ਉਪ ਮੁੱਖ ਮੰਤਰੀ Sukhjinder Singh Randhawa ਵੱਲੋਂ ਗੁਲਾਬੀ ਸੁੰਡੀ ਦੇ ਮਾਮਲੇ ਵਿੱਚ ਵਿਸ਼ੇਸ਼ ਉਪ ਮੁੱਖ ਮੰਤਰੀ Sukhjinder Singh Randhawa ਵੱਲੋਂ ਗੁਲਾਬੀ ਸੁੰਡੀ ਦੇ ਮਾਮਲੇ ਵਿੱਚ ਵਿਸ਼ੇਸ਼
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Deputy Chief Minister Sukhjinder Singh Randhawa Orders To Complete Special Girdavari Work In Pink Sundi Case Immediately

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗੁਲਾਬੀ ਸੁੰਡੀ ਦੇ ਮਾਮਲੇ ਵਿੱਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਆਦੇਸ਼

6

AZAD SOCH:-

CHANDIGARH,(AZAD SOCH NEWS):- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ (Punjab Deputy Chief Minister Sukhjinder Singh Randhawa) ਗੁਲਾਬੀ ਸੁੰਡੀ (Pink Locust) ਦੇ ਹਮਲੇ ਨਾਲ ਪ੍ਰਭਾਵਿਤ ਹੋਈ ਨਰਮੇ ਦੀ ਫਸਲ ਦੇ ਨੁਕਸਾਨ ਦਾ ਅਸਲ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ, ਸੁਖਜਿੰਦਰ ਸਿੰਘ ਰੰਧਾਵਾ ਨੇ ਵਿੱਤ ਕਮਿਸ਼ਨਰ ਵਿਕਾਸ (Commissioner Development) ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਨੂੰ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਨਰਮਾ ਪੱਟੀ ਦੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ।

ALSO READ:- ਸਦਰ ਥਾਣਾ ਦੀ ਪੁਲਿਸ ਵੱਲੋਂ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼,ਨਸ਼ਾ ਤਸਕਰਾਂ ਖਿਲਾਫ਼ ਵੱਡੀ ਸਫ਼ਤਲਾ ਹਾਸਲ

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਉਪ ਮੁੱਖ ਮੰਤਰੀ ਨੇ ਆਖਿਆ ਕਿ ਮਾਲਵਾ ਬੈਲਟ (Malwa Belt) ਵਿੱਚ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਮੁੱਖ ਮੰਤਰੀ ਦੀ ਅਗਵਾਈ ਵਿੱਚ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਸੀ,ਇਸ ਤੋਂ ਬਾਅਦ ਉਨ੍ਹਾਂ ਨੇ ਖੇਤੀਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ (Agriculture Minister Randeep Singh Nabha) ਨੂੰ ਨਾਲ ਲੈ ਕੇ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਕੇ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਜਾਰੀ ਕੀਤੇ ਸਨ, ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ (Department of Agriculture) ਨੂੰ ਇਸ ਮਾਮਲੇ ਵਿੱਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰ ਕੇ ਹਰ ਹਾਲ ਵਿੱਚ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ।

ALSO READ:-

ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਲਿਆਂਦੇ ਜਾ ਰਹੇ ਚਾਵਲਾਂ ਦੇ ਟਰੱਕ ਖੁਰਾਕ ਤੇ ਸਿਵਲ ਸਪਲਾਈ ਜ਼ਬਤ

Youth Akali Dal ਅਤੇ S.O.I ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਲਖੀਮਪੁਰ ਖੇੜੀ ਵਿਚ ਕਿਸਾਨਾਂ ਦਾ ਕਤਲ ਕਰਨ ਵਿਰੁੱਧ ਕੈਂਡਲ ਮਾਰਚ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *