ਪੰਜਾਬ ਦੇ ਮੁੱਖ ਮੰਤਰੀ Charanjit Singh Channi ਵੱਲੋਂ ਬਿਜਲੀ ਸੰਕਟ ਟਾਲਣ ਲਈ ਕੇਂਦਰ ਪੰਜਾਬ ਦੇ ਮੁੱਖ ਮੰਤਰੀ Charanjit Singh Channi ਵੱਲੋਂ ਬਿਜਲੀ ਸੰਕਟ ਟਾਲਣ ਲਈ ਕੇਂਦਰ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Chief Minister Charanjit Singh Channy Urges Union Government To Supply Coal As Needed To Avoid Power Crisis

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਿਜਲੀ ਸੰਕਟ ਟਾਲਣ ਲਈ ਕੇਂਦਰ ਸਰਕਾਰ ਨੂੰ ਲੋੜ ਮੁਤਾਬਕ ਕੋਲੇ ਦੀ ਸਪਲਾਈ ਕਰਨ ਦੀ ਅਪੀਲ

7

AZAD SOCH:-

CHANDIGARH,(AZAD SOCH NEWS):- ਕੋਲ ਇੰਡੀਆ ਲਿਮਟਡ (Coal India Ltd) ਦੀਆਂ ਵੱਖ-ਵੱਖ ਸਹਾਇਕ ਕੰਪਨੀਆਂ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (Punjab State Electricity Corporation Limited) ਦੇ ਸਮਝੌਤਿਆਂ ਮੁਤਾਬਕ ਕੋਲੇ ਦੀ ਲੋੜੀਂਦੀ ਸਪਲਾਈ ਨਾ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਅੱਜ ਨਿਰਧਾਰਤ ਕੋਟੇ ਦੇ ਮੁਤਾਬਕ ਸੂਬੇ ਲਈ ਕੋਲੇ ਦੀ ਸਪਲਾਈ ਤੁਰੰਤ ਵਧਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਬਿਜਲੀ ਸੰਕਟ (Power Crisis) ਉਤੇ ਕਾਬੂ ਪਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਕੋਲੇ ਦੇ ਭੰਡਾਰ ਘਟਣ ਕਾਰਨ ਸੂਬੇ ਦੇ ਥਰਮਲ ਪਲਾਂਟ ਬੰਦ ਹੋ ਸਕਦੇ ਹਨ ਕਿਉਂਕਿ ਅਗਲੇ ਕੁਝ ਦਿਨਾਂ ਵਿਚ ਮੌਜੂਦ ਭੰਡਾਰ ਵੀ ਖਤਮ ਹੋਣ ਦੀ ਸੰਭਾਵਨਾ ਹੈ,ਸੂਬੇ ਦੀ ਬਿਜਲੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕਿਹਾ ਕਿ ਕੋਲੇ ਦੀ ਢੁਕਵੀਂ ਸਪਲਾਈ ਨਾ ਮਿਲਣ ਕਰਕੇ ਸਾਰੇ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਬਿਜਲੀ ਉਤਪਾਦਨ ਕਰਨ ਦੇ ਯੋਗ ਨਹੀਂ,ਹਾਲਾਂਕਿ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਜਿੱਥੇ ਵੀ ਝੋਨੇ ਦੀ ਫਸਲ ਪੱਕਣ ਤੱਕ ਸਿੰਜਾਈ ਲਈ ਬਿਜਲੀ ਦੀ ਲੋੜ ਹੈ, ਉਥੇ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ।

ALSO READ:- Maharashtra Bandh : लखीमपुर हिंसा के विरोध में महाराष्ट्र बंद

ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਘਰੇਲੂ ਖਪਤਕਾਰਾਂ ਲਈ ਬਿਜਲੀ ਕੱਟ ਲਾਏ ਜਾ ਰਹੇ ਹਨ ਤਾਂ ਕਿ ਖੇਤੀਬਾੜੀ ਸੈਕਟਰ (Agriculture Sector) ਲਈ ਢੁਕਵੀਂ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਗਰਿੱਡ ਅਨੁਸ਼ਾਸਨ ਨੂੰ ਕਾਇਮ ਰੱਖਿਆ ਜਾ ਸਕੇ,ਇਸ ਤੋਂ ਪਹਿਲਾਂ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਏ. ਵੇਨੂ ਪ੍ਰਸਾਦ (Chairman-cum-Managing Director A.S. Venu Prasad) ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਦੇਸ਼ ਭਰ ਵਿਚ ਥਰਮਲ ਪਲਾਂਟ ਕੋਲੇ ਦੀ ਕਮੀ ਅਤੇ ਕੋਲੇ ਦੀ ਸਪਲਾਈ ਦੇ ਸੰਕਟ ਵਿੱਚੋਂ ਲੰਘ ਰਹੇ ਹਨ,ਸੂਬੇ ਵਿਚ ਪ੍ਰਾਈਵੇਟ ਬਿਜਲੀ ਨਿਰਮਾਤਾ (ਆਈ.ਪੀ.ਪੀ.) (Private Power Generator (IPP)) ਕੋਲ ਕੋਲੇ ਦਾ ਸਟਾਕ ਦੋ ਦਿਨ ਤੋਂ ਵੀ ਘੱਟ ਬਚਿਆ ਹੈ।

ਜਿਨ੍ਹਾਂ ਵਿਚ ਨਾਭਾ ਪਾਵਰ ਪਲਾਂਟ (1.9 ਦਿਨ), ਤਲਵੰਡੀ ਸਾਬੋ ਪਲਾਂਟ (1.3 ਦਿਨ), ਜੀ.ਵੀ.ਕੇ. (0.6 ਦਿਨ) ਅਤੇ ਇਹ ਲਗਾਤਾਰ ਘਟ ਰਿਹਾ ਹੈ ਕਿਉਂ ਜੋ ਕੋਲ ਇੰਡੀਆ ਲਿਮਟਡ (Coal India Ltd.) ਵੱਲੋਂ ਲੋੜ ਮੁਤਾਬਕ ਕੋਲੇ ਦੀ ਸਪਲਾਈ ਨਹੀਂ ਕੀਤੀ ਗਈ,ਪੀ.ਐਸ.ਪੀ.ਸੀ.ਐਲ. (PSPCL) ਦੇ ਪਲਾਂਟ ਜਿਨ੍ਹਾਂ ਵਿਚ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਅਤੇ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਸ਼ਾਮਲ ਹਨ, ਕੋਲ ਸਿਰਫ ਦੋ ਦਿਨ ਦਾ ਸਟਾਕ ਹੈ ਅਤੇ ਰੋਜ਼ ਘਟ ਰਿਹਾ ਹੈ,ਇਨ੍ਹਾਂ ਸਾਰੇ ਪਲਾਂਟਾਂ ਨੂੰ ਕੋਲ ਇੰਡੀਆ (Coal India) ਦੀਆਂ ਸਹਾਇਕ ਕੰਪਨੀਆਂ ਵੱਲੋਂ ਇਨ੍ਹਾਂ ਨਾਲ ਹੋਏ ਫਿਊਲ ਸਪਲਾਈ ਸਮਝੌਤਿਆਂ ਦੇ ਤਹਿਤ ਕੋਲੇ ਦੀ ਸਪਲਾਈ ਦਿੱਤੀ ਜਾਂਦੀ ਹੈ ਪਰ ਇਸ ਵੇਲੇ ਸਪਲਾਈ ਲੋੜੀਂਦੇ ਪੱਧਰ ਤੋਂ ਵੀ ਬਹੁਤ ਘੱਟ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *