Punjab Police ਵਿੱਚ Sub-Inspector ਭਰਤੀ ਪ੍ਰੀਖਿਆਵਾਂ ਕੀਤੀਆਂ ਰੱਦ Punjab Police ਵਿੱਚ Sub-Inspector ਭਰਤੀ ਪ੍ਰੀਖਿਆਵਾਂ ਕੀਤੀਆਂ ਰੱਦ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Police Sub-Inspector Recruitment Examinations Canceled

ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਭਰਤੀ ਪ੍ਰੀਖਿਆਵਾਂ ਕੀਤੀਆਂ ਰੱਦ

3

AZAD SOCH:-

PATIALA,(AZAD SOCH NEWS):- ਪੰਜਾਬ ਵਿੱਚ ਨਵੀਂ ਬਣੀ ਸਰਕਾਰ ਨੇ 560 ਸਬ-ਇੰਸਪੈਕਟਰ (560 Sub-Inspector) ਦੀਆਂ ਅਸਾਮੀਆਂ ਲਈ ਭਰਤੀ ਪ੍ਰੀਖਿਆ ਰੱਦ ਕਰ ਦਿੱਤੀ ਹੈ,ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਅਤੇ ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ (Deputy Chief Minister Sukhwinder Singh Randhawa) ਦੇ ਹੁਕਮਾਂ ਤੋਂ ਬਾਅਦ ਲਿਆ ਗਿਆ ਹੈ,ਇਹ ਭਰਤੀ ਉਦੋਂ ਸ਼ੁਰੂ ਕੀਤੀ ਗਈ ਸੀ ਜਦੋਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਮੁੱਖ ਮੰਤਰੀ ਸਨ,ਇਸਦੇ ਲਈ, ਸੂਬੇ ਭਰ ਦੇ ਵੱਖ-ਵੱਖ ਕੇਂਦਰਾਂ ਵਿੱਚ 17 ਤੋਂ 24 ਅਗਸਤ ਤੱਕ ਪ੍ਰੀਖਿਆਵਾਂ ਹੋਈਆਂ ਸਨ।

ALSO READ:- ਪਟਿਆਲਾ ਦੇ ਭਾਦਸੋਂ ਥਾਣੇ ਅਧੀਨ ਪੈਂਦੇ ਪਿੰਡ ਦਿੱਤੂਪੁਰ ਜੱਟਾਂ ਵਿੱਚ ਅੱਜ ਸਵੇਰੇ ਪਿੰਡ ਦੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ

ਪੰਜਾਬ ਪੁਲਿਸ ਦੇ ਬੁਲਾਰੇ ਅਨੁਸਾਰ, ਦੁਬਾਰਾ ਪ੍ਰੀਖਿਆ ਲਈ ਨਵੀਆਂ ਤਰੀਕਾਂ ਦਾ ਐਲਾਨ ਛੇਤੀ ਹੀ ਕੀਤਾ ਜਾਵੇਗਾ,ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਰਿਕਰੂਟਮੈਂਟ ਬੋਰਡ (Recruitment Board) ਬਣਾਇਆ ਗਿਆ ਸੀ, ਜਿਨ੍ਹਾਂ ਨੇ ਪ੍ਰੀਖਿਆ ਦੌਰਾਨ ਗੜਬੜੀ ਤੇ ਚੀਟਿੰਗ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ 27 ਸਤੰਬਰ ਨੂੰ ਡੀਜੀਪੀ ਦਫਤਰ ਨੂੰ ਸੂਚਿਤ ਕੀਤਾ ਸੀ,ਜਿਸ ਤੋਂ ਬਾਅਦ ਡੀਜੀਪੀ ਇਕਬਾਲਪ੍ਰੀਤ ਸਹੋਤਾ (DGP Iqbal Preet Sahota) ਨੇ 2 ਅਕਤੂਬਰ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਰੱਦ ਕਰਨ ਦੀ ਭਰਤੀ ਬੋਰਡ ਦੀ ਸਿਫਾਰਸ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ALSO READ:- ਭਾਜਪਾ ਮੰਤਰੀ ਦੇ ਮੁੰਡੇ ਨੇ ਕਿਸਾਨਾਂ ਤੇ ਚੜ੍ਹਾਈ ਗੱਡੀ 4 ਕਿਸਾਨਾਂ ਸਣੇ 8 ਦੀ ਮੌਤ,ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸਖ਼ਤ ਨਿੰਦਾ ਕੀਤੀ

ਇਸ ਮਾਮਲੇ ਵਿੱਚ ਪੰਜਾਬ ਪੁਲਿਸ (Punjab Police) ਵੱਲੋਂ ਮੁਹਾਲੀ, ਪਟਿਆਲਾ ਅਤੇ ਖੰਨਾ ਵਿੱਚ ਪਹਿਲਾਂ ਹੀ ਤਿੰਨ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ,ਉਨ੍ਹਾਂ ਦੀ ਜਾਂਚ ਲਈ ਡੀਜੀਪੀ ਨੇ ਏਡੀਜੀਪੀ ਪ੍ਰਮੋਦ ਬਾਨ (DGP ADGP Pramod Ban) ਦੀ ਅਗਵਾਈ ਵਿੱਚ 15 ਸਤੰਬਰ ਨੂੰ ਇੱਕ ਵਿਸ਼ੇਸ਼ ਜਾਂਚ ਟੀਮ ਬਣਾਈ ਸੀ। ,ਜਿਸ ਤੋਂ ਬਾਅਦ ਹੁਣ ਤੱਕ 20 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ,ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਪੁਲਿਸ ਨੇ ਜਾਂਚ ਜ਼ਿਲ੍ਹਾ ਆਰਮਡ ਪੁਲਿਸ (Armed Police) ਅਤੇ ਇੰਟੈਲੀਜੈਂਸ (Armed Police And Intelligence) ਵਿੱਚ ਸਬ-ਇੰਸਪੈਕਟਰਾਂ (Sub-Inspectors) ਦੀਆਂ 560 ਅਸਾਮੀਆਂ ਲਈ ਖਾਲੀ ਅਸਾਮੀਆਂ ਕੱਢੀਆਂ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *