Navjot Singh Sidhu ਦਾ ਵੱਡਾ ਐਲਾਨ:Lakhimpur ਹਿੰਸਾ ਦੇ ਦੋਸ਼ੀ ਦੀ ਗ੍ਰਿਫ਼ਤਾਰੀ ਤੱਕ ਕਰਾਂਗਾ Navjot Singh Sidhu ਦਾ ਵੱਡਾ ਐਲਾਨ:Lakhimpur ਹਿੰਸਾ ਦੇ ਦੋਸ਼ੀ ਦੀ ਗ੍ਰਿਫ਼ਤਾਰੀ ਤੱਕ ਕਰਾਂਗਾ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Navjot Singh Sidhu's big announcement I will go on hunger strike till Lakhimpur violence accused is arrested

Navjot Singh Sidhu ਦਾ ਵੱਡਾ ਐਲਾਨ:Lakhimpur ਹਿੰਸਾ ਦੇ ਦੋਸ਼ੀ ਦੀ ਗ੍ਰਿਫ਼ਤਾਰੀ ਤੱਕ ਕਰਾਂਗਾ ਭੁੱਖ ਹੜਤਾਲ

5

AZAD SOCH:-

MOHALI,(AZAD SOCH NEWS):- ਲਖੀਮਪੁਰ ਘਟਨਾ (Lakhimpur Incident) ਦੇ ਵਿਰੋਧ ਵਿੱਚ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਨੂੰ ਹੁਣ ਪੰਜਾਬ ਕਾਂਗਰਸ ਦਾ ਸਮਰਥਨ ਮਿਲ ਗਿਆ ਹੈ,ਦੋਵਾਂ ਆਗੂਆਂ ਦੇ ਸਮਰਥਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੀ ਆ ਗਏ ਹਨ,ਨਵਜੋਤ ਸਿੰਘ ਸਿੱਧੂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਵੱਡਾ ਐਲਾਨ ਕੀਤਾ ਗਿਆ ਹੈ,ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਲਖੀਮਪੁਰ ਹਿੰਸਾ (Lakhimpur Violence) ਦੇ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉੰਨਾ ਸਮਾਂ ਉਹ ਭੁੱਖ ਹੜਤਾਲ ‘ਤੇ ਰਹਿਣਗੇ,ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਨਿਆਂ ਨਹੀਂ ਮਿਲਦਾ ਉਦੋਂ ਤੱਕ ਉਹ ਪਿੱਛੇ ਨਹੀਂ ਹਟਣਗੇ।

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਅਗਵਾਈ ਵਿੱਚ ਇਹ ਮਾਰਚ ਲਖੀਮਪੁਰ (Lakhimpur) ਕੂਚ ਕਰੇਗਾ, ਜਿਸ ਦੇ ਲਈ ਸਾਰੇ ਮੋਹਾਲੀ (Mohali) ਇਕੱਠੇ ਹੋਏ ਹਨ, ਉਥੇ ਹੀ ਮੋਹਾਲੀ ਪੁੱਜਣ ‘ਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਸਾਨਾਂ ਦੇ ਸਮਰਥਨ ਵਿੱਚ ਵੱਡਾ ਐਲਾਨ ਕੀਤਾ ਹੈ,ਉਨ੍ਹਾਂ ਨੇ ਕਿਹਾ ਕਿ ਜੇਕਰ ਮੰਤਰੀ ਦੇ ਬੇਟੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਤਾਂ ਕੱਲ ਤੋਂ ਮੈਂ ਭੁੱਖ ਹੜਤਾਲ ਸ਼ੁਰੂ ਕਰਾਂਗਾਂ,ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ ਕਿ ਮੈਂ ਸੁਣਿਆ ਸੀ ਲੋਕਾਂ ਦੀ ਪਿੱਠ ‘ਤੇ ਚਾਕੂ ਮਾਰਿਆ ਜਾਂਦਾ ਹੈ,ਪਰ ਪਹਿਲੀ ਵਾਰ ਪਿੱਠ ‘ਤੇ ਗੱਡੀਆਂ ਚੜ੍ਹਾਉਂਦੇ ਦੇਖਿਆ ਹੈ,ਉਨ੍ਹਾਂ ਨੇ ਕਿਹਾ ਕਿ ਐਫਆਈਆਰ (FIR) ਵਿੱਚ ਮੰਤਰੀ ਦੇ ਬੇਟੇ ਦਾ ਨਾਮ ਹੈ।

ALSO READ:- ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਜੱਦੀ ਘਰ ਵਿਖੇ ਮਾਤਾ ਦੁਰਗਾ ਅੱਗ ਮੱਥਾ ਟੇਕਿਆ,ਅਗਰਸੇਨ ਜਯੰਤੀ ਦੀ ਦਿੱਤੀ ਵਧਾਈ

ਤਾਂ ਫਿਰ ਉਸ ਨੇ ਹੁਣ ਤੱਕ ਜਾਂਚ ਸ਼ਾਮਲ ਕਿਉਂ ਨਹੀਂ ਹੋਇਆ? ਹੁਣ ਤੱਕ ਕਿਉਂ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ? ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਪੁੱਛਿਆ ਕਿ ਕੀ ਕੇਂਦਰੀ ਮੰਤਰੀ ਅਤੇ ਉਨ੍ਹਾਂ ਦਾ ਪੁੱਤਰ ਕਾਨੂੰਨ ਅਤੇ ਸੰਵਿਧਾਨ ਤੋਂ ਵੱਡੇ ਹੋ ਗਏ ਹਨ? ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸਾਨ ਲਈ ਹੈ,ਉਸ ਦੀ ਗ੍ਰਿਫਤਾਰੀ ਤੱਕ ਸੰਘਰਸ਼ ਜਾਰੀ ਰਹੇਗਾ,ਪਾਰਟੀ ਤੋਂ ਉੱਪਰ ਉੱਠ ਕੇ, ਮੈਂ ਕਿਸਾਨਾਂ ਦੇ ਨਾਲ ਹਾਂ,ਜ਼ਿਕਰਯੋਗ ਹੈ ਕਿ ਐਤਵਾਰ ਨੂੰ ਲਖੀਮਪੁਰ ਖੀਰੀ (Lakhimpur Kheri) ‘ਚ ਐਤਵਾਰ ਨੂੰ ਹਿੰਸਕ ਝੜਪ ਹੋ ਗਈ ਸੀ, ਜਿਸ ਵਿੱਚ 4 ਕਿਸਾਨ ਮਾਰੇ ਗਏ,ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜਮੰਤਰੀ ਅਜੈ ਮਿਸ਼ਰਾ (Union Home Minister Ajay Mishra) ਦੇ ਪੁੱਤਰ ਨੇ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜ੍ਹਾਈ ਸੀ,ਇਸ ਤੋਂ ਬਾਅਦ ਮਾਹੌਲ ਵਿਗੜ ਗਿਆ ਅਤੇ 4 ਭਾਜਪਾ ਵਰਕਰ ਵੀ ਮਾਰੇ ਗਏ।

ASLO READ:-

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 4 ਵਜੇ ਪੁੱਜੇ ਚੰਡੀਗੜ੍ਹ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *