Lakhimpur,(AZAD SOCH NEWS):- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਲਖੀਮਪੁਰ (Lakhimpur) ਵਿੱਚ ਪਹੁੰਚ ਚੁੱਕੇ ਹਨ ਅਤੇ ਇਸ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲ ਮਿਲ ਕੇ ਉਨ੍ਹਾਂ ਦਾ ਦੁੱਖ ਵੰਡਾ ਰਹੇ ਹਨ,ਬੀਤੇ ਦਿਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਨੇ ਯੂਪੀ ਲਈ ਕੂਚ ਕੀਤਾ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੇ ਕਾਫਲੇ ਨੂੰ ਸ਼ਾਹਜਹਾਂਪੁਰ ਵਿੱਚ ਰੋਕ ਦਿੱਤਾ ਗਿਆ, ਨਵਜੋਤ ਸਿੰਘ ਸਿੱਧੂ ਸਣੇ ਕਈ ਵੱਡੇ ਆਗੂਆਂ ਨੂੰ ਥਾਣੇ ਵਿੱਚ ਹਿਰਾਸਤ ਵਿੱਚ ਰੱਖਿਆ ਗਿਆ ਸੀ,ਇਸ ਤੋਂ ਬਾਅਦ ਰਾਤ ਨੂੰ ਸਹਾਰਨਪੁਰ ਪ੍ਰਸ਼ਾਸਨ ਨੇ ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ-ਸੰਸਦ ਮੈਂਬਰਾਂ ਦੇ 25 ਆਗੂਆਂ ਦੇ ਵਫ਼ਦ ਨੂੰ ਪ੍ਰਭਾਵਿਤ ਕਿਸਾਨ ਪਰਿਵਾਰਾਂ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਖੀਮਪੁਰ (Lakhimpur) ਪਹੁੰਚ ਕੇ ਪੀੜਤ ਪਰਿਵਾਰਾਂ ਨੂੰ ਮਿਲੇ।
ALSO READ:-
ਸੂਬੇ ਵਿੱਚ ਖਰੀਦ ਦੇ ਪੰਜਵੇਂ ਦਿਨ 134283.474 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ: ਭਾਰਤ ਭੂਸ਼ਨ ਆਸ਼ੂ
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow