ਪੰਜਾਬ ਦੇ ਮੁੱਖ ਮੰਤਰੀ Charanjit Singh Channi ਵੱਲੋਂ ਵਿੱਤ ਵਿਭਾਗ ਨੂੰ 3 ਲੱਖ ਤੋਂ ਵੱਧ ਪੰਜਾਬ ਦੇ ਮੁੱਖ ਮੰਤਰੀ Charanjit Singh Channi ਵੱਲੋਂ ਵਿੱਤ ਵਿਭਾਗ ਨੂੰ 3 ਲੱਖ ਤੋਂ ਵੱਧ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Chief Minister Charanjit Singh Channy orders Finance Department to pay revised pension to more than 3 lakh pensioners

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿੱਤ ਵਿਭਾਗ ਨੂੰ 3 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਹੁਕਮ

1

AZAD SOCH:-

CHANDIGARH, 5 ਅਕਤੂਬਰ(AZAD SOCH NEWS): – ਸੂਬਾ ਭਰ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਅੱਜ ਵਿੱਤ ਵਿਭਾਗ (Department of Finance) ਨੂੰ ਛੇਵੇਂ ਤਨਖਾਹ ਕਮਿਸ਼ਨ (Sixth Pay Commission) ਦੀਆਂ ਸਿਫਾਰਸ਼ਾਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੌਰਾਨ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇਕ ਜੁਲਾਈ, 2021 ਤੋਂ 1887 ਕਰੋੜ ਰੁਪਏ ਦੀ ਵਾਧੂ ਰਾਸ਼ੀ ਨਾਲ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ।

ALSO READ:- Youth Akali Dal ਅਤੇ S.O.I ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਲਖੀਮਪੁਰ ਖੇੜੀ ਵਿਚ ਕਿਸਾਨਾਂ ਦਾ ਕਤਲ ਕਰਨ ਵਿਰੁੱਧ ਕੈਂਡਲ ਮਾਰਚ

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਇਸ ਸਬੰਧੀ ਫਾਈਲ ਉਤੇ ਅੱਜ ਸੇਵੇਰ ਸਹੀ ਪਾ ਦਿੱਤੀ ਹੈ,ਇਸੇ ਦੌਰਾਨ ਮੁੱਖ ਮੰਤਰੀ ਨੇ ਲੀਵ ਇਨਕੈਸ਼ਮੈਂਟ ਅਤੇ ਗ੍ਰੈਚੂਇਟੀ (Leave Encashment And Gratuity) ਸਮੇਤ ਸੇਵਾ-ਮੁਕਤ ਲਾਭ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਕਿਸ਼ਤਾਂ ਵਿਚ ਅਦਾਇਗੀ ਕਰਨ ਦੇ ਪਹਿਲੇ ਫੈਸਲੇ ਦੀ ਬਜਾਏ ਹੁਣ ਛੇਵੇਂ ਤਨਖਾਹ ਕਮਿਸ਼ਨ (Sixth Pay Commission) ਦੀਆਂ ਸਿਫਾਰਸ਼ਾਂ ਮੁਤਾਬਕ ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ ਲਗਪਗ 42,600 ਨੂੰ 915 ਕਰੋੜ ਰੁਪਏ ਦੀ ਅਦਾਇਗੀ ਇਕ ਵਾਰ ਹੀ ਕਰ ਦਿੱਤੀ ਜਾਵੇਗੀ।

ALSO READ:- ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਭਰਤੀ ਪ੍ਰੀਖਿਆਵਾਂ ਕੀਤੀਆਂ ਰੱਦ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਸੂਬੇ ਦੇ ਖਜ਼ਾਨੇ ਉਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ,ਇਸ ਤਰ੍ਹਾਂ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਅਜਿਹੀ ਸੋਧੀ ਹੋਈ ਪੈਨਸ਼ਨ ਇਕ ਜੁਲਾਈ, 2021 ਤੋਂ ਪੈਨਸ਼ਨਰਾਂ ਨੂੰ ਇਕ ਵਾਰ ਵਿਚ ਹੀ ਅਦਾ ਕਰ ਦਿੱਤੀ ਜਾਵੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *