Harsimrat Kaur Badal ਨੇ MP Fund ‘ਚੋਂ 75 ਲੱਖ ਦੀ ਗ੍ਰਾਂਟ ਨਾਲ ਤਿਆਰ ਕਰਵਾਏ ਗਏ Harsimrat Kaur Badal ਨੇ MP Fund ‘ਚੋਂ 75 ਲੱਖ ਦੀ ਗ੍ਰਾਂਟ ਨਾਲ ਤਿਆਰ ਕਰਵਾਏ ਗਏ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Harsimrat Kaur Badal Inaugurates Oxygen Plant With A Grant Of Rs 75 Lakh From MP Fund

Harsimrat Kaur Badal ਨੇ MP Fund ‘ਚੋਂ 75 ਲੱਖ ਦੀ ਗ੍ਰਾਂਟ ਨਾਲ ਤਿਆਰ ਕਰਵਾਏ ਗਏ Oxygen Plant ਦਾ ਕੀਤਾ ਉਦਘਾਟਨ

5

AZAD SOCH:-

Bathinda,(AZAD SOCH NEWS):- ਬਠਿੰਡਾ ਤੋਂ ਅਕਾਲੀ ਦਲ (Akali Dal) ਦੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ (Lok Sabha Member Biba Harsimrat Kaur Badal) ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ (Takht Sri Damdama Sahib) ਵਿਖੇ ਨਤਮਸਤਕ ਹੋਏ,ਇਸ ਉਪਰੰਤ ਉਨ੍ਹਾਂ ਤਲਵੰਡੀ ਸਾਬੋ (Talwandi Sabo) ਦੇ ਸਰਕਾਰੀ ਹਸਪਤਾਲ ਵਿਖੇ ਐੱਮ.ਪੀ ਫੰਡ (MP Fund) ‘ਚੋਂ 75 ਲੱਖ ਦੀ ਗ੍ਰਾਂਟ ਨਾਲ ਤਿਆਰ ਕਰਵਾਏ ਗਏ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ, ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ (Lok Sabha Member Biba Harsimrat Kaur Badal) ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਪੂਰੇ ਦੇਸ਼ ਸਮੇਤ ਪੰਜਾਬ ਦੇ ਲੋਕਾਂ ਨੂੰ ਆਕਸੀਜਨ (Oxygen) ਦੀ ਕਿੱਲਤ ਦਾ ਸਾਹਮਣਾ ਕਰਨਾ ਪਿਆ ਸੀ ਜਿਸਦੇ ਚੱਲਦਿਆਂ ਲੋਕਾਂ ਨੂੰ ਆਪਣੀਆਂ ਜਾਨਾਂ ਤੱਕ ਗਵਾਉਣੀਆਂ ਪਈਆਂ ਸਨ ਤੇ ਇੱਕ ਸਾਲ ਦਾ ਸਮਾਂ ਹੋਣ ਦੇ ਬਾਵਜੂਦ ਵੀ ਸੂਬਾ ਸਰਕਾਰ ਵਲੋਂ ਕੋਰੋਨਾ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ।

ਜਿਸਦੇ ਚੱਲਦਿਆਂ ਉਨ੍ਹਾਂ ਵਲੋਂ ਐਮ.ਪੀ ਫੰਡ (MP Fund) ਵਿੱਚੋਂ ਆਕਸੀਜਨ ਪਲਾਂਟ (Oxygen Plant) ਲਗਾਉਣ ਲਈ ਗ੍ਰਾਂਟ ਮੁਹੱਈਆ ਕਰਵਾਈ ਗਈ ਸੀ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ,ਉਨ੍ਹਾਂ ਕਿਹਾ ਇਸ ਪਲਾਂਟ ‘ਚ ਬੂਸਟਰ ਲਗਾਉਣ ਲਈ ਐਮ.ਪੀ ਫੰਡ (MP Fund) ਵਿਚੋਂ ਹੋਰ 30 ਲੱਖ ਰੁਪਏ ਦੀ ਗ੍ਰਾਂਟ ਜਲਦ ਲੱਖ ਰੁਪਏ ਦੀ ਗ੍ਰਾਂਟ ਜਲਦ ਮੁੱਹਈਆ ਕਰਵਾਉਣਗੇ,ਇਸਤੋਂ ਇਲਾਵਾ ਬੀਬਾ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਬੀਤੇ ਦਿਨੀਂ ਯੂ.ਪੀ ਦੇ ਲਖੀਮਪੁਰ ਖੀਰੀ (Lakhimpur Kheri of UP) ‘ਚ ਵਾਪਰੀ ਘਟਨਾ ਜਿਸ ਵਿੱਚ ਕਿਸਾਨਾਂ ਦੀ ਮੌਤ ਹੋ ਗਈ ਲਈ ਮੋਦੀ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਜਿਹੜੇ ਵੀ ਸੂਬੇ ਵਿੱਚ ਭਾਜਪਾ ਦੀ ਸਰਕਾਰ ਹੈ ਉਸ ਵਲੋਂ ਉੱਥੇ ਕਿਸਾਨਾਂ ‘ਤੇ ਤਸ਼ੱਦਦ ਕੀਤੇ ਜਾ ਰਹੇ ਹਨ,ਉਨ੍ਹਾਂ ਕਿਹਾ ਕਿ ਪਹਿਲਾ ਹਰਿਆਣਾ ‘ਚ ਅਜਿਹੀ ਘਟਨਾ ਵਾਪਰੀ ਤੇ ਹੁਣ ਲਖੀਮਪੁਰ (Lakhimpur) ਵਿੱਚ, ਜਿਸਨੂੰ ਕਿ ਬਿਲਕੁਲ ਵੀ ਬਰਦਾਸ਼ਿਤ ਨਹੀਂ ਕੀਤਾ ਜਾ ਸਕਦਾ।

ALSO READ:- ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਲਿਆਂਦੇ ਜਾ ਰਹੇ ਚਾਵਲਾਂ ਦੇ ਟਰੱਕ ਖੁਰਾਕ ਤੇ ਸਿਵਲ ਸਪਲਾਈ ਜ਼ਬਤ

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਟ ਬਣਾ ਕੇ ਲਖੀਮਪੁਰ (Lakhimpur) ਦੀ ਘਟਨਾ ਦੇ ਅਸਲ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦਕਿ ਸੱਚਾਈ ਸਭ ਦੇ ਸਾਹਮਣੇ ਹੈ ਕਿ ਕਿਵੇਂ ਗੱਡੀ ਨਾਲ ਕਿਸਾਨਾਂ ਨੂੰ ਕੁਚਲਿਆ ਗਿਆ,ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਕਿਸਾਨਾਂ ਨਾਲ ਖੜ੍ਹਾ ਹੈ ਤੇ ਯੂ.ਪੀ ‘ਚ ਵਾਪਰੀ ਘਟਨਾ ਲਈ ਇਨਸਾਫ ਮਿਲਣ ਤੱਕ ਕਿਸਾਨਾਂ ਦਾ ਪੂਰਾ ਸਾਥ ਦਿੱਤਾ ਜਾਵੇਗਾ,ਅਖੀਰ ਵਿੱਚ ਉਨ੍ਹਾਂ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਤੇ ਕਾਂਗਰਸੀ ਵਿਧਾਇਕਾਂ ਵਲੋਂ ਯੂ.ਪੀ ਜਾ ਕੇ ਗ੍ਰਿਫਤਾਰੀਆਂ ਦੇਣ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਹੁਣ ਪੰਜਾਬ ‘ਚੋਂ ਕਾਂਗਰਸ ਨੂੰ ਹਮੇਸ਼ਾ ਲਈ ਰਵਾਨਾ ਕਰਨ ਦਾ ਸਮਾਂ ਆ ਗਿਆ ਹੈ,ਉਨ੍ਹਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਜਦੋਂ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੂੰ ਕਿਸਾਨਾਂ ਦੀ ਯਾਦ ਨਾ ਆਈ ਤੇ ਹੁਣ ਜਦੋਂ ਮੁੱਖ ਮੰਤਰੀ ਦੀ ਕੁਰਸੀ ਉਨ੍ਹਾਂ ਕੋਲ ਨਹੀਂ ਰਹੀ ਤਾਂ ਅੱਜ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਯਾਦ ਆ ਗਈ ਤੇ ਅਮਿਤ ਸ਼ਾਹ ਨਾਲ ਮੀਟਿੰਗ ਕਰ ਰਹੇ ਹਨ ਤੇ ਉਨ੍ਹਾਂ ਕਿਹਾ ਪੰਜਾਬ ਵਾਸੀਆਂ ਨੂੰ ਇਨ੍ਹਾਂ ਦੀ ਦੋਗਲੀ ਰਾਜਨੀਤੀ ਪਛਾਣਨ ਦੀ ਲੋੜ ਹੈ।

ALSO READ:-

Youth Akali Dal ਅਤੇ S.O.I ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਲਖੀਮਪੁਰ ਖੇੜੀ ਵਿਚ ਕਿਸਾਨਾਂ ਦਾ ਕਤਲ ਕਰਨ ਵਿਰੁੱਧ ਕੈਂਡਲ ਮਾਰਚ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *