇ ਮੁਲਾਜ਼ਮਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਅਤੇ ਮੁਲਾਜਮਾਂ ਦੀਆਂ ਨੌਕਰੀਆਂ ਬਹਾਲ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ ਅਤੇ ਜੇਕਰ ਫਿਰ ਵੀ ਕੰਪਨੀ ਟਸ ਤੋਂ ਮਸ ਨਾ ਹੋਈ ਤਾਂ ਸੰਘਰਸ਼ ਅਣਮਿਥੇ ਸਮੇਂ ਵਿਚ ਵੀ ਤਬਦੀਲ ਹੋ ਸਕਦਾ ਹੈ ਅਤੇ ਇਸ ਦੀ ਜ਼ਿੰਮੇਵਾਰ ਕੰਪਨੀ ਖ਼ੁਦ ਹੋਵੇਗੀ।

ਜਦੋਂ ਜੋਗਿੰਦਰ ਸਿੰਘ ਉਗਰਾਹਾਂ ਨੂੰ ਸਵਾਲ ਕੀਤਾ ਗਿਆ ਕਿ ਕਿਸਾਨ ਮੋਰਚੇ ਵਿਚ ਸ਼ਾਮਲ ਤੁਹਾਡੇ ਕੁਝ ਸਾਥੀ ਕਹਿ ਰਹੇ ਹਨ ਕਿ ਕਿਸਾਨਾਂ ਨੂੰ ਚੋਣਾਂ ਲੜਨੀਆਂ ਚਾਹੀਦੀਆਂ ਹਨ ਤੁਹਾਡੀ ਇਸ ਮੁੱਦੇ ਉੱਤੇ ਕੀ ਰਾਏ ਹੈ ਤਾਂ ਆਪਣੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਿਸ ਵਿਅਕਤੀ ਦੀ ਚੋਣ ਲੜਨ ਦੀ ਨਿੱਜੀ ਇੱਛਾ ਹੋਵੇ ਉਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਪਰ ਸੰਯੁਕਤ ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਦਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ ਅਤੇ ਨਾ ਹੀ ਕੋਈ ਆਗੂ ਇਹ ਇੱਛਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਨੂੰ ਰੱਦ ਕਰਵਾਉਣਾ ਕਿਸਾਨ ਆਗੂਆਂ ਦਾ ਇੱਕੋ ਇੱਕ ਨਿਸ਼ਾਨਾ ਹੈ ਅਤੇ ਇੱਕ ਵਾਰ ਇਹ ਰੱਦ ਹੋ ਗਏ ਫਿਰ ਕੋਈ ਕੁਝ ਵੀ ਕਰੇ ਚਾਹੇ ਉਹ ਚੋਣ ਲੜੇ ਜਾਂ ਨਾ।

ਅਸੀਂ ਦਿੱਲੀ ਦੀਆਂ ਸੜਕਾਂ ਉੱਤੇ ਇੱਕ ਸਾਲ ਤੋਂ ਬੈਠ ਕੇ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਹਾਂ, ਕਿਉਂਕਿ ਸਾਨੂੰ ਡਰ ਹੈ ਕਿ ਇਸ ਨਾਲ ਸਾਡੀਆਂ ਜ਼ਮੀਨਾਂ ਖੋਹੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੀਜੇਪੀ ਦੇ ਨਾਲ ਨਾਲ ਕੁਝ ਹੋਰ ਪਾਰਟੀਆਂ ਦੇ ਆਗੂਆਂ ਨੂੰ ਪਿੰਡਾਂ ਵਿੱਚ ਘੇਰਿਆ ਜਾ ਰਿਹਾ ਹੈ, ਇਸ ਬਾਰੇ ਉਹ ਸਪਸ਼ਟ ਕਰਨਾ ਚਾਹੁੰਦਾ ਹਨ ਕਿ ਵਿਰੋਧ ਸਿਰਫ਼ ਬੀਜੇਪੀ ਆਗੂਆਂ ਦਾ ਕਰਨ ਲਈ ਕਿਹਾ ਗਿਆ ਹੈ। ਕਿਸੇ ਹੋਰ ਪਾਰਟੀ ਦਾ ਨਹੀਂ। ਜੇਕਰ ਕੋਈ ਦੂਜੀ ਪਾਰਟੀ ਦਾ ਆਗੂ ਪਿੰਡ ਵਿਚ ਆਉਂਦਾ ਹੈ ਤਾਂ ਪਿੰਡ ਵਾਲੇ ਉਨ੍ਹਾਂ ਨੂੰ ਸਵਾਲ ਕਰ ਸਕਦੇ ਹਨ ਪਰ ਵਿਰੋਧ ਨਹੀਂ।

ਇੰਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ,ਮਨਜੀਤ ਸਿੰਘ ਨਿਆਲ ਜਿਲ੍ਹਾ ਪਟਿਆਲਾ ਪ੍ਰਧਾਨ, ਜਸਵੰਤ ਸਿੰਘ, ਗੁਰਜੀਤ ਸਿੰਘ ਘਨੋਰ, ਮਨਪ੍ਰੀਤ ਸਿੰਘ, ਦਵਿੰਦਰ ਸਿੰਘ, ਜਸਵਿੰਦਰ ਸਿੰਘ ਬਰਿਆਸ ਫਤਹਿਗੜ੍ਹ ਸਾਹਿਬ, ਜਿਲ੍ਹਾ ਫਤਹਿਗੜ੍ਹ ਸਾਹਿਬ, ਘਨੋਰ, ਪਟਿਆਲਾ, ਸਨੌਰ, ਪਾਤੜਾਂ, ਭਵਾਨੀਗੜ੍ਹ ਤੋਂ ਕਿਸਾਨ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow

Leave a Reply

Your email address will not be published. Required fields are marked *