ਪੰਜਾਬ ਦੇ ਉਪ ਮੁੱਖ ਮੰਤਰੀ Sukhjinder Singh Randhawa ਨੇ ਪੂੰਛ ਖੇਤਰ ਵਿੱਚ ਦਹਿਸ਼ਤੀ ਪੰਜਾਬ ਦੇ ਉਪ ਮੁੱਖ ਮੰਤਰੀ Sukhjinder Singh Randhawa ਨੇ ਪੂੰਛ ਖੇਤਰ ਵਿੱਚ ਦਹਿਸ਼ਤੀ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Deputy Chief Minister Sukhjinder Singh Randhawa Condemns Terrorist Attack In Poonch Area

ਪੰਜਾਬ ਦੇ ਉਪ ਮੁੱਖ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਪੂੰਛ ਖੇਤਰ ਵਿੱਚ ਦਹਿਸ਼ਤੀ ਹਮਲੇ ਦੀ ਕੀਤੀ ਨਿੰਦਾ

4

AZAD SOCH:-

CHANDIGARH, 11 ਅਕਤੂਬਰ(AZAD SOCH NEWS):- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ (Punjab Deputy Chief Minister Sukhjinder Singh Randhawa) ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ (Union Territories of Jammu and Kashmir) ਦੇ ਪੁਣਛ ਇਲਾਕੇ ਵਿੱਚ ਹੋਏ ਦਹਿਸ਼ਤੀ ਹਮਲੇ ਦੀ ਨਿੰਦਾ ਕੀਤੀ ਜਿਸ ਵਿੱਚ ਇੱਕ ਅਧਿਕਾਰੀ ਸਮੇਤ ਪੰਜ ਜਵਾਨਾਂ ਦੀ ਜਾਨ ਚਲੀ ਗਈ, ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਗੁਆਂਢੀ ਮੁਲਕ ਉਨ੍ਹਾਂ ਘਟੀਆ ਕਾਰਵਾਈਆ ਦਾ ਖਹਿੜਾ ਨਹੀਂ ਛੱਡ ਰਿਹਾ ਜਿਸਦਾ ਕਿ ਉਹ ਆਦੀ ਹੈ,ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇਸ਼ ਲਈ ਕਿਸੇ ਵੀ ਖ਼ਤਰੇ ਜਾਂ ਚੁਣੌਤੀ ਦਾ ਮੁਕਾਬਲਾ ਕਰਨ ਦੇ ਸਮਰੱਥ ਹੈ।

ALSO READ:- ਪੰਜਾਬ ਦੇ GST ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ALSO READ:- Maharashtra Bandh : लखीमपुर हिंसा के विरोध में महाराष्ट्र बंद

ਉਪ ਮੁੱਖ ਮੰਤਰੀ ਨੇ ਸ਼ਹੀਦ ਜਵਾਨਾਂ ਦੀ ਮੌਤ `ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ,ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ,ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ,ਸ. ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ,ਪੰਜਾਬ ਪੁਲਿਸ (Punjab Police) ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਖਾਸ ਕਰਕੇ ਸਰਹੱਦੀ ਖੇਤਰਾਂ ਦੀ ਨਿਗਰਾਨੀ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ,ਉਨ੍ਹਾਂ ਕਿਹਾ ਕਿ ਦੁਸ਼ਮਣ ਬੇਚੈਨ ਹੈ ਅਤੇ ਕਿਸੇ ਵੀ ਘਟੀਆ ਕਾਰਵਾਈ ਦਾ ਸਹਾਰਾ ਲੈ ਸਕਦਾ ਹੈ ਜਿਸਨੂੰ ਹਰ ਹਾਲ ਵਿੱਚ ਠੱਲ੍ਹਣ ਦੀ ਲੋੜ ਹੈ।

ਗ੍ਰਹਿ ਮੰਤਰੀ ਨੇ ਹਰੇਕ ਪੰਜਾਬੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ,ਉਨ੍ਹਾਂ ਸੂਬੇ ਅਤੇ ਦੇਸ਼ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਸੀਂ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ,ਸ. ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਸਰਵੋਤਮ ਹੈ ਅਤੇ ਇਸ ਲਈ ਕੋਈ ਵੀ ਕੁਰਬਾਨੀ ਵੱਡੀ ਨਹੀਂ ਹੋਵੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *