ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ Arvind Kejriwal ਅੱਜ ਪੰਜਾਬ ਦੇ ਦੋ ਦਿਨਾਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ Arvind Kejriwal ਅੱਜ ਪੰਜਾਬ ਦੇ ਦੋ ਦਿਨਾਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Delhi Chief Minister and National Convener of AAP Arvind Kejriwal on a two-day visit to Punjab today

ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ Arvind Kejriwal ਅੱਜ ਪੰਜਾਬ ਦੇ ਦੋ ਦਿਨਾਂ ਦੌਰੇ ’ਤੇ

0

AZAD SOCH:-

CHANDIGARH,(AZAD SOCH NEWS):- ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Convener Arvind Kejriwal) ਅੱਜ ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਆ ਰਹੇ ਹਨ,ਅਰਵਿੰਦ ਕੇਜਰੀਵਾਲ (Arvind Kejriwal) ਦੁਪਹਿਰ ਕਰੀਬ 3 ਵਜੇ ਅੰਮ੍ਰਿਤਸਰ ਏਅਰਪੋਰਟ (Amritsar Airport) ’ਤੇ ਪਹੁੰਚਣਗੇ,ਇਸ ਤੋਂ ਬਾਅਦ ਸ਼ਾਮ ਕਰੀਬ 6 ਵਜੇ ਜਲੰਧਰ ਦੇ ਦੇਵੀ ਤਾਲਾਬ ਮੰਦਰ ਜਾਣਗੇ,ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ (Press Conference) ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ (Co-Incharge) ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ (Raghav Chadha, MLA from Delhi) ਨੇ ਇਹ ਜਾਣਕਾਰੀ ਦਿੱਤੀ।

ALSO READ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਨੌਕਰੀ ਦਾ ਕੀਤਾ ਐਲਾਨ

ਰਾਘਵ ਚੱਢਾ (Raghav Chadha) ਨੇ ਦੱਸਿਆ ਕਿ ਦੁਆਬੇ ਦੀ ਸਰਜ਼ਮੀਨ ’ਤੇ ਜਲੰਧਰ ਵਿੱਚ ਸਥਿਤ ਵਿਸ਼ਵ ਪ੍ਰਸਿੱਧ ਦੇਵੀ ਤਾਲਾਬ ਮੰਦਰ (World Famous Devi Talab Temple) ਦੀ ਮਾਨਤਾ ਜਗਤ ਵਿੱਚ ਹੈ ਅਤੇ ਇੱਥੇ ਮਾਤਾ ਰਾਣੀ ਦੇ ਦਰਬਾਰ ਵਿੱਚ ਮੰਗੀ ਗਈ ਹਰ ਮਨੋਕਾਮਨਾ ਪੂਰੀ ਹੁੰਦੀ ਹੈ,ਇਸ ਕਾਰਨ ਨਰਾਤਿਆਂ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ (Arvind Kejriwal) ਮੰਦਰ ਵਿਚ ਅਮਨ, ਪਿਆਰ, ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ  ਖੁਸ਼ਹਾਲ ਪੰਜਾਬ ਲਈ ਪ੍ਰਾਰਥਨਾ ਕਰਨਗੇ।ਇਸ ਤੋਂ ਇਲ਼ਾਵਾ ਅਰਵਿੰਦ ਕੇਜਰੀਵਾਲ ਹਾਲ ਹੀ ਵਿਚ ਆਮ ਆਦਮੀ ਪਾਰਟੀ (Aam Aadmi Party) ਵਿਚ ਸ਼ਾਮਲ ਹੋਏ ਮਰਹੂਮ ਸੇਵਾ ਸਿੰਘ ਸੇਖਵਾਂ (Seva Singh Sekhwan) ਦੇ ਘਰ ਵੀ ਜਾ ਸਕਦੇ ਹਨ,ਸੇਵਾ ਸਿੰਘ ਸੇਖਵਾਂ ਦਾ 7 ਅਕਤੂਬਰ ਨੂੰ ਦੇਹਾਂਤ ਹੋਇਆ ਸੀ,ਉਹ ਅਗਸਤ ਮਹੀਨੇ ਵਿਚ ਹੀ ਆਮ ਆਦਮੀ ਪਾਰਟੀ (Aam Aadmi Party) ਦਾ ਹਿੱਸਾ ਬਣੇ ਸਨ। 

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *