ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਲਿਆਂਦੇ ਜਾ ਰਹੇ ਚਾਵਲਾਂ ਦੇ ਟਰੱਕ ਖੁਰਾਕ ਤੇ ਸਿਵਲ ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਲਿਆਂਦੇ ਜਾ ਰਹੇ ਚਾਵਲਾਂ ਦੇ ਟਰੱਕ ਖੁਰਾਕ ਤੇ ਸਿਵਲ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Illegal rice truck food and civil supplies confiscated in Punjab

ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਲਿਆਂਦੇ ਜਾ ਰਹੇ ਚਾਵਲਾਂ ਦੇ ਟਰੱਕ ਖੁਰਾਕ ਤੇ ਸਿਵਲ ਸਪਲਾਈ ਜ਼ਬਤ

4

AZAD SOCH:-

CHANDIGARH,5 ਅਕਤੂਬਰ(AZAD SOCH NEWS):- ਖੁਰਾਕ ਤੇ ਸਿਵਲ ਸਪਲਾਈ ਵੱਲੋਂ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਰੀਸਾਈਕਲਿੰਗ/ ਬੋਗਸ ਬਿਲਿੰਗ ਲਈ ਲਿਆਂਦੇ ਜਾ ਰਹੇ ਇੱਕ ਚਾਵਲਾਂ ਦੇ ਟਰੱਕ ਨੂੰ ਅੱਜ ਜ਼ਬਤ ਕੀਤਾ ਗਿਆ,ਇਸ ਸਬੰਧੀ ਜਾਣਕਾਰੀ ਦਿੰਦੀਆਂ ਸ੍ਰੀ ਭਾਰਤ ਭੂਸ਼ਣ ਆਸ਼ੂ, ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਪੰਜਾਬ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਘਨੌਰ ਹਲਕੇ ਵਿੱਚ ਇਹ ਟਰੱਕ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ ਦਿੱਲੀ ਦੇ ਰੀਅਲ ਐਗਰੋ ਫੂਡ ਤੋਂ 500 ਕੁਇੰਟਲ ਚਾਵਲ ਅੰਬਾਲਾ ਦੇ ਮਾਂ ਬਾਲਾ ਸੁੰਦਰੀ ਰਾਈਸ ਮਿੱਲ ਸਰਦਹੇੜੀ ਲਈ ਭਰੇ ਗਏ ਸਨ, ਪਰੰਤੂ ਇਹ ਟਰੱਕ ਮੁੱਖ ਮਾਰਗ ਨੂੰ ਛੱਡ ਕੇ ਅੰਦਰੂਨੀ ਸੜਕਾਂ ਰਾਹੀਂ ਪੰਜਾਬ ਰਾਜ ਦੇ ਘਨੌਰ ਹਲਕੇ ਵਿੱਚ ਪਹੁੰਚਣ ਬਾਰੇ ਵਿਭਾਗ ਨੂੰ ਸੂਚਨਾ ਮਿਲੀ ਸੀ,ਸ੍ਰੀ ਆਸ਼ੂ ਨੂੰ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਵਿਭਾਗ ਵੱਲੋਂ ਕਾਰਵਾਈ ਕਰਦਿਆਂ ਟਰੱਕ ਨੰ. ਪੀ.ਬੀ. 03ਵਾਈ 4756 ਨੂੰ ਜਬਤ ਕਰ ਲਿਆ ਗਿਆ ਅਤੇ ਇਸ ਸਬੰਧ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ,ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਪੁਲਿਸ ਨੂੰ ਇਸ ਮਾਮਲੇ ਸਬੰਧੀ ਪਰਚਾ ਦਰਜ ਕਰਨ ਦੀ ਹਦਾਇਤ ਜਾਰੀ ਕਰ ਦਿੱਤੀਆਂ ਗਈਆਂ ਹਨ।

ALSO READ:- 

ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਭਰਤੀ ਪ੍ਰੀਖਿਆਵਾਂ ਕੀਤੀਆਂ ਰੱਦ

Youth Akali Dal ਅਤੇ S.O.I ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਲਖੀਮਪੁਰ ਖੇੜੀ ਵਿਚ ਕਿਸਾਨਾਂ ਦਾ ਕਤਲ ਕਰਨ ਵਿਰੁੱਧ ਕੈਂਡਲ ਮਾਰਚ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *