SGPC ਪ੍ਰਧਾਨ Bibi Jagir Kaur ਨੇ ਕਾਬਲ ਦੇ ਗੁਰਦੁਆਰਾ ਸਾਹਿਬ ’ਚ ਹੋਈ ਭੰਨ ਤੋੜ ਦੀ ਸਖ਼ਤ SGPC ਪ੍ਰਧਾਨ Bibi Jagir Kaur ਨੇ ਕਾਬਲ ਦੇ ਗੁਰਦੁਆਰਾ ਸਾਹਿਬ ’ਚ ਹੋਈ ਭੰਨ ਤੋੜ ਦੀ ਸਖ਼ਤ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
SGPC President Bibi Jagir Kaur Strongly Condemns Vandalism At Gurdwara Sahib In Kabul

SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਬਲ ਦੇ ਗੁਰਦੁਆਰਾ ਸਾਹਿਬ ’ਚ ਹੋਈ ਭੰਨ ਤੋੜ ਦੀ ਸਖ਼ਤ ਸ਼ਬਦਾਂ ‘ਚ ਕੀਤੀ ਨਿੰਦਾ

5

AZAD SOCH:-

AMRITSAR SAHIB,(AZAD SOCH NEWS):- ਅਫ਼ਗਾਨਿਸਤਾਨ (Afghanistan) ਦੀ ਰਾਜਧਾਨੀ ਕਾਬਲ (Capital Kabul) ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਤਾਲਿਬਾਨੀ ਅੱਤਵਾਦੀਆਂ ਵੱਲੋਂ ਹਥਿਆਰਾਂ ਸਮੇਤ ਦਾਖ਼ਲ ਹੋ ਕੇ ਕੀਤੀ ਗਈ ਭੰਨ ਤੋੜ ਦੀ ਸ਼੍ਰੋਮਣੀ ਕਮੇਟੀ (Shiromani Committee,SGPC) ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ,ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਬਣੇ ਮੌਜੂਦਾ ਹਾਲਾਤਾਂ ਕਰਕੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ,ਉਨ੍ਹਾਂ ਕਿਹਾ ਕਿ ਸਿੱਖ ਦੇਸ਼ ਦੁਨੀਆਂ ਅੰਦਰ ਜਿਥੇ ਵੀ ਵੱਸੇ, ਉਨ੍ਹਾਂ ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ।

ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ (Historical Gurdwaras) ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਇਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ,ਬੀਬੀ ਜਗੀਰ ਕੌਰ (Bibi Jagir Kaur) ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਫ਼ਗਾਨਿਸਤਾਨ (Afghanistan) ਵਿਚ ਬਣੇ ਮੌਜੂਦਾ ਹਾਲਾਤਾਂ ਨੂੰ ਕਈ ਹਫ਼ਤੇ ਬੀਤ ਜਾਣ ਮਗਰੋਂ ਵੀ ਭਾਰਤ ਸਰਕਾਰ ਵੱਲੋਂ ਸਿੱਖਾਂ ਦੀ ਸਥਿਰਤਾ ਅਤੇ ਸੁਰੱਖਿਆ ਲਈ ਕੋਈ ਯਤਨ ਨਹੀਂ ਕੀਤੇ ਜਾ ਰਹੇ,ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ (Afghanistan) ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਉਠਾਏ।

Afghanistan: तालिबान आतंकवादियों ने काबुल गुरुद्वारा में तोड़फोड़ की,Guards को किया बंधक

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *