CHANDIGARH,(AZAD SOCH NEWS):- ਪੰਜਾਬ ਦੇ ਨਵ -ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਅੱਜ ਸਵੇਰੇ 4 ਵਜੇ ਚੰਡੀਗੜ੍ਹ ਪੁੱਜੇ,ਉਨ੍ਹਾਂ ਦੇ ਬੇਟੇ ਦਾ ਜਲਦ ਹੀ ਵਿਆਹ ਹੋਣ ਜਾ ਰਿਹਾ ਹੈ ਅਤੇ ਅੱਜ ਤੋਂ ਉਨ੍ਹਾਂ ਦੇ ਬੇਟੇ ਦੀਆਂ ਵਿਆਹ ਦੀਆਂ ਰਸਮਾਂ ਦੀ ਸ਼ੁਰੂਆਤ ਹੋਵੇਗੀ,ਉਨ੍ਹਾਂ ਦੇ ਘਰ ਖੁਸ਼ੀ ਦਾ ਮਹੌਲ ਹੈ,ਉੱਥੇ ਹੀ ਲਖੀਮਪੁਰ ਖੀਰੀ (Lakhimpur Kheri) ਵਿੱਚ ਵਾਪਰੀ ਹਿੰਸਾ ਨੂੰ ਲੈ ਕੇ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਣ ਲਈ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖਨਊ (Lucknow) ਪਹੁੰਚੇ ਸਨ,ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਇਸ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਲਈ ਵੱਡਾ ਐਲਾਨ ਵੀ ਕੀਤਾ,ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨਾਂ ‘ਤੇ ਪੱਤਰਕਾਰ ਦੇ ਪਰਿਵਾਰਾਂ ਨੂੰ 50-50 ਲੱਖ ਦਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ।
ALSO READ:-
ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਲਿਆਂਦੇ ਜਾ ਰਹੇ ਚਾਵਲਾਂ ਦੇ ਟਰੱਕ ਖੁਰਾਕ ਤੇ ਸਿਵਲ ਸਪਲਾਈ ਜ਼ਬਤ
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow