ਮੁੱਖ ਮੰਤਰੀ Charanjit Singh Channi ਵੱਲੋਂ ਨਸ਼ਿਆਂ ਤੇ ਹਥਿਆਰਾਂ ਦੀ ਨਾਜਾਇਜ਼ ਸਪਲਾਈ ਮੁੱਖ ਮੰਤਰੀ Charanjit Singh Channi ਵੱਲੋਂ ਨਸ਼ਿਆਂ ਤੇ ਹਥਿਆਰਾਂ ਦੀ ਨਾਜਾਇਜ਼ ਸਪਲਾਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
CM Charanjit Singh Channy seeks personal intervention of Amit Shah to seal borders to curb illicit supply of drugs and arms

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਸ਼ਿਆਂ ਤੇ ਹਥਿਆਰਾਂ ਦੀ ਨਾਜਾਇਜ਼ ਸਪਲਾਈ ਰੋਕਣ ਲਈ ਸਰਹੱਦਾਂ ਸੀਲ ਕਰਨ ਹਿੱਤ ਅਮਿਤ ਸ਼ਾਹ ਦੇ ਨਿੱਜੀ ਦਖਲ ਦੀ ਮੰਗ

2

AZAD SOCH:-

NEW DELHI,5 ਅਕਤੂਬਰ (AZAD SOCH NEWS):- ਸੂਬੇ ਵਿੱਚ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਨਾਜਾਇਜ਼ ਤਸਕਰੀ ਰੋਕਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਸਰਹੱਦਾਂ ਸੀਲ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਕਦਮ ਨਾਲ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਵਿੱਚ ਮਦਦ ਮਿਲੇਗੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਮਗਰੋਂ ਪਹਿਲੀ ਵਾਰ ਕੇਂਦਰੀ ਗ੍ਰਹਿ ਮੰਤਰੀ ਨਾਲ ਉਨਾਂ ਦੇ ਇਥੇ ਸਥਿਤ ਨਿਵਾਸ ਸਥਾਨ ’ਤੇ ਅੱਜ ਸ਼ਾਮ ਮੁਲਾਕਾਤ ਕੀਤੀ।

ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ,ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਉਮੀਦ ਜਾਹਿਰ ਕੀਤੀ ਕਿ ਉਨਾਂ ਨੂੰ ਅੱਜ ਸੁਖਾਵੇਂ ਮਾਹੌਲ ਵਿੱਚ ਹੋਈ ਗੱਲਬਾਤ ਤੋਂ ਬਾਅਦ ਇਸਦੇ ਉਸਾਰੂ ਸਿੱਟੇ ਨਿਕਲਣ ਦੀ ਆਸ ਹੈ,ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਲਾਂਘੇ ਨੂੰ ਮੁੜ ਤੋਂ ਖੋਲਣ ਦੀ ਮੰਗ ਕਰਦੇ ਹੋਏ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਸ੍ਰੀ ਅਮਿਤ ਸ਼ਾਹ ਨੂੰ ਕਿਹਾ ਕਿ ਇਸ ਸਬੰਧੀ ਛੇਤੀ ਹੀ ਕੋਈ ਫੈਸਲਾ ਲਿਆ ਜਾਵੇ ਤਾਂ ਜੋ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ,ਇਸ ਸਬੰਧੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਨੂੰ ਯਕੀਨ ਦਿਵਾਇਆ ਕਿ ਉਹ ਵਿਸਥਾਰ ਸਹਿਤ ਚਰਚਾ ਮਗਰੋਂ ਲਾਂਘਾ ਖੋਲਣ ਸਬੰਧੀ ਫੈਸਲਾ ਲੈਣਗੇ।

ALSO READ:- ਸੋਮਵਾਰ ਰਾਤ ਨੂੰ ਸਾਬਕਾ ਮੰਤਰੀ ਬਲਬੀਰ ਸਿੱਧੂ ਦੇ ਘਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ


ਕਿਸਾਨਾਂ ਦੇ ਮੁੱਦੇ ਸੁਲਝਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਉਨਾਂ ਨੂੰ ਖੇਤੀ ਕਾਨੂੰਨ ਛੇਤੀ ਹੀ ਰੱਦ ਕਰਨ ਲਈ ਬੇਨਤੀ ਕੀਤੀ,ਲਖੀਮਪੁਰ ਖੀਰੀ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ,ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਕਿਹਾ ਕਿ ਅਜਿਹੇ ਜ਼ਾਲਮਾਨਾ ਕਾਰੇ ਬਰਦਾਸ਼ਤ ਨਹੀਂ ਕੀਤੇ ਜਾਣਗੇ,ਉਨਾਂ ਇਹ ਵੀ ਕਿਹਾ ਕਿ ਇਸ ਮੰਦਭਾਗੇ ਹਾਸਦੇ ਦੇ ਪੀੜਿਤ ਪਰਿਵਾਰਾਂ ਨੂੰ ਮਿਲਣ ਜਾ ਰਹੇ ਉਨਾਂ ਦੇ ਆਗੂਆਂ ਨੂੰ ਜਿਸ ਢੰਗ ਨਾਲ ਗਿ੍ਰਫਤਾਰ ਕੀਤਾ ਗਿਆ, ਉਹ ਨਿੰਦਣਯੋਗ ਹੈ ਅਤੇ ਇਹ ਚਲਨ ਰੁਕਣਾ ਚਾਹੀਦਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *