Lakhimpur Updates: ਯੂਪੀ ਦੇ ਲਖੀਮਪੁਰ ਖੀਰੀ ਪੀੜ੍ਹਤ ’ਚ ਮਾਰੇ ਗਏ ਕਿਸਾਨਾਂ ਦੇ ਪੀੜ੍ਹਤ Lakhimpur Updates: ਯੂਪੀ ਦੇ ਲਖੀਮਪੁਰ ਖੀਰੀ ਪੀੜ੍ਹਤ ’ਚ ਮਾਰੇ ਗਏ ਕਿਸਾਨਾਂ ਦੇ ਪੀੜ੍ਹਤ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Lakhimpur Updates: ਯੂਪੀ ਦੇ ਲਖੀਮਪੁਰ ਖੀਰੀ ਪੀੜ੍ਹਤ ’ਚ ਮਾਰੇ ਗਏ ਕਿਸਾਨਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਵਫ਼ਦ ਮਿਲਿਆ

Lakhimpur Updates: ਯੂਪੀ ਦੇ ਲਖੀਮਪੁਰ ਖੀਰੀ ਪੀੜ੍ਹਤ ’ਚ ਮਾਰੇ ਗਏ ਕਿਸਾਨਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਵਫ਼ਦ ਮਿਲਿਆ

4

AZAD SOCH:-

Lakhimpur Kheri,(AZAD SOCH NEWS):- ਯੂਪੀ ਦੇ ਲਖੀਮਪੁਰ ਖੀਰੀ (Lakhimpur Kheri) ’ਚ ਮਾਰੇ ਗਏ ਕਿਸਾਨਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਮਿਲਣ ਆਮ ਆਦਮੀ ਪਾਰਟੀ (ਆਪ) ਪੰਜਾਬ (Aam Aadmi Party (AAP) Punjab) ਦੇ ਵਫ਼ਦ ਨੂੰ ਯੂ.ਪੀ. ਪੁਲਿਸ (U.P. Police) ਵਲੋਂ ਕਰੀਬ 18 ਘੰਟੇ ਹਿਰਾਸਤ ’ਚ ਰੱਖੇ ਜਾਣ ਉਪਰੰਤ ਬੁੱਧਵਾਰ ਦੁਪਹਿਰ ਨੂੰ ਰਿਹਾਅ ਕਰ ਦਿੱਤਾ ਗਿਆ ਸੀ,‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ (Co-Incharge Raghav Chadha) ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਦੀ ਅਗਵਾਈ ਹੇਠ ਲਖੀਮਪੁਰ ਖੀਰੀ (Lakhimpur Kheri) ਜਾ ਰਹੇ ਇਸ ਵਫ਼ਦ ਨੂੰ ਮੰਗਲਵਾਰ ਸ਼ਾਮ ਨੂੰ ਯੂ.ਪੀ. ਪੁਲਿਸ (U.P. Police) ਨੇ ਹਿਰਾਸਤ ਵਿੱਚ ਲੈ ਲਿਆ ਸੀ,‘ਆਪ’ ਦੇ ਭਾਰੀ ਸਿਆਸੀ ਦਬਾਅ ਕਾਰਨ ਯੂ.ਪੀ. ਪੁਲਿਸ (U.P. Police) ਨੂੰ ਨਾ ਕੇਵਲ ਪੰਜਾਬ ਦਾ ਵਫ਼ਦ ਬੁੱਧਵਾਰ ਦੁਪਹਿਰ ਰਿਹਾ ਕਰਨਾ ਪਿਆ, ਸਗੋਂ ‘ਸ਼ਹੀਦ ‘ ਕਿਸਾਨਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਮਿਲਣ ਦੀ ਇਜਾਜ਼ਤ ਵੀ ਦੇਣੀ ਪਈ।

ਇਸ ਦੌਰਾਨ ‘ਆਪ’ ਦਾ ਵਫ਼ਦ ਸਭ ਤੋਂ ਪਹਿਲਾਂ ਲਖੀਮਪੁਰ ਜ਼ਿਲੇ ਦੇ ਪਿੰਡ ਧੌਰਹਿਰਾ ਦੇ ‘ਸ਼ਹੀਦ’ ਕਿਸਾਨ ਨਛੱਤਰ ਸਿੰਘ (‘Martyr’ Farmer Nachhatar Singh) ਦੇ ਘਰ ਗਿਆ,ਇਸ ਤੋਂ ਬਾਅਦ ਵਫ਼ਦ ਨੇ ਲਖੀਮਪੁਰ ਖੀਰੀ (Lakhimpur Kheri) ਘਾਟਨਾ ‘ਚ ਮਾਰੇ ਗਏ ਪੱਤਰਕਾਰ ਰਮਨ ਕਸ਼ਯਪ ਦੇ ਪਰਿਵਾਰ ਨਾਲ ਵੀ ਦੁੱਖ ਸਾਂਝਾ ਕੀਤਾ,ਵਫ਼ਦ ਦੇ ਬਾਕੀ ਮੈਂਬਰਾਂ ’ਚ ਕਿਸਾਨ ਵਿੰਗ (Farmers Wing) ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ ਅਤੇ ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ) ਸ਼ਾਮਲ ਸਨ।

ALSO READ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 4 ਵਜੇ ਪੁੱਜੇ ਚੰਡੀਗੜ੍ਹ

ਰਾਘਵ ਚੱਢਾ (Raghav Chadha) ਨੇ ਕਿਹਾ ਕਿ ਸ਼ਹੀਦ ਕਿਸਾਨ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ, ਉਨ੍ਹਾਂ (ਰਾਘਵ ਚੱਢਾ (Raghav Chadha) ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਫ਼ੋਨ ’ਤੇ ਪੀੜ੍ਹਤ ਪਰਿਵਾਰ ਦੇ ਮੈਂਬਰਾਂ ਨਾਲ ਗੱਲ ਕਰਵਾਈ,ਰਾਘਵ ਚੱਢਾ (Raghav Chadha) ਅਨੁਸਾਰ,‘ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਪੀੜ੍ਹਤ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ (Aam Aadmi Party) ਸਾਰੇ ਪੀੜ੍ਹਤ ਕਿਸਾਨ ਪਰਿਵਾਰਾਂ ਦੀ ਹਰ ਸੰਭਵ ਕਾਨੂੰਨੀ ਅਤੇ ਆਰਥਿਕ ਮਦਦ ਕਰੇਗੀ।

ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਮੋਦੀ ਅਤੇ ਯੋਗੀ ਸਰਕਾਰਾਂ ਨੂੰ ਆਪਣੇ ਹਊਮੈ ਦੀ ਲੜਾਈ ਤਿਆਗ ਕੇ ਅੰਨਦਾਤਾ ਅਤੇ ਕਿਰਤੀ ਮਜ਼ਦੂਰਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਖੇਤੀ ਵਿਰੋਧੀ ਸਾਰੇ ਕਾਲੇ ਕਾਨੂੰਨ (Black Law) ਤੁਰੰਤ ਵਾਪਸ ਲੈ ਕੇ ਸਾਰੀਆਂ ਫ਼ਸਲਾਂ ਦੀ ਐੱਮ.ਐੱਸ.ਪੀ. (MSP) ’ਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਦੇਣੀ ਚਾਹੀਦੀ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *