Youth Akali Dal ਅਤੇ S.O.I ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਲਖੀਮਪੁਰ ਖੇੜੀ Youth Akali Dal ਅਤੇ S.O.I ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਲਖੀਮਪੁਰ ਖੇੜੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Youth Akali Dal and S.O.I candlelight march against killing of farmers in Lakhimpur Kheri by Union Home Minister's son

Youth Akali Dal ਅਤੇ S.O.I ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਲਖੀਮਪੁਰ ਖੇੜੀ ਵਿਚ ਕਿਸਾਨਾਂ ਦਾ ਕਤਲ ਕਰਨ ਵਿਰੁੱਧ ਕੈਂਡਲ ਮਾਰਚ

2

AZAD SOCH:-

CHANDIGARH,(AZAD SOCH NEWS):-  ਯੂਥ ਅਕਾਲੀ ਦਲ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) (Youth Akali Dal and Students Organization of India (SOI)) ਨੇ ਅੱਜ ਉੱਤਰਾਖੰਡ (Uttarakhand) ਵਿਚ ਲਖੀਮਪੁਰ ਖੇੜੀ ਵਿਖੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਵੱਲੋਂ ਕਿਸਾਨਾਂ ਨੂੰ ਆਪਣੀ ਗੱਡੀ ਥੱਲੇ ਕੁਚਲ ਕੇ ਮਾਰਨ ਵਿਰੁੱਧ ਕੈਂਡਲ ਮਾਰਚ ਕੱਢਿਆ,ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਯੁਥ ਅਕਾਲੀ ਦਲ (Youth Akali Dal) ਦੇ ਬੁਲਾਰੇ ਅਤੇ ਫਤਿਹਗੜ੍ਹ ਸਾਹਿਬ (Fatehgarh Sahib) ਇਕਾਈ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਐਸ ਓ ਆਈ ਦੇ ਪ੍ਰਧਾਨ ਰੋਬਿਨ ਬਰਾੜ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਭਾਜਪਾ ਦੀ ਅਗਵਾਈਵ ਾਲੀਆਂ ਸਰਕਾਰਾਂ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ ਦੀ ਪਰਵਾਹ ਕੀਤੇ ਬਗੈਰ ਧੱਕੇ ਨਾਲ ਆਪਣਾ ਏਜੰਡਾ ਲਾਗੂ ਕਰਨਾ ਚਾਹੁੰਦੀਆਂ ਹਨ।

ALSO READ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜਾਣਗੇ ਰਾਜਸਥਾਨ,ਪੰਜਾਬ ਦਾ ਵੱਡਾ ਮੁੱਦਾ ਹੱਲ ਕਰਨ ਲਈ ਮਿਲਣਗੇ ਅਸ਼ੋਕ ਗਹਿਲੋਤ ਨੂੰ

ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਿਸਾਨ ਜੋ ਤਿੰਨ ਨਫਰਤ ਭਰੇ ਖੇਤੀ ਕਾਨੂੰਨਾਂ ਦੇ ਖਿਲਾਫ ਲਖੀਮਪੁਰ ਖੇੜੀ ਵਿਖੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸਨ, ਨੂੰ ਭਾਜਪਾ ਆਗੂ ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਆਪਣੀਆਂ ਗੱਡੀਆਂ ਥੱਲੇ ਕੁਚਲ ਦਿੱਤਾ,ਯੂਥ ਅਕਾਲੀ ਦਲ ਤੇ ਐਸ ਓ ਆਈ (Youth Akali Dal and S.O.I.) ਦੇ ਆਗੂਆਂ ਨੇ ਕਿਹਾ ਕਿ ਇਸ ਘਟਨਾ ਨੇ ਵਿਦਵਾਨਾਂ ਦੀ ਉਸ ਸੋਚ ਨੁੰ ਦ੍ਰਿੜ੍ਹ ਕੀਤਾ ਹੈ ਕਿ ਕੇਂਦਰ ਸਰਕਾਰ ਤੇ ਭਾਜਪਾ ਦੀਆਂ ਰਾਜ ਸਰਕਾਰਾਂ ਆਪਣਾ ਏਜੰਡਾ ਲਾਗੂ ਕਰਨਾ ਚਾਹੁੰਦੀਆਂ ਹਨ ਤੇ ਉਹ ਕਿਸਾਨਾਂ ਦੇ ਸ਼ਾਂਤੀਪੂਰਨ ਅੰਦੋਲਨ ਨੁੰ ਕੁਚਲਣ ਵਾਸਤੇ ਤਿਆਰ ਹਨ।

ALSO READ:- ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਭਰਤੀ ਪ੍ਰੀਖਿਆਵਾਂ ਕੀਤੀਆਂ ਰੱਦ

ਇਹਨਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਜਿਵੇਂ ਬੀਤੇ ਸਮੇਂ ਦੌਰਾਨ ਇਹ ਪਰਖ ਦੀ ਘੜੀ ਵਿਚ ਕਿਸਾਨਾਂ ਨਾਲ ਖੜਿ੍ਹਆ, ਉਵੇਂ ਹੀ ਹਰ ਵੇਲੇ ਖੜ੍ਹਾ ਰਹੇਗਾ,ਉਹਨਾਂ ਕਿਹਾ ਕਿ ਨਾ ਤਾਂ ਭਾਜਪਾ ਨਾ ਹੀ ਕਿਸੇ ਹੋਰ ਨੂੰ ਕਿਸਾਨਾਂ ਨੁੰ ਕੁਚਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ,ਇਹਨਾਂ ਯੁਥ ਅਕਾਲੀ ਦਲ ਤੇ ਐਸ ਓ ਆਈ (Youth Akali Dal and S.O.I.) ਕਾਰਕੁੰਨਾਂ ਨੇ ਬਾਅਦ ਵਿਚ ਪੰਜਾਬ ਦੇ ਰਾਜਪਾਲ ਦੀ ਸਰਕਾਰੀ ਰਿਹਾਇਸ਼ ਰਾਜ ਭਵਨ ਤੱਕ ਰੋਸ ਮਾਰਚ ਕੀਤਾ ਤੇ ਉਥੇ ਦੇਰ ਰਾਤ ਤੱਕ ਧਰਨਾ ਦਿੱਤਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *