Lakhimpur Kheri Massacre: ਲਖੀਮਪੁਰ ਖੀਰੀ ਹੱਤਿਆਕਾਂਡ ਦੀ Supreme Court ਦੀ Lakhimpur Kheri Massacre: ਲਖੀਮਪੁਰ ਖੀਰੀ ਹੱਤਿਆਕਾਂਡ ਦੀ Supreme Court ਦੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Lakhimpur Kheri Massacre: ਲਖੀਮਪੁਰ ਖੀਰੀ ਹੱਤਿਆਕਾਂਡ ਦੀ Supreme Court ਦੀ ਨਿਗਰਾਨੀ ਹੇਠ ਜਾਂਚ ਹੋਵੇ: Akali Dal

Lakhimpur Kheri Massacre: ਲਖੀਮਪੁਰ ਖੀਰੀ ਹੱਤਿਆਕਾਂਡ ਦੀ Supreme Court ਦੀ ਨਿਗਰਾਨੀ ਹੇਠ ਜਾਂਚ ਹੋਵੇ: Akali Dal

1

AZAD SOCH:-

CHANDIGARH,(AZAD SOCH NEWS):- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Former Union Minister Harsimrat Kaur Badal) ਨੇ ਅੱਜ ਮੰਗ ਕੀਤੀ ਕਿ ਲਖੀਮਪੁਰ ਖੀਰੀ (Lakhimpur Kheri) ਵਿਚ ਕਿਸਾਨਾਂ ਦੀ ਹੱਤਿਆ ਕਰਨ ਦੇ ਮਾਮਲੇ ਦੀ ਸੁਪਰੀਮ ਕੋਰਟ (Supreme Court) ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ ਤੇ ਉਹਨਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ।

ਅਕਾਲੀ ਦਲ (Akali Dal) ਦੇ ਸੀਨੀਅਰ ਆਗੂਆਂ ਦੇ ਵਫਦ ਵੱਲੋਂ ਲਖੀਮਪੁਰ ਖੀਰੀ (Lakhimpur Kheri) ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਇਹ ਮੰਗ ਰੱਖੀ ਹੈ,ਉਹਨਾਂ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਇਯਾਲੀ ਤੇ ਹਰਮੀਤ ਸਿੰਘ ਕਾਲਕਾ ਵੀ ਲਖੀਮਪੁਰ ਖੀਰੀ (Lakhimpur Kheri) ਗਏ ਗਏ ਸਨ।

ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸਾਨਾਂ,ਜਿਹਨਾਂ ਨੂੰ ਕੇਂਦਰੀ ਮੰਤਰੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੇ ਗੱਡੀ ਥੱਲੇ ਕੇ ਮਾਰ ਦਿੱਤਾ,ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਤੋਂ ਨਿਆਂ ਦੀ ਕੋਈ ਆਸ ਨਹੀਂ ਹੈ,ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਇਸ ਕੇਸ ਵਿਚ ਉਦੋਂ ਤੱਕ ਨਿਆਂ ਨਹੀਂ ਮਿਲ ਸਕਦਾ ਜਦੋਂ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਨੁੰ ਬਰਖ਼ਾਸਤ ਨਹੀਂ ਕੀਤਾ ਜਾਂਦਾ,ਉਹਨਾਂ ਕਿਹਾ ਕਿ ਮੈਨੁੰ ਸਮਝ ਨਹੀਂ ਆਉਂਦੀ ਕਿ ਉਹਨਾਂ ਨੂੰ ਹਾਲੇ ਤੱਕ ਬਰਖ਼ਾਸਤ ਕਿਉਂ ਨਹੀਂ ਕੀਤਾ ਗਿਆ,ਉਹਨਾਂ ਕਿਹਾ ਕਿ ਅਜੈ ਮਿਸ਼ਰਾ ਦੇ ਖਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ 25 ਸਤੰਬਰ ਨੁੰ ਲੋਕਾਂ ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਖਿਲਾਫ ਹਿੰਸਾ ਲਈ ਭੜਕਾਇਆ।

ALSO READ:- Maharashtra Bandh : लखीमपुर हिंसा के विरोध में महाराष्ट्र बंद

ਉਹਨਾਂ ਕਿਹਾ ਕਿ ਸੰਜੇ ਮਿਸ਼ਰਾ ਦੇ ਅਪਰਾਧ ਵਿਚ ਵਾਧਾ ਹੋ ਗਿਆ ਹੈ ਕਿਉਂਕਿ ਉਹਨਾਂ ਦੇ ਪੁੱਤਰ ਨੇ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਨੂੰ ਆਪਣੀ ਗੱਡੀ ਥੱਲੇ ਦੇ ਕੇ ਮਾਰ ਦਿੱਤਾ ਜਦਕਿ ਮਿਸ਼ਰਾ ਕਹਿ ਰਹੇ ਹਨ ਕਿ ਗੱਡੀ ’ਤੇ ਪਥਰਾਅ ਹੋਣ ਕਾਰਨ ਡਰਾਈਵਰ ਨੇ ਸੰਤੁਲਨ ਗੁਆਇਆ,ਉਹਨਾਂ ਕਿਹਾ ਕਿ ਘਟਨਾ ਦੀਆਂ ਹੁਣ ਤੱਕ ਸਾਹਮਣੇ ਆਈਆਂ ਲਾਈਵ ਵੀਡੀਓ (Come Live video) ਵਿਚ ਇਹ ਗੱਲ ਆਪਣੇ ਆਪ ਗਲਤ ਸਾਬਤ ਹੋ ਗਈ ਹੈ,ਉਹਨਾਂ ਕਿਹਾ ਕਿ ਅਜੈ ਮਿਸ਼ਰਾ ਦੇ ਖਿਲਾਫ ਧਾਰਾ 120 ਬੀ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਹਿੰਸਾ ਭੜਕਾਈ ਤੇ ਜਾਂਚ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ।

ALSO READ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੀ ਰੈਲੀ ‘ਚ ਕੀਤੇ ਵੱਡੇ ਐਲਾਨਾਂ

ਇਸ ਦੌਰਾਨ ਮ੍ਰਿਤਕ ਪੱਤਰਕਾਰ ਰਮਨ ਕਸ਼ਯਪ ਸਮੇਤ ਪੀੜਤਾਂ ਦੇ ਘਰ ਦੇ ਦੌਰੇ ਦੀ ਗੱਲ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਉਹ ਹੈਰਾਨ ਸਨ ਕਿ ਕਿਸ ਤਰੀਕੇ ਬੇਸਹਾਰਾ ਪੀੜਤਾਂ ਨਾਲ ਅਨਿਆਂ ਕੀਤਾ ਗਿਆ,ਉਹਨਾਂ ਦੱਸਿਆ ਕਿ ਪੀੜਤ ਪਰਿਵਾਰਾਂ ਨੇ ਉਹਨਾਂ ਨੂੰ ਦੱਸਿਆ ਕਿ ਉਹ ਪੈਸੇ ਜਾਂ ਨੌਕਰੀ ਨਹੀਂ ਚਾਹੁੰਦੇ ਬਲਕਿ ਇਸ ਕਤਲ ਕਾਂਡ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇ ਕੇ ਮਾਮਲਾ ਨਿਪਟਾਇਆ ਜਾਣਾ ਚਾਹੁੰਦੇ ਹਨ।

ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਕਮੇਟੀ ਦੇ ਹੋਰ ਮੈਂਬਰਾਂ ਨੇ ਦੱਸਿਆ ਕਿ ਕਿਵੇਂ ਉੱਤਰ ਪ੍ਰਦੇਸ਼ ਪੁਲਿਸ (Uttar Pradesh Police) ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਰਹੀ ਹੈ ਤੇ ਉਸ ਨੇ ਕੇਂਦਰੀ ਮੰਤਰੀ ਦੇ ਤਿੰਨ ਵਾਹਨਾਂ ਨੂੰ ਤਿੰਨ ਕਾਲੇ ਕਾਨੁੰਨਾਂ ਖਿਲਾਫ ਸ਼ਾਂਤਮਈ ਰੋਸ ਵਿਖਾਵਾ ਕਰਨ ਮਗਰੋਂ ਵਾਪਸ ਪਰਤ ਰਹੇ ਕਿਸਾਨਾਂ ਨੁੰ ਦਰੜਨ ਦੀ ਆਗਿਆ ਦਿੱਤੀ ਹੈ,ਉਹਨਾਂ ਨੇ ਵੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਕਿ ਅਜੈ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *