Capt Amarinder Singh ਫਿਰ ਦਿੱਲੀ ਜਾਣ ਦੀ ਤਿਆਰੀ,PM MODI ਸਣੇ ਬੀਜੇਪੀ ਦੇ ਕਈ Capt Amarinder Singh ਫਿਰ ਦਿੱਲੀ ਜਾਣ ਦੀ ਤਿਆਰੀ,PM MODI ਸਣੇ ਬੀਜੇਪੀ ਦੇ ਕਈ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Former Chief Minister Capt Amarinder Singh is preparing to visit Delhi again, may meet several BJP leaders including PM MODI

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫਿਰ ਦਿੱਲੀ ਜਾਣ ਦੀ ਤਿਆਰੀ,PM MODI ਸਣੇ ਬੀਜੇਪੀ ਦੇ ਕਈ ਆਗੂਆਂ ਨਾਲ ਮੁਲਾਕਾਤ ਕਰ ਸਕਦੇ ਹਨ

4

AZAD SOCH:-

CHANDIGARH,(AZAD SOCH NEWS):- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਇੱਕ ਵਾਰ ਫਿਰ ਅੱਜ ਦਿੱਲੀ ਦੌਰੇ ‘ਤੇ ਜਾਣਗੇ,ਉਨ੍ਹਾਂ ਦਾ ਇਹ ਦੌਰਾ ਦੋ ਦਿਨਾਂ ਲਈ ਹੋਵੇਗਾ,ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਿਤ ਸ਼ਾਹ ਸਣੇ ਬੀਜੇਪੀ ਦੇ ਕਈ ਆਗੂਆਂ ਨਾਲ ਮੁਲਾਕਾਤ ਕਰ ਸਕਦੇ ਹਨ,ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਬੀਤੀ ਸਤੰਬਰ ਨੂੰ ਦਿੱਲੀ ਦੌਰੇ ‘ਤੇ ਗਏ ਸਨ,ਇਸ ਦੌਰਾਨ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ,ਇਸ ਤੋਂ ਬਾਅਦ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਕਿਆਸ ਲਗਾਏ ਜਾਣ ਲੱਗੇ,ਦਿੱਲੀ ਤੋਂ ਵਾਪਿਸ ਪਰਤਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡਣ ਦੀ ਗੱਲ ਕਹੀ।

ALSO READ:- Priyanka Gandhi की नजरबंदी पर बोलते हुए Rahul Gandhi ने कहा,”जिसे हिरासत में लिया गया है वह डरता नहीं है- वह एक सच्चा कांग्रेसी है

ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ‘ਤੇ ਵੀ ਆਪਣੀ ਬਾਇਓ ਬਦਲ ਦਿੱਤੀ ਹੈ,ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਕਿਆਸ ਅਰਾਈਆਂ ਨੂੰ ਇਹ ਕਹਿ ਕੇ ਵਿਰਾਮ ਲਾ ਦਿੱਤਾ ਕਿ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਨਹੀਂ ਹੋ ਰਹੇ, ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਜਪਾ ਵਿੱਚ ਨਹੀਂ ਜਾ ਰਹੇ ਪਰ ਕਾਂਗਰਸ ਵਿੱਚ ਵੀ ਨਹੀਂ ਰਹਿਣਗੇ,ਕੈਪਟਨ ਦੇ ਅੱਜ ਦੇ ਦਿੱਲੀ ਨੂੰ ਵੀ ਸਿਆਸੀ ਨਜ਼ਰੀਏ ਤੋਂ ਵੇਖਿਆ ਜਾ ਰਿਹਾ ਹੈ,ਦੱਸ ਦੇਈਏ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਦੇ ਚੱਲਦਿਆਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ,ਹੁਣ ਇਹ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਕੈਪਟਨ ਆਪਣੀ ਨਵੀਂ ਪਾਰਟੀ ਵੀ ਬਣਾ ਕੇ ਪੰਜਾਬ ਦੀ ਕਾਂਗਰਸ ਪਾਰਟੀ ਨੂੰ ਟੱਕਰ ਦੇ ਸਕਦੇ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *