ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਕ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Agriculture Minister Randeep Singh Nabha handed over appointment letters to the family members of the martyred farmers during the farmers' struggle

ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪੇ ਨਿਯੁਕਤੀ ਪੱਤਰ

4

AZAD SOCH:-

Nawanshahr,(AZAD SOCH NEWS):- ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ (Punjab Agriculture and Farmers Welfare and Food Processing Minister Randeep Singh Nabha) ਵੱਲੋਂ ਕਿਸਾਨੀ ਸੰਘਰਸ਼ (Peasant Struggle) ਦੌਰਾਨ ਵਿਛੋੜਾ ਦੇ ਗਏ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ (Shaheed Bhagat Singh Nagar) ਨਾਲ ਸਬੰਧਤ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਇਥੇ ਨੌਕਰੀ ਦੇ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ,ਇਸ ਮੌਕੇ ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ (Peasant Struggle) ਦੌਰਾਨ ਵਿਛੜ ਗਏ ਕਿਸਾਨਾਂ ਦੇ ਪਰਿਵਾਰਾਂ ਦੀ ਬਾਂਹ ਫੜਦਿਆਂ ਜਿਥੇ ਪੰਜਾਬ ਸਰਕਾਰ ਵੱਲੋਂ ਪੰਜ-ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ, ਉਥੇ ਹੁਣ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ।

ਉਨਾਂ ਦੱਸਿਆ ਕਿ ਇਸ ਸੰਘਰਸ਼ ਦੌਰਾਨ ਵਿਛੋੜਾ ਦੇ ਗਏ ਸੂਬੇ ਦੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਆਦੇਸ਼ਾਂ ’ਤੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ,ਉਨਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਆਪਣਾ ਵਾਅਦਾ ਪੂਰਾ ਕਰਦਿਆਂ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਬਾਂਹ ਫੜੀ ਹੈ,ਉਨਾਂ ਕਿਹਾ ਕਿ ਇਨਾਂ ਕਿਸਾਨਾਂ ਨੇ ਆਪਣੀਆਂ ਜਾਨਾਂ ਵਾਰ ਕੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ,ਉਨਾਂ ਕਿਹਾ ਕਿ ਇਨਾਂ ਪਰਿਵਾਰਾਂ ਦੀ ਕਮੀ ਨੂੰ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ,ਪਰੰਤੂ ਇਹ ਉਨਾਂ ਦੇ ਦੁੱਖ ਵਿਚ ਸ਼ਰੀਕ ਹੋ ਕੇ ਉਨਾਂ ਨੂੰ ਸਹਾਰਾ ਦੇਣ ਦੀ ਇਕ ਕੋਸ਼ਿਸ਼ ਹੈ,ਉਨਾਂ ਕਿਹਾ ਕਿ ਪੰਜਾਬ ਦੇਸ਼ ਦੇ ਕੁੱਲ ਰਕਬੇ ਦਾ ਕੇਵਲ 2 ਫੀਸਦੀ ਹੋਣ ਦੇ ਬਾਵਜੂਦ 70 ਫੀਸਦੀ ਅੰਨ ਦੇਸ਼ ਲਈ ਪੈਦਾ ਕਰ ਰਿਹਾ ਹੈ।

ALSO READ:- ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਛੇਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 150569.53 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ

ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਖੇਤ ਕਮਿਆਂ ਅਤੇ ਉਨਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜੀ ਹੈ,ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀਆਂ ਤਕਲੀਫਾਂ ਨੂੰ ਦੁਰ ਕਰਨ ਵਾਸਤੇ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਗਈ ਹੈ,ਇਸ ਮੌਕੇ ਉਨਾਂ ਕਿਸਾਨ ਸੰਘਰਸ਼ ਦੌਰਾਨ ਵਿਛੋੜਾ ਦੇ ਗਏ ਸੁਰਿੰਦਰ ਸਿੰਘ ਵਾਸੀ ਹਸਨਪੁਰ ਖੁਰਦ, ਬਲਾਚੌਰ ਦੇ ਲੜਕੇ ਮਨਪ੍ਰੀਤ ਸਿੰਘ, ਰਾਜ ਕੁਮਾਰ ਵਾਸੀ ਕਾਹਮਾ, ਨਵਾਂਸ਼ਹਿਰ ਦੀ ਪਤਨੀ ਅੰਜੂ, ਗੁਰਨੇਕ ਸਿੰਘ ਵਾਸੀ ਮਾਹਿਲ ਖੁਰਦ, ਨਵਾਂਸ਼ਹਿਰ ਦੇ ਲੜਕੇ ਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਮੱਕੋਵਾਲ, ਬਲਾਚੌਰ ਦੀ ਭੈਣ ਗੁਰਵਿੰਦਰ ਕੌਰ ਨੂੰ ਨਿਯੁਕਤੀ ਪੱਤਰ ਸੌਂਪੇ,ਇਸ ਤੋਂ ਪਹਿਲਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਪਹੁੰਚਣ ’ਤੇ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ਸ਼ਾਨਦਾਰ ‘ਗਾਰਡ ਆਫ ਆਨਰ’ (Guard of Honor) ਦਿੱਤਾ ਗਿਆ।

ਇਸ ਮੌਕੇ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਸਾਬਕਾ ਵਿਧਾਇਕਾ ਗੁਰਇਕਬਾਲ ਕੌਰ, ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ, ਜ਼ਿਲਾ ਯੂਥ ਪ੍ਰਧਾਨ ਹੀਰਾ ਲਾਲ ਖੇਪੜ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਤੋਂ ਇਲਾਵਾ ਵਿਛੋੜਾ ਦੇ ਗਏ ਕਿਸਾਨਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

ALSO READ:-

ਸੂਬੇ ਵਿੱਚ ਖਰੀਦ ਦੇ ਪੰਜਵੇਂ ਦਿਨ 134283.474 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ: ਭਾਰਤ ਭੂਸ਼ਨ ਆਸ਼ੂ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *