Punjab Roadways,Punbus ਅਤੇ PRTC ਦੇ ਕੱਚੇ ਮੁਲਾਜ਼ਮ ਨੇ ਅੱਜ ਲਾਏ ਜਾ ਰਹੇ ਧਰਨਿਆਂ Punjab Roadways,Punbus ਅਤੇ PRTC ਦੇ ਕੱਚੇ ਮੁਲਾਜ਼ਮ ਨੇ ਅੱਜ ਲਾਏ ਜਾ ਰਹੇ ਧਰਨਿਆਂ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Roadways, Punbus and PRTC employees decide to cancel today's dharna

Punjab Roadways,Punbus ਅਤੇ PRTC ਦੇ ਕੱਚੇ ਮੁਲਾਜ਼ਮ ਨੇ ਅੱਜ ਲਾਏ ਜਾ ਰਹੇ ਧਰਨਿਆਂ ਨੂੰ ਰੱਦ ਕਰਨ ਫੈਸਲਾ ਲਿਆ

4

AZAD SOCH:-

CHANDIGARH,(AZAD SOCH NEWS):- ਪੰਜਾਬ ਰੋਡਵੇਜ਼,ਪਨਬੱਸ ਅਤੇ ਪੀਆਰਟੀਸੀ (Punjab Roadways,Punbus And PRTC) ਦੇ ਕੱਚੇ ਮੁਲਾਜ਼ਮ ਨੇ ਅੱਜ ਲਾਏ ਜਾ ਰਹੇ ਧਰਨਿਆਂ ਨੂੰ ਰੱਦ ਕਰ ਦਿੱਤਾ ਹੈ,ਉਨ੍ਹਾਂ ਨੂੰ ਸਰਕਾਰ ਵੱਲੋਂ ਮੀਟਿੰਗ ਲਈ ਸੱਦਿਆ ਗਿਆ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਇਹ ਫੈਸਲਾ ਲਿਆ ਹੈ,ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ (PRTC) ਦੇ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਅੱਜ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕਰਦੇ ਹੋਏ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਬੱਸ ਸਟੈਂਡ ਦੇ ਗੇਟ ਬੰਦ ਕਰਨ ਦਾ ਐਲਾਨ ਕੀਤਾ ਸੀ,ਪਰ ਇਸ ਤੋਂ ਪਹਿਲਾਂ ਹੀ ਸਰਕਾਰ ਨੇ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਦੇ ਦਿੱਤਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਹੜਤਾਲ ਦਾ ਅੱਜ ਦਾ ਪ੍ਰੋਗਰਾਮ ਹਾਲ ਦੀ ਘੜੀ ਰੋਕ ਲਿਆ ਹੈ,14 ਸਤੰਬਰ ਨੂੰ ਇਕਰਾਰਨਾਮੇ ਪੂਰਾ ਕਰਨ ਲਈ ਸਰਕਾਰ ਵੱਲੋਂ 8 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ।

ALSO READ:- Priyanka Gandhi की नजरबंदी पर बोलते हुए Rahul Gandhi ने कहा,”जिसे हिरासत में लिया गया है वह डरता नहीं है- वह एक सच्चा कांग्रेसी है

ਇਹ ਫੈਸਲਾ 15 ਸਤੰਬਰ ਤੋਂ ਤਨਖਾਹ ਵਿੱਚ 30 ਫੀਸਦੀ ਵਾਧੇ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਿਆ ਗਿਆ ਸੀ,ਇਸ ਤੋਂ ਇਲਾਵਾ ਹੜਤਾਲ ਦੇ ਦਿਨਾਂ ਲਈ ਬਿਨਾਂ ਕਟੌਤੀ ਦੇ ਤਨਖਾਹ ਦੇਣ ਦਾ ਐਲਾਨ ਕੀਤਾ ਗਿਆ ਸੀ,ਯੂਨੀਅਨ ਵੱਲੋਂ 23 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ,ਪਰ ਉਸ ਤੋਂ ਉੱਪਰ ਸਮਾਂ ਲੰਘ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ,ਇਹ ਇਕਰਾਰਨਾਮਾ ਕੈਪਟਨ ਸਰਕਾਰ ਵੇਲੇ ਕੀਤਾ ਗਿਆ ਸੀ,ਪਰ ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਕਾਂਗਰਸ ਦੀ ਸਿਆਸਤ ਵਿੱਚ ਆਪਣੀ ਕੁਰਸੀ ਗੁਆਉਣੀ ਪਈ। ਇਸ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਰਕਾਰੀ ਸਥਿਤੀ ਅਸਪੱਸ਼ਟ ਹੋ ਗਈ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *