ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ 5 ਕਿਸਾਨਾਂ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ 5 ਕਿਸਾਨਾਂ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ 5 ਕਿਸਾਨਾਂ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੂਰੇ Punjab ਸਮੇਤ Haryana, Uttarakhand ਤੇ Rajasthan ਦੇ ਜ਼ਿਲ੍ਹਿਆਂ ਵਿੱਚ ਸੰਗਰਾਮੀ ਸ਼ਰਧਾਂਜਲੀ

ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ 5 ਕਿਸਾਨਾਂ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੂਰੇ Punjab ਸਮੇਤ Haryana, Uttarakhand ਤੇ Rajasthan ਦੇ ਜ਼ਿਲ੍ਹਿਆਂ ਵਿੱਚ ਸੰਗਰਾਮੀ ਸ਼ਰਧਾਂਜਲੀ

0

AZAD SOCH:-

Chandigarh/Delhi,12 ਅਕਤੂਬਰ (AZAD SOCH NEWS):- ਕੁੱਲ ਹਿੰਦ ਸੰਯੁਕਤ ਕਿਸਾਨ ਮੋਰਚੇ (Hind Samyukta Kisan Morcha) ਦੇ ਸੱਦੇ’ਤੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) (Bharti Kisan Union (Ekta Ugrahan)) ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ 44 ਥਾਂਵਾਂ ‘ਤੇ ਕਾਲੇ ਖੇਤੀ ਕਾਨੂੰਨਾਂ (Black Farming Laws) ਵਿਰੁੱਧ ਮੁਲਕ ਪੱਧਰੇ ਕਿਸਾਨ ਮੋਰਚੇ ਦੇ ਉਨ੍ਹਾਂ 5 ਸ਼ਹੀਦਾਂ ਨੂੰ ਸੰਗਰਾਮੀ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਨੂੰ ਲਖੀਮਪੁਰ ਖੀਰੀ ਯੂ ਪੀ (Lakhimpur Kheri UP) ਵਿਖੇ 3 ਅਕਤੂਬਰ ਵਾਲੇ ਦਿਨ ਭਾਜਪਾ ਮੰਤਰੀ ਦੇ ਬੇਟੇ ਦੀ ਗੱਡੀ ਥੱਲੇ ਕੁਚਲਣ ਅਤੇ ਗੋਲੀਆਂ ਮਾਰਨ ਰਾਹੀਂ ਸ਼ਹੀਦ ਕਰ ਦਿੱਤਾ ਗਿਆ ਸੀ।

ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਵੱਲੋਂ ਹਰਿਆਣਾ, ਉੱਤਰਾਖੰਡ ਤੇ ਰਾਜਿਸਥਾਨ ਦੇ ਕੁੱਝ ਜ਼ਿਲ੍ਹਿਆਂ ਵਿੱਚ ਵੀ ਕਈ ਥਾਈਂ ਸ਼ਰਧਾਂਜਲੀ ਸਮਾਗਮ ਕੀਤੇ ਗਏ,ਸ਼ਹੀਦ ਨਛੱਤਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਦਲਜੀਤ ਸਿੰਘ ਅਤੇ ਰਮਨ ਕਸ਼ਿਅਪ ਦੀਆਂ ਫੋਟੋਆਂ ਉੱਤੇ ਫੁੱਲ ਬਰਸਾਉਂਦਿਆਂ ਸਮੂਹ ਕਿਸਾਨਾਂ ਮਜ਼ਦੂਰਾਂ, ਮਰਦਾਂ, ਔਰਤਾਂ, ਨੌਜਵਾਨਾਂ ਨੇ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰਿਆ ਅਤੇ ਆਕਾਸ਼ ਗੁੰਜਾਊ ਨਾਅਰੇ ਲਾਏ “ਲਖੀਮਪੁਰ ਦੇ ਸ਼ਹੀਦਾਂ ਨੂੰ ਲਾਲ ਸਲਾਮ”, “ਸ਼ਹੀਦੋ ਥੋਡੀ ਸੋਚ ‘ਤੇ, ਪਹਿਰਾ ਦਿਆਂਗੇ ਠੋਕ ਕੇ”, “ਸ਼ਹੀਦੋ ਥੋਡਾ ਕਾਜ ਅਧੂਰਾ, ਲਾ ਕੇ ਜ਼ਿੰਦਗੀਆਂ ਕਰਾਂਗੇ ਪੂਰਾ”।

ALSO READ:- Education Minister Pargat Singh ਵੱਲੋਂ ਵੱਖ ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ

ਵੱਖ-ਵੱਖ ਥਾਈਂ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਅਤੇ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਜ਼ਿਲ੍ਹਿਆਂ/ਬਲਾਕਾਂ/ਪਿੰਡਾਂ ਦੇ ਆਗੂ ਭੈਣਾਂ ਭਰਾ ਨੌਜਵਾਨ ਸ਼ਾਮਲ ਸਨ। ਬਹੁਤੇ ਥਾਈਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ/ਵਰਕਰ ਅਤੇ ਅਧਿਆਪਕ, ਆਂਗਣਵਾੜੀ ਵਰਕਰ, ਬਿਜਲੀ ਕਾਮੇ, ਠੇਕਾ ਕਾਮੇ, ਵਿਦਿਆਰਥੀ, ਨੌਜਵਾਨ, ਜਮਹੂਰੀ ਅਧਿਕਾਰ ਕਾਰਕੁਨ ਤੇ ਸੱਭਿਆਚਾਰਕ ਕਾਮੇ ਵੀ ਇਸ ਮੌਕੇ ਹਾਜ਼ਰ ਹੋਏ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਬੁਲਾਰਿਆਂ ਨੇ ਦੋਸ਼ ਲਾਇਆ ਕਿ ਕਾਲ਼ੇ ਖੇਤੀ ਕਾਨੂੰਨਾਂ ਵਿਰੁੱਧ ਸਿਖਰਾਂ ਵੱਲ ਵਧ ਰਹੇ ਤੇ ਪੂਰੀ ਦੁਨੀਆਂ ‘ਚ ਧੁੰਮਾਂ ਪਾ ਰਹੇ ਮੁਲਕ ਪੱਧਰੇ ਕਿਸਾਨ ਸੰਘਰਸ਼ ਨੂੰ ਆਨੀਂ ਬਹਾਨੀਂ ਕੁਚਲਣ ਦੇ ਮਨਸੂਬੇ ਪਾਲ਼ ਰਹੀਆਂ ਕੇਂਦਰੀ/ਸੂਬਾਈ ਭਾਜਪਾ ਹਕੂਮਤਾਂ ਵੱਲੋਂ ਅਜਿਹੀਆਂ ਕਾਤਲੀ ਸਾਜ਼ਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜ਼ੋਰਦਾਰ ਮੰਗ ਕੀਤੀ ਕਿ ਭਾਜਪਾ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ,ਅਸ਼ੀਸ਼ ਮਿਸ਼ਰਾ ਮੋਨੀ ਦੇ ਗੁੰਡਾ ਗਿਰੋਹ ਦੇ ਸਾਰੇ ਕਰਿੰਦੇ ਗ੍ਰਿਫਤਾਰ ਕੀਤੇ ਜਾਣ ਅਤੇ ਸਾਰੇ ਪੁਆੜਿਆਂ ਦੀ ਜੜ੍ਹ ਤਿੰਨੇ ਕਾਲੇ ਖੇਤੀ ਕਾਨੂੰਨ, ਬਿਜਲੀ ਬਿੱਲ 2020 ਸਮੇਤ ਪਰਾਲ਼ੀ ਆਰਡੀਨੈਂਸ ਤੁਰੰਤ ਰੱਦ ਕੀਤੇ ਜਾਣ।

ਇਹ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ (United Farmers Front) ਵੱਲੋਂ ਸੱਦਾ ਦਿੱਤਾ ਕਿ 15 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਮੋਦੀ, ਅਮਿਤ ਸ਼ਾਹ, ਯੋਗੀ ਅਤੇ ਸਾਮਰਾਜੀ ਕਾਰਪੋਰੇਟਾਂ ਦੇ ਫੋਟੋਆਂ ਵਾਲੇ ਪੁਤਲੇ ਸਾਰੇ ਧਰਨਿਆਂ ਵਿੱਚ ਫੂਕ ਕੇ ਬਦੀ ਉੱਤੇ ਨੇਕੀ ਦੀ ਜਿੱਤ ਵੱਲ ਵਧਦੇ ਕਦਮਾਂ ਦੀ ਜੈ ਜੈਕਾਰ ਕੀਤੀ ਜਾਵੇ,18 ਅਕਤੂਬਰ ਨੂੰ ਦੇਸ਼ ਭਰ ਵਿੱਚ 10 ਤੋਂ 6 ਵਜੇ ਤੱਕ ਰੇਲ ਰੋਕੋ ਅੰਦੋਲਨ ਕੀਤਾ ਜਾਵੇ,26 ਅਕਤੂਬਰ ਨੂੰ ਲਖਨਊ (Lucknow) ਵਿਚ ਕੀਤੀ ਜਾਣ ਵਾਲੀ ਮਹਾਂ ਰੈਲੀ ਵਿੱਚ ਕਾਫ਼ਲੇ ਬੰਨ੍ਹ ਕੇ ਪੁੱਜਿਆ ਜਾਵੇ। ਇਸ ਤੋਂ ਅਗਲੇ ਪ੍ਰੋਗਰਾਮ ਦਾ ਐਲਾਨ ਉੱਥੇ ਹੀ ਕੀਤਾ ਜਾਵੇਗਾ।

ALSO READ:-

Ranjit Singh Murder Case: ਸੌਦਾ ਸਾਧ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ ਦੀ ਸਜ਼ਾ ਦਾ ਫੈਸਲਾ ਰਾਖਵਾਂ, 18 ਅਕਤੂਬਰ ਨੂੰ ਹੋਵੇਗਾ ਅਗਲਾ ਫੈਸਲਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਨੌਕਰੀ ਦਾ ਕੀਤਾ ਐਲਾਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *