ਲਖੀਮਪੁਰ ‘ਚ Navjot Singh Sidhu ਨੇ ਖਤਮ ਕੀਤੀ ਭੁੱਖ ਹੜਤਾਲ ਲਖੀਮਪੁਰ ‘ਚ Navjot Singh Sidhu ਨੇ ਖਤਮ ਕੀਤੀ ਭੁੱਖ ਹੜਤਾਲ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Navjot Singh Sidhu ends hunger strike in Lakhimpur

ਲਖੀਮਪੁਰ ‘ਚ Navjot Singh Sidhu ਨੇ ਖਤਮ ਕੀਤੀ ਭੁੱਖ ਹੜਤਾਲ

5

AZAD SOCH:-

Lakhimpur Kheri,(AZAD SOCH NEWS):- ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ,ਬੀਤੇ ਦਿਨੀਂ ਆਸ਼ੀਸ਼ ਮਿਸ਼ਰਾ ਖਿਲਾਫ ਕੋਈ ਕਾਰਵਾਈ ਨਾ ਹੋਣ ਕਾਰਨ ਨਵਜੋਤ ਸਿੰਘ ਸਿੱਧੂ ਨੇ ਹੜਤਾਲ ਦਾ ਐਲਾਨ ਕੀਤਾ ਸੀ,ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤੱਕ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਦਾ ਮੁੰਡਾ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਮੈਂ ਭੁੱਖ ਹੜਤਾਲ ‘ਤੇ ਬੈਠਾ ਰਹਾਂਗਾ,ਪਰ ਹੁਣ ਆਸ਼ੀਸ਼ ਮਿਸ਼ਰਾ ਦੇ ਸਰੰਡਰ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ,ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ (Lakhimpur Kheri) ਸਥਿਤ ਕ੍ਰਾਈਮ ਬ੍ਰਾਂਚ (Crime Branch) ਦੇ ਦਫਤਰ ਪਹੁੰਚ ਗਏ ਹਨ,ਪੁਲਿਸ ਨੇ ਅਸ਼ੀਸ਼ ਮਿਸ਼ਰਾ ਨੂੰ ਅੱਜ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਸੀ।

ALSO READ:- ਮੁੱਖ ਚੋਣ ਅਧਿਕਾਰੀ,ਪੰਜਾਬ ਵੱਲੋਂ Web News Channels ਅਤੇ News Portal ਦੇ ਨੁਮਾਇੰਦਿਆਂ ਨਾਲ ਵਰਕਸ਼ਾਪ ਦਾ ਆਯੋਜਨ

ਆਸ਼ੀਸ਼ ਮਿਸ਼ਰਾ ਕ੍ਰਾਈਮ ਬ੍ਰਾਂਚ (Crime Branch) ਵੱਲੋਂ ਦਿੱਤੀ ਗਈ ਸਵੇਰੇ 11 ਵਜੇ ਦੀ ਡੈੱਡਲਾਈਨ ਤੋਂ ਕਰੀਬ 22 ਮਿੰਟ ਪਹਿਲਾਂ ਸਵੇਰੇ 10.38 ਵਜੇ ਕ੍ਰਾਈਮ ਬ੍ਰਾਂਚ (Crime Branch) ਦੇ ਦਫਤਰ ਪਹੁੰਚੇ ਹਨ,ਪੁਲਿਸ ਵਿਭਾਗ (Police Department) ਦੇ ਉੱਚ ਅਧਿਕਾਰੀ ਅਤੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) (SIT) ਦੀ ਟੀਮ ਪਹਿਲਾਂ ਹੀ ਕ੍ਰਾਈਮ ਬ੍ਰਾਂਚ (Crime Branch) ਦੇ ਦਫਤਰ ਪਹੁੰਚ ਚੁੱਕੀ ਸੀ,ਜਾਂਚ ਟੀਮ ਦੇ ਸਾਹਮਣੇ ਆਸ਼ੀਸ਼ ਦੀ ਪੇਸ਼ੀ ਲਈ ਪੁਲਿਸ ਲਾਈਨ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ,ਹਰ ਜਗ੍ਹਾ ਬੈਰੀਕੇਡ (Barricades) ਲਗਾਏ ਗਏ ਹਨ,ਹਰ ਜਗ੍ਹਾ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ,ਕ੍ਰਾਈਮ ਬ੍ਰਾਂਚ (Crime Branch) ਨੇ ਆਸ਼ੀਸ਼ ਮਿਸ਼ਰਾ ਨੂੰ ਸੰਮਨ ਕੀਤਾ ਸੀ,ਕ੍ਰਾਈਮ ਬ੍ਰਾਂਚ (Crime Branch) ਦੇ ਵੱਲੋ ਆਸ਼ੀਸ਼ ਮਿਸ਼ਰਾ ਨੂੰ ਤਲਬ ਕੀਤਾ ਗਿਆ ਸੀ ਅਤੇ 9 ਅਕਤੂਬਰ ਨੂੰ ਦਿਨ ਦੇ 11 ਵਜੇ ਤੋਂ ਪਹਿਲਾਂ ਪੇਸ਼ ਹੋਣ ਲਈ ਕਿਹਾ ਗਿਆ ਸੀ।

ALSO READ:- ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਛੇਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 150569.53 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ

ਆਸ਼ੀਸ਼ ‘ਤੇ ਕਿਸਾਨਾਂ’ ਤੇ ਕਾਰ ਚੜ੍ਹਾਉਣ ਦਾ ਦੋਸ਼ ਹੈ,ਉੱਥੇ ਹੀ ਸੁਪਰੀਮ ਕੋਰਟ (Supreme Court) ਦੀ ਯੂਪੀ ਸਰਕਾਰ ਨੂੰ ਫਟਕਾਰ ਤੋਂ ਬਾਅਦ ਬੀਤੇ ਦਿਨ ਇਸ ਮਾਮਲੇ ‘ਤੇ ਖੁਦ ਮੰਤਰੀ ਅਜੈ ਮਿਸ਼ਰਾ ਦਾ ਬਿਆਨ ਸਾਹਮਣੇ ਆਇਆ ਸੀ,ਅਜੇ ਮਿਸ਼ਰਾ ਨੇ ਕਿਹਾ ਸੀ ਕਿ ਮੇਰਾ ਬੇਟਾ ਕੱਲ੍ਹ (ਸ਼ਨੀਵਾਰ) ਨੂੰ ਪੇਸ਼ ਹੋਏਗਾ ਅਤੇ ਇਸ ਮਾਮਲੇ ਵਿੱਚ ਪੁਲਿਸ ਨੂੰ ਸਹਿਯੋਗ ਵੀ ਦੇਵੇਗਾ,ਉਹ ਕਿਤੇ ਨਹੀਂ ਭੱਜਿਆ,ਉਹ ਨਿਰਦੋਸ਼ ਹੈ, ਅੱਜ ਉਸ ਦੀ ਸਿਹਤ ਠੀਕ ਨਹੀਂ ਸੀ, ਕੱਲ੍ਹ ਉਹ ਜਾਂਚ ਏਜੰਸੀ (Investigating Agency) ਸਾਹਮਣੇ ਸਬੂਤਾਂ ਸਮੇਤ ਪੇਸ਼ ਹੋਏਗਾ,ਜਾਂਚ ਹੋਣ ਦੇਵੋ, ਸੱਚ ਸਭ ਦੇ ਸਾਹਮਣੇ ਆ ਜਾਵੇਗਾ,ਇਸ ਤੋਂ ਇਲਾਵਾ ਅਸਤੀਫੇ ਦੀ ਮੰਗ ਬਾਰੇ ਅਜੈ ਮਿਸ਼ਰਾ ਨੇ ਕਿਹਾ ਕਿ ਵਿਰੋਧੀ ਧਿਰ ਦਾ ਕੰਮ ਅਸਤੀਫੇ ਦੀ ਮੰਗ ਕਰਨਾ ਹੈ,ਅਜੈ ਮਿਸ਼ਰਾ ਨੇ ਕਿਹਾ ਕਿ ਮੇਰਾ ਬੇਟਾ ਉਸ ਘਟਨਾ ਵਿੱਚ ਸ਼ਾਮਿਲ ਨਹੀਂ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *