ਲਖੀਮਪੁਰ ਖੀਰੀ ਘਟਨਾ ‘ਚ ਮਾਸੂਮ ਕਿਸਾਨਾਂ ਦੇ ਕਾਤਲਾਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਲਖੀਮਪੁਰ ਖੀਰੀ ਘਟਨਾ ‘ਚ ਮਾਸੂਮ ਕਿਸਾਨਾਂ ਦੇ ਕਾਤਲਾਂ ਖਿਲਾਫ ਕਾਰਵਾਈ ਨਾ ਕੀਤੇ ਜਾਣ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਲਖੀਮਪੁਰ ਖੀਰੀ ਘਟਨਾ ‘ਚ ਮਾਸੂਮ ਕਿਸਾਨਾਂ ਦੇ ਕਾਤਲਾਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਦਾ ਅਕਾਲੀ ਦਲ ਨੇ ਲਿਆ ਗੰਭੀਰ ਨੋਟਿਸ

ਲਖੀਮਪੁਰ ਖੀਰੀ ਘਟਨਾ ‘ਚ ਮਾਸੂਮ ਕਿਸਾਨਾਂ ਦੇ ਕਾਤਲਾਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਦਾ ਅਕਾਲੀ ਦਲ ਨੇ ਲਿਆ ਗੰਭੀਰ ਨੋਟਿਸ

4

AZAD SOCH:-

CHANDIGARH,(AZAD SOCH NEWS):- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਲਖੀਮਪੁਰ ਖੀਰੀ ਵਿਖੇ ਮਾਸੂਮ ਕਿਸਾਨਾਂ ਦੇ ਕਾਤਲਾਂ ਖਿਲਾਫ ਕਾਰਵਾਈ ਵਿਚ ਦੇਰੀ ਨਹੀਂ ਕਰਨੀ ਚਾਹੀਦੀ ਤੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਤਿੰਨ ਖੇਤੀ ਕਾਨੂੰਨ ਤੁਰੰਤ ਵਾਪਸ ਲਵੇ,ਪਾਰਟੀ ਨੇ ਇਥੇ ਪਾਰਟੀ ਪ੍ਰਧਾਨ ਸ. ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਕੋਰ ਕਮੇਟੀ ਮੀਟਿੰਗ ਵਿਚ ਇਸ ਮਾਮਲੇ ‘ਚ ਦ੍ਰਿੜ੍ਹ ਨਿਸ਼ਚਾ ਲਿਆ ਤੇ ਪਾਰਟੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਅਤੇ ਇਨ੍ਹਾਂ ਦਾ ਖਿਆਲ ਕਰਦਿਆਂ ਜਿੰਨੀ ਛੇਤੀ ਸੰਭਵ ਹੋ ਕੇ ਖੇਤੀ ਕਾਨੂੰਨ ਖਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਪਜੀ ਬੇਚੈਨੀ ਖਤਮ ਕਰਨ ਤੇ ਹੋਰ ਜਾਨਾਂ ਨਾ ਜਾਣਾ ਯਕੀਨੀ ਬਣਾਉਣ ਦੀ ਬੇਹੱਦ ਜ਼ਰੂਰਤ ਹੈ।

ਕੋਰ ਕਮੇਟੀ ਨੇ ਹੈਰਾਨੀ ਪ੍ਰਗਟ ਕੀਤੀ ਕਿ ਲਖੀਮਪੁਰ ਵਿਖੇ ਮਾਸੂਮ ਕਿਸਾਨਾਂ ਦਾ ਬੇਰਹਿਮੀ ਨਾਲ ਕਤਲ ਕਰਨ ਵਾਲਿਆਂ ਖਿਲਾਫ ਕਾਰਵਾਈ ਵਾਸਤੇ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਭੜਕਾਊ ਭਾਸ਼ਣ ਸਮੇਤ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ। ਕੋਰ ਕਮੇਟੀ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿਚ ਲਖੀਮਪੁਰ ਖੀਰੀ ਜਾ ਰਹੇ ਅਕਾਲੀ ਦਲ ਦੇ ਵਫਦ ਨੂੰ ਰਾਹ ਵਿਚ ਰੋਕਣ ਲਈ ਉੱਤਰ ਪ੍ਰਦੇਸ਼ ਸਰਕਾਰ ਦੀ ਨਿਖੇਧੀ ਕੀਤੀ।

ਕੋਰ ਕਮੇਟੀ ਨੇ ਇਸ ਗੱਲ ਦਾ ਵੀ ਗੰਭੀਰ ਨੋਟਿਸ ਲਿਆ ਕਿ ਕਿਸ ਤਰੀਕੇ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇ ਰਹੀ ਹੈ। ਕਮੇਟੀ ਨੇ ਕਿਹਾ ਕਿ ਆਪ ਸਰਕਾਰ ਅਕਾਲੀ ਦਲ ਵੱਲੋਂ ਸਪਸ਼ਟ ਬਹੁਮਤ ਹਾਸਲ ਕਰਨ ਦੇ ਬਾਵਜੂਦ ਆਪ ਸਰਕਾਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਹਾਊਸ ਦਾ ਗਠਨ ਨਹੀਂ ਹੋਣ ਦੇ ਰਹੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸ. ਮਨਜਿੰਦਰ ਸਿੰਘ ਸਿਰਸਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਕਮੇਟੀ ਦਾ ਮੈਂਬਰ ਬਣਨ ਤੋਂ ਰੋਕਣ ਲਈ ਕਿਸ ਤਰੀਕੇ ਦੇ ਫਿਲਮੀ ਆਧਾਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਸਾ ਦੀ ਨਾਮਜ਼ਦਗੀ ਸਾਰੇ ਪੱਖਾਂ ਤੋਂ ਦਰੁੱਸਤ ਹੈ ਤੇ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਪੰਜਾਬੀ ਭਾਸ਼ਾ ਤੋਂ ਚੰਗੀ ਤਰ੍ਹਾਂ ਜਾਣੂ ਹਨ ਪਰ ਜਾਣ ਬੁੱਝ ਕੇ ਬਹਾਨ ਬਣਾ ਕੇ ਉਨ੍ਹਾਂ ਦੀ ਨਾਮਜ਼ਦਗੀ ਰੱਦ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਦਿੱਲੀ ਕਮੇਟੀ ਚੋਣਾਂ ਜਿੱਤ ਚੁੱਕੇ ਅਕਾਲੀ ਦਲ ਦੇ 7 ਤੋਂ 8 ਮੈਂਬਰਾਂ ਨੁੰ ਝੂਠੇ ਕੇਸਾਂ ਵਿਚ ਫਸਾ ਕੇ ਉਹਨਾਂ ਨੁੰ ਡਰਾਇਆ ਧਮਕਾਇਆ ਜਾ ਰਿਹਾ ਹੈ।

ALSO READ:- ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਲਿਆਂਦੇ ਜਾ ਰਹੇ ਚਾਵਲਾਂ ਦੇ ਟਰੱਕ ਖੁਰਾਕ ਤੇ ਸਿਵਲ ਸਪਲਾਈ ਜ਼ਬਤ

ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੀ ਆਪ ਸਰਕਾਰ ਸੰਵਿਧਾਨਕ ਸੰਸਥਾਵਾਂ ਨੂੰ ਖ਼ਤਮ ਕਰਨ ’ਤੇ ਤੁਲੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਹਾਲਤ ਵਿਚ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿਚ ਸਿੱਧਾ ਦਖਲ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਗੁਰੂ ਧਾਮਾਂ ਦਾ ਲੰਬੇ ਸੰਘਰਸ਼ ਤੋਂ ਬਾਅਦ ਮਹੰਤਾਂ ਤੋਂ ਕਬਜ਼ਾ ਛੁਡਵਾਇਆ ਤੇ ਕੌਮ ਹੁਣ ਵੀ ਕਾਨੂੰਨ ਮੁਤਾਬਕ ਲੜਾਈ ਲੜ ਕੇ ਯਕੀਨੀ ਬਣਾਏਗੀ ਕਿ ਦਿੱਲੀ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਕਾਇਮ ਹੋਣ।

ਇਸ ਮੌਕੇ ਕੋਰ ਕਮੇਟੀ ਮੈਂਬਰਾਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਨਿਰਮਲ ਸਿੰਘ ਕਾਹਲੋਂ, ਡਾ. ਦਲਜੀਤ ਸਿੰਘ ਚੀਮਾ, ਜਥੇ. ਹੀਰਾ ਸਿੰਘ ਗਾਬੜੀਆ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ ਤੇ ਬਲਦੇਵ ਸਿੰਘ ਮਾਨ ਵੀ ਸ਼ਾਮਲ ਸਨ।

ALSO READ:- 

ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਭਰਤੀ ਪ੍ਰੀਖਿਆਵਾਂ ਕੀਤੀਆਂ ਰੱਦ

Youth Akali Dal ਅਤੇ S.O.I ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਲਖੀਮਪੁਰ ਖੇੜੀ ਵਿਚ ਕਿਸਾਨਾਂ ਦਾ ਕਤਲ ਕਰਨ ਵਿਰੁੱਧ ਕੈਂਡਲ ਮਾਰਚ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *