Lakhimpur Violence: ਲਖੀਮਪੁਰ ਹਿੰਸਾ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡੇ ਐਲਾਨ Lakhimpur Violence: ਲਖੀਮਪੁਰ ਹਿੰਸਾ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡੇ ਐਲਾਨ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Big announcement by Samyukta Kisan Morcha regarding Lakhimpur violence

Lakhimpur Violence: ਲਖੀਮਪੁਰ ਹਿੰਸਾ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡੇ ਐਲਾਨ

4

AZAD SOCH:-

AZAD SOCH NEWS:- Lakhimpur Violence: ਲਖੀਮਪੁਰ ਹਿੰਸਾ ਦੇ ਮਾਮਲਾ ਵਿਚ ਸੰਯੁਕਤ ਕਿਸਾਨ ਮੋਰਚੇ (United Farmers Front) ਵੱਲੋਂ ਸਖਤ ਫੈਸਲੇ ਲਏ ਗਏ ਹਨ,ਕੱਲ੍ਹ ਦੀ ਮੀਟਿੰਗ ਵਿੱਚ 5 ਪ੍ਰੋਗਰਾਮਾਂ ਉਤੇ ਮੋਹਰ ਲੱਗੀ ਹੈ,12 ਅਕਤੂਬਰ ਨੂੰ ‘ਅੰਤਿਮ ਅਰਦਾਸ ਲਖੀਮਪੁਰ ‘ਚ ਕੀਤੀ ਜਾਵੇਗੀ,’ਦੇਸ਼ ਭਰ ਦੇ ਕਿਸਾਨਾਂ ਨੂੰ ਲਖੀਮਪੁਰ (Lakhimpur) ਪਹੁੰਚਣ ਦੀ ਅਪੀਲ ਕੀਤੀ ਗਈ ਹੈ,12 ਅਕਤੂਬਰ ਨੂੰ 5 ਮੋਮਬੱਤੀਆਂ ਜਗਾ ਕੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ,12 ਨੂੰ ਦੇਸ਼ ਭਰ ਵਿੱਚ ਸ਼ੁਰੂ ਹੋਵੇਗੀ ਸ਼ਹੀਦ ਕਲਸ਼ ਯਾਤਰਾ।

ALSO READ:- ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ Punjab Election Commission ਨੇ ਲਿਆ ਵੱਡਾ ਫੈਸਲਾ

ਮ੍ਰਿਤਕ ਕਿਸਾਨਾਂ ਦੀਆਂ ਅਸਥੀਆਂ ਲੈ ਕੇ ਕੀਤੀ ਜਾਵੇਗੀ ਯਾਤਰਾ। 15 ਅਕਤੂਬਰ ਨੂੰ ਦੇਸ਼ ਭਰ ਵਿੱਚ ਪੁਤਲੇ ਸਾੜ ਕੇ ਮਨਾਇਆ ਜਾਵੇਗਾ ਦੁਸਹਿਰਾ,18 ਅਕਤੂਬਰ ਨੂੰ, ਦੇਸ਼ ਭਰ ਵਿੱਚ ਰੇਲ ਰੋਕੋ ਮੁਹਿੰਮ ਚਲਾਈ ਜਾਵੇਗੀ,26 ਅਕਤੂਬਰ ਨੂੰ ਲਖਨਊ ਵਿੱਚ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ,ਉਧਰ, ਸੰਯੁਕਤ ਕਿਸਾਨ ਮੋਰਚਾ (United Farmers Front) ਦੇ ਨੇਤਾ ਦਰਸ਼ਨ ਪਾਲ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ (Lakhimpur Kheri) ਘਟਨਾ ਪਹਿਲਾਂ ਤੋਂ ਸੋਚੀ ਸਮਝੀ ਸਾਜ਼ਿਸ਼ ਸੀ,ਹਮਲਾਵਰਾਂ ਅਜਿਹਾ ਕਰਕੇ ਕਿਸਾਨਾਂ ਨੂੰ ਡਰਾਉਣਾ ਚਾਹੁੰਦੇ ਸਨ।

ALSO READ:- Garhshankar: ਗੜ੍ਹਸ਼ੰਕਰ ਪੁਲਿਸ ਨੇ ਨਸ਼ੀਲੇ ਟੀਕਿਆਂ ਤੇ ਮੋਟਰਸਾਈਕਲ ਸਮੇਤ ਦੋ ਨੌਜਵਾਨ ਕੀਤੇ ਕਾਬੂ

ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਤੀ ਕਾਨੂੰਨਾਂ (Agricultural Laws) ਦਾ ਵਿਰੋਧ ਕਰ ਰਹੇ ਕਿਸਾਨਾਂ ਪ੍ਰਤੀ ਹਿੰਸਕ ਪਹੁੰਚ ਅਪਣਾਈ ਹੈ ਪਰ ਕਿਸਾਨ ਹਿੰਸਾ ਦਾ ਰਾਹ ਨਹੀਂ ਅਪਣਾਉਣਗੇ,ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ (Farmer leader Joginder Singh Ugrahan) ਨੇ ਮੰਗ ਕੀਤੀ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਤੇ ਉਸ ਦੇ ਪੁੱਤ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ,ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਹੈ ਕਿ ਜਦੋਂ ਤੱਕ ਮੰਤਰੀ ਦਾ ਅਸਤੀਫਾ ਨਹੀਂ ਲਿਆ ਜਾਂਦਾ, ਉਦੋਂ ਤੱਕ ਨਿਰਪੱਖ ਜਾਂਚ ਨਹੀਂ ਹੋ ਸਕਦੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *