Jalandhar,(AZAD SOCH NEWS):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਐਲਾਨ ਕੀਤਾ ਕਿ ਸੱਤਾ ਵਿਚ ਆਉਣ ’ਤੇ ਅਕਾਲੀ ਦਲ ਤੇ ਬਸਪਾ ਗਠਜੋੜ 2022 (Akali Dal And BSP Alliance 2022) ਵਿਚ ਕਾਂਸ਼ੀ ਰਾਮ ਪੇਂਡੂ ਵਿਕਾਸ ਸਕੀਮ (Kanshi Ram Rural Development Scheme) ਲਾਗੂ ਕਰੇਗਾ ਜਿਸ ਤਹਿਤ 50 ਫੀਸਦੀ ਐਸਸੀ ਆਬਾਦੀ (SC Population) ਵਾਲੇ ਪਿੰਡਾਂ ਨੂੰ 50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾਵੇਗੀ।
ਅਕਾਲੀ ਦਲ (Akali Dal) ਦੇ ਪ੍ਰਧਾਨ ਜੋ ਬਾਬੂ ਕਾਂਸ਼ੀ ਰਾਮ (Babu Kanshi Ram) ਦੀ 15ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਨੇ ਕਿਹਾ ਕਿ ਇਹ ਸਕੀਮ ਐਸਸੀ ਆਬਾਦੀ ਲਈ ਬਹੁਤ ਲਾਭਕਾਰੀ ਹੋਵੇਗੀ ਕਿਉਂਕਿ ਵਿਸ਼ੇਸ਼ ਗਰਾਂਟ ਦੀ ਬਦੌਲਤ ਜਲ ਸਪਲਾਈ ਤੇ ਡਰੇਨੇਜ ਪ੍ਰਾਜੈਕਟਾਂ ਵਿਚ ਤੇਜ਼ੀ ਆਵੇਗੀ ਤੇ ਪਿੰਡਾਂ ਵਿਚ ਸਟ੍ਰੀਟ ਲਾਈਟਾਂ ਲੱਗ ਸਕਣਗੀਆਂ ਤੇ ਫੁੱਟਪਾਥ ਵੀ ਬਣ ਸਕਣਗੇ,ਉਨ੍ਹਾਂ ਕਿਹਾ ਕਿ ਇਹ ਇਨ੍ਹਾਂ ਪਿੰਡਾਂ ਨੂੰ ਮਾਡਲ ਪਿੰਡਾਂ ਵਿਚ ਤਬਦੀਲ ਕਰਨ ਦੀ ਇਕ ਸ਼ੁਰੂਆਤ ਹੋਵੇਗੀ।
ALSO READ:- ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ Punjab Election Commission ਨੇ ਲਿਆ ਵੱਡਾ ਫੈਸਲਾ
ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ (Akali Dal) ਤੇ ਬਸਪਾ ਗਠਜੋੜ ਜ਼ਿਲ੍ਹਾ ਪੱਧਰ ’ਤੇ ਮੈਡੀਕਲ ਕਾਲਜ ਬਣਾਉਣ ਲਈ ਦ੍ਰਿੜ੍ਹ ਸੰਕਲਪ ਹੈ ਅਤੇ ਬਾਬੂ ਕਾਂਸ਼ੀ ਰਾਮ (Babu Kanshi Ram) ਦੇ ਨਾਂ ’ਤੇ ਮਲਟੀ ਸਪੈਸ਼ਲਟੀ ਹਸਪਤਾਲ (Multi Specialty Hospital) ਬਣਾਇਆ ਜਾਵੇਗਾ ਤੇ ਦੋਆਬਾ ਵਿਚ ਡਾ. ਬੀ ਆਰ ਅੰਬੇਡਕਰ (Dr. BR Ambedkar) ਦੇ ਨਾਂ ’ਤੇ ਇਕ ਯੂਨੀਵਰਸਿਟੀ (University) ਸਥਾਪਿਤ ਕੀਤੀ ਜਾਵੇਗੀ। ,,ਉਹਨਾਂ ਕਿਹਾ ਕਿ ਅਸੀਂ ਐਸਸੀ ਤੇ ਪੱਛੜੀਆਂ ਸ਼੍ਰੇਣੀਆਂ (SC and Backward Classes) ਦੇ ਕਮਜ਼ੋਰ ਵਰਗਾਂ ਲਈ 5-5 ਲੱਖ ਘਰ ਬਣਾ ਕੇ ਦੇਣ ਲਈ ਵੀ ਵਚਨਬੱਧ ਹਾਂ।
ਉਹਨਾਂ ਕਿਹਾ ਕਿ ਹਰ ਸਾਲ ਦੋਵਾਂ ਭਾਈਚਾਰਿਆਂ ਦੇ ਮੈਂਬਰਾਂ ਨੂੰ ਇਕ ਇਕ ਲੱਖ ਘਰ ਬਣਾ ਕੇ ਦਿੱਤੇ ਜਾਇਆ ਕਰਨਗੇ,ਉਹਨਾਂ ਕਿਹਾ ਕਿ ਅਸੀਂ ਐਸਸੀ ਤੇ ਬੀਸੀ ਵਰਗ (SC And BC Categories) ਨੂੰ ਦੋ ਵਿਭਾਗਾਂ ਵਿਚ ਵੰਡ ਕੇ ਯਕੀਨੀ ਬਣਾਵਾਂਗੇ ਕਿ ਐਸਸੀ ਤੇ ਬੀਸੀ ਵਰਗ ਦਾ ਵਿਕਾਸ ਯਕੀਨੀ ਬਣਾਇਆ ਜਾ ਸਕੇ,ਜਦੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਕੀਤੀ ਗਈ ਕਥਿਤ ਭੁੱਖ ਹੜਤਾਲ ਬਾਰੇ ਪੁੱਛਿਆ ਗਿਆ ਤਾਂ ਅਕਾਲੀ ਦਲ (Akali Dal) ਦੇ ਪ੍ਰਧਾਨ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਨਾ ਸਿਰਫ ਭੁੱਖ ਹੜਤਾਲ ਦੇ ਨਾਂ ’ਤੇ ਡਰਾਮਾ ਕੀਤਾ ਬਲਕਿ ਪੱਤਰਕਾਰ ਰਮਨ ਕਸ਼ਯਪ ਦੀ ਰਿਹਾਇਸ਼ ’ਤੇ ਇਹ ਡਰਾਮਾ ਕਰ ਕੇ ਉਹਨਾਂ ਦੀ ਯਾਦ ਦਾ ਵੀ ਅਪਮਾਨ ਕੀਤਾ।
ਉਹਨਾਂ ਕਿਹਾ ਕਿ ਤੁਸੀਂ ਦੱਸੋ ਕਿ ਇਕ ਵਿਅਕਤੀ ਨੇ ਰਾਤ ਨੂੰ ਰੱਜ ਕੇ ਰੋਟੀ ਖਾਧੀ ਤੇ ਸਵੇਰ ਦੇ ਨਾਸ਼ਤੇ ਤੋਂ ਪਹਿਲਾਂ ਹੀ ਭੁੱਖ ਹੜਤਾਲ ਖਤਮ ਕਰ ਦਿੱਤੀ ਤਾਂ ਕੀ ਇਹ ਭੁੱਖ ਹੜਤਾਲ ਹੁੰਦੀ ਹੈ? ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਸਿੱਧੂ ਨੇ ਕੈਮਰਿਆਂ ਦਾ ਧਿਆਨ ਖਿੱਚਣ ਵਾਸਤੇ ਇਹ ਸਰਕਸ ਕੀਤੀ ਜਦਕਿ ਉਸਨੂੰ ਕੇਂਦਰੀ ਮੰਤਰੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦੀ ਗੱਡੀ ਹੇਠ ਕੁਚਲੇ ਗਏ ਚਾਰ ਕਿਸਾਨਾਂ ਤੇ ਪੱਤਰਕਾਰ ਲਈ ਨਿਆਂ ਯਕੀਨੀ ਬਣਾਉਣ ਵਿਚ ਕੋਈ ਦਿਲਚਸਪੀ ਨਹੀਂ ਹੈ।
ALSO READ:- Garhshankar: ਗੜ੍ਹਸ਼ੰਕਰ ਪੁਲਿਸ ਨੇ ਨਸ਼ੀਲੇ ਟੀਕਿਆਂ ਤੇ ਮੋਟਰਸਾਈਕਲ ਸਮੇਤ ਦੋ ਨੌਜਵਾਨ ਕੀਤੇ ਕਾਬੂ
ਉਹਨਾਂ ਕਿਹਾ ਕਿ ਇਹ ਹੋਰ ਵੀ ਮੰਦਭਾਗੀ ਗੱਲ ਹੈ ਕਿ ਸਿੱਧੂ ਨੇ ਅਸ਼ੀਸ਼ ਵੱਲੋਂ ਪੁੱਛ-ਗਿੱਛ ਲਈ ਪੇਸ਼ ਹੋਣ ਦਾ ਬਹਾਨਾ ਬਣਾਇਆ ਜਦਕਿ ਕੱਲ੍ਹ ਤੋਂ ਇਹ ਸਪੱਸ਼ਟ ਹੋ ਰਿਹਾ ਸੀ ਕਿ ਉਹ ਪੁੱਛ-ਗਿੱਛ ਲਈ ਪੁਲਿਸ ਸਾਹਮਣੇ ਪੇਸ਼ ਹੋਵੇਗਾ। ਉਹਨਾਂ ਕਿਹਾ ਕਿ ਅਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਦੀ ਮੰਗ ਤਾਂ ਹਾਲੇ ਪੂਰੀ ਹੋਣੀ ਬਾਕੀ ਹੈ,ਸਰਦਾਰ ਬਾਦਲ ਨੇ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰਨ ਵਿਚ ਦੇਰੀ ਦੀ ਵੀ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕੀਤਾ ਜਾਵੇ ਜਿਹਨਾਂ ਨੇ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਖਿਲਾਫ ਹਿੰਸਾ ਭੜਕਾ ਕੇ ਲਖੀਮਪੁਰ ਖੀਰੀ (Lakhimpur Kheri )ਦਾ ਮਾਹੌਲ ਖਰਾਬ ਕੀਤਾ ਹੈ।
ਇਸ ਤੋਂ ਪਹਿਲਾਂ ਸਰਦਾਰ ਬਾਦਲ ਨੇ ਬਾਬੂ ਕਾਂਸ਼ੀ ਰਾਮ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਬਹੁਜਨ ਆਗੂ ਨੇ ਦੇਸ਼ ਭਰ ਵਿਚ ਸਮਾਜ ਦੇ ਦਬੇ ਕੁਚਲੇ ਲੋਕਾਂ ਵਿਚ ਜਾਗਰੂਕਤਾ ਲਿਆਂਦੀ,ਉਹਨਾਂ ਕਿਹਾ ਕਿ 1996 ਵਿਚ ਅਕਾਲੀ ਦਲ ਦਾ ਬਸਪਾ ਨਾਲ ਗਠਜੋੜ ਹੋਇਆ ਸੀ ਤੇ ਇਸਨੇ ਪੰਜਾਬ ਵਿਚ 13 ਵਿਚੋਂ 11 ਲੋਕ ਸਭਾ ਸੀਟਾਂ ਜਿੱਤ ਕੇ ਹੂੰਝ ਫੇਰ ਜਿੱਤ ਹਾਸਲ ਕੀਤੀ ਸੀ,ਉਹਨਾਂ ਕਿਹਾ ਕਿ ਹੁਣ ਇਕ ਵਾਰ ਫਿਰ ਤੋਂ 2022 ਵਿਚ ਇਹ ਇਤਿਹਾਸ ਦੁਹਰਾਉਣ ਦਾ ਸਬੱਬ ਬਣ ਗਿਆ ਹੈ,ਇਸ ਰੈਲੀ ਨੂੰ ਹੋਰਾਂ ਤੋਂ ਇਲਾਵਾ ਰਣਧੀਰ ਸਿੰਘ ਬੈਨੀਵਾਲ, ਜਸਬੀਰ ਸਿੰਘ ਗੜ੍ਹੀ, ਡਾ. ਦਲਜੀਤ ਸਿੰਘ ਚੀਮਾ, ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਟੀਨੂੰ, ਬਲਦੇਵ ਖਹਿਰਾ, ਜਗਬੀਰ ਸਿੰਘ ਬਰਾੜ, ਸੋਹਣ ਸਿੰਘ ਠੰਢਲ, ਗੁਰਬਚਨ ਸਿੰਘ ਬੱਬੇਹਾਲੀ ਤੇ ਚੰਦਨ ਗਰੇਵਾਲ ਨੇ ਵੀ ਸੰਬੋਧਨ ਕੀਤਾ।
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow