ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਸ੍ਰੀਨਗਰ ‘ਚ ਹੋਏ ਹਮਲੇ ‘ਚ 2 ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਸ੍ਰੀਨਗਰ ‘ਚ ਹੋਏ ਹਮਲੇ ‘ਚ 2
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Chief Minister Charanjit Singh Channy mourns death of 2 teachers in Srinagar attack

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀਨਗਰ ‘ਚ ਹੋਏ ਹਮਲੇ ‘ਚ 2 ਅਧਿਆਪਕਾਂ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

4

AZAD SOCH:-

ਕੇਂਦਰ ਸਰਕਾਰ ਜਲਦ ਕਰੇ ਦੋਸ਼ੀਆਂ ਨੂੰ ਗ੍ਰਿਫਤਾਰ

CHANDIGARH,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਸ੍ਰੀਨਗਰ (Srinagar) ਵਿੱਚ ਹੋਏ ਅੱਤਵਾਦੀ ਹਮਲੇ ਦੌਰਾਨ ਦੋ ਅਧਿਆਪਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ,ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕੇਂਦਰ ਨੂੰ ਸੂਬੇ ਵਿੱਚ ਅਨਿਸ਼ਚਿਤਤਾ ਦੇ ਮਾਹੌਲ ਵਿੱਚ ਰਹਿ ਰਹੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ ਕੀਤੀ,ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨ ਵਿਵਸਥਾ ਨੂੰ ਹੋਰ ਸਖਤ ਕਰਨਾ ਚਾਹੀਦਾ ਹੈ ਤਾਂ ਜੋ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾ ਸਕੇ,ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ (Jammu And Kashmir) ਦੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਰਾਜ ਪ੍ਰਸ਼ਾਸਨ ਨੂੰ ਇਸ ਮੁਸ਼ਕਲ ਸਮੇਂ ਵਿੱਚ ਪੀੜ੍ਹਤਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰਨ ਦੇ ਨਿਰਦੇਸ਼ ਦੇਣ,ਦੁਖੀ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਸ਼ਕਤੀ ਅਤੇ ਵਿਛੜੀ ਰੂਹਾਂ ਨੂੰ ਸਦੀਵੀ ਸ਼ਾਂਤੀ ਬਖਸ਼ਣ।

ALSO READ:-

ਸੂਬੇ ਵਿੱਚ ਖਰੀਦ ਦੇ ਪੰਜਵੇਂ ਦਿਨ 134283.474 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ: ਭਾਰਤ ਭੂਸ਼ਨ ਆਸ਼ੂ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *