ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ Punjab Election Commission ਨੇ ਲਿਆ ਵੱਡਾ ਫੈਸਲਾ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ Punjab Election Commission ਨੇ ਲਿਆ ਵੱਡਾ ਫੈਸਲਾ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Big decision taken by Punjab Election Commission in view of Corona epidemic

ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ Punjab Election Commission ਨੇ ਲਿਆ ਵੱਡਾ ਫੈਸਲਾ

6

AZAD SOCH:-

CHANDIGARH,(AZAD SOCH NEWS):- ਪੰਜਾਬ ਵਿਚ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ (Election Commission) ਨੇ ਵੱਡਾ ਫੈਸਲਾ ਸੁਣਾਇਆ ਹੈ,ਨਵੇਂ ਫੈਸਲੇ ਮੁਤਾਬਕ 80 ਸਾਲ ਜਾਂ ਇਸ ਵੱਧ ਉਮਰ ਵਾਲੇ ਬਜ਼ੁਰਗ ਘਰ ਬੈਠੇ ਹੀ ਆਪਣੀ ਵੋਟ ਪਾ ਸਕਣਗੇ,ਚੋਣ ਕਮਿਸ਼ਨ ਵੱਲੋਂ ਇਹ ਫੈਸਲਾ ਕੋਰੋਨਾ ਮਹਾਮਾਰੀ (Corona Epidemic) ਦੇ ਮੱਦੇਨਜ਼ਰ ਲਿਆ ਗਿਆ ਹੈ,ਇਸ ਤਹਿਤ ਬਜ਼ੁਰਗਾਂ ਨੂੰ ਘਰ ਬੈਠੇ ਬੈਲਟ ਪੇਪਰ ਮੁਹੱਈਆ ਕਰਵਾਏ ਜਾਣਗੇ,ਕੋਰੋਨਾ ਦੇ ਕੇਸ ਘਟੇ ਤਾਂ ਹਨ ਪਰ ਅਜੇ ਤੱਕ ਖਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ,ਬੱਚਿਆਂ ਤੇ ਬਜ਼ੁਰਗਾਂ ਨੂੰ ਇਨਫੈਕਸ਼ਨ (Infections) ਦਾ ਖਤਰਾ ਵਧੇਰੇ ਹੁੰਦਾ ਹੈ ਜਿਸ ਕਾਰਨ ਚੋਣ ਕਮਿਸ਼ਨ (Election Commission) ਵੱਲੋਂ ਉਕਤ ਫੈਸਲਾ ਲਿਆ ਗਿਆ,ਤਾਂ ਜੋ ਉਹ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਵੀ ਕਰ ਸਕਣ ਤੇ ਘਰ ਬੈਠੇ ਸੁਰੱਖਿਅਤ ਵੀ ਰਹਿਣ।

ALSO READ:- Garhshankar: ਗੜ੍ਹਸ਼ੰਕਰ ਪੁਲਿਸ ਨੇ ਨਸ਼ੀਲੇ ਟੀਕਿਆਂ ਤੇ ਮੋਟਰਸਾਈਕਲ ਸਮੇਤ ਦੋ ਨੌਜਵਾਨ ਕੀਤੇ ਕਾਬੂ

ਚੋਣ ਕਮਿਸ਼ਨ (Election Commission) ਵੱਲੋਂ 80 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਬਜ਼ੁਰਗ ਵੋਟਰਾਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਬੈਲਟ ਪੇਪਰ (Ballot Paper) ਛਪਵਾਏ ਜਾ ਜਕਣ,ਚੋਣ ਕਮਿਸ਼ਨ (Election Commission) ਵੱਲੋਂ ਪਹਿਲੀ ਵਾਰ ਇਹ ਫੈਸਲਾ ਲਿਆ ਗਿਆ ਹੈ ਕਿ ਬੈਲਟ ਪੇਪਰ (Ballot Paper) ਰਾਹੀਂ ਬਜ਼ੁਰਗਾਂ ਤੋਂ ਵੋਟ ਪੁਆਈ ਜਾਵੇਗੀ,ਇਸ ਤੋਂ ਪਹਿਲਾਂ ਪਿਛਲੇ ਲੰਮੇ ਸਮੇਂ ਤੋਂ ਈ. ਵੀ. ਐੱਮ. (EVM) ਰਾਹੀਂ ਹੀ ਵੋਟਿੰਗ ਕੀਤੀ ਜਾ ਰਹੀ ਹੈ,ਵੋਟਿੰਗ ਕਰਦੇ ਸਮੇਂ ਵੀਡੀਓਗ੍ਰਾਫੀ (Videography) ਵੀ ਕਰਵਾਈ ਜਾਵੇਗੀ ਤਾਂ ਜੋ ਕਿਸੇ ਤਰ੍ਹਾਂ ਦੀ ਧਾਂਦਲੀ ਨਾ ਹੋ ਸਕੇ ਤੇ ਘਰਾਂ ਵਿਚ ਇੱਕ ਵੱਖਰੀ ਥਾਂ ‘ਤੇ ਅਜਿਹੇ ਬੈਲਟ ਪੇਪਰ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਬਜ਼ੁਰਗ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੇ ਅਧਿਕਾਰ ਦੀ ਵਰਤੋਂ ਕਰ ਸਕਣ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *