PSEB ਦੇ ਕਰਮਚਾਰੀਆਂ ਤੇ ਭਰਤੀ ਪ੍ਰਕਿਰਿਆ ਵਾਲੇ ਉਮੀਦਵਾਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਦੇ PSEB ਦੇ ਕਰਮਚਾਰੀਆਂ ਤੇ ਭਰਤੀ ਪ੍ਰਕਿਰਿਆ ਵਾਲੇ ਉਮੀਦਵਾਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਦੇ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Instructions for resolving the grievances of PSEB employees and candidates in the recruitment process

PSEB ਦੇ ਕਰਮਚਾਰੀਆਂ ਤੇ ਭਰਤੀ ਪ੍ਰਕਿਰਿਆ ਵਾਲੇ ਉਮੀਦਵਾਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਦੇ ਨਿਰਦੇਸ਼

5

AZAD SOCH:-

Chandigarh,(AZAD SOCH NEWS):- ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਨੇ ਸਕੂਲ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਭਰਤੀ ਪ੍ਰਕਿਰਿਆ ਵਾਲੇ ਉਮੀਦਵਾਰਾਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਦੇ ਫ਼ੌਰੀ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੀ ਸਮੀਖਿਆ ਕਰਕੇ ਜੋ ਸੰਭਵ ਤੇ ਬਿਹਤਰ ਹੱਲ ਹੋਵੇ, ਉਹ ਤੁਰੰਤ ਕੀਤਾ ਜਾਵੇ ਅਤੇ ਜਿਹੜੇ ਮਾਮਲੇ ਮਾਣਯੋਗ ਅਦਾਲਤਾਂ ਵਿੱਚ ਕੋਰਟ ਕੇਸ ਅਤੇ ਪਰਸੋਨਲ ਤੇ ਵਿੱਤ ਵਿਭਾਗ ਨਾਲ ਸਬੰਧਤ ਹੋਣ ਕਾਰਨ ਪੈਂਡਿੰਗ ਪਏ ਹਨ, ਉਨ੍ਹਾਂ ਦੇ ਹੱਲ ਲਈ ਐਡਵੋਕੇਟ ਜਨਰਲ, ਮੁੱਖ ਸਕੱਤਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਇਸ ਦਾ ਸਾਰਥਿਕ ਨਤੀਜਾ ਕੱਢਿਆ ਜਾਵੇ।

ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਨੇ ਇਹ ਗੱਲ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿੱਖਿਆ ਵਿਭਾਗ ਨਾਲ ਸੰਬੰਧਤ ਵੱਖ-ਵੱਖ ਕਾਡਰ ਦੇ ਮੁਲਾਜ਼ਮਾਂ, ਚੱਲ ਰਹੀਆਂ ਭਰਤੀ ਨਾਲ ਸਬੰਧਤ ਉਮੀਦਵਾਰਾਂ ਅਤੇ ਬੇਰੁਜ਼ਗਾਰਾਂ ਨਾਲ ਸਬੰਧਤ 40 ਦੇ ਕਰੀਬ ਯੂਨੀਅਨਾਂ ਨਾਲ ਚੱਲੀਆਂ ਮੀਟਿੰਗ ਦੌਰਾਨ ਕਹੀ,ਉਨ੍ਹਾਂ ਕੁਝ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਮੰਗਾਂ ਉਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੌਕੇ ਉਤੇ ਹੀ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕਰਨ ਦਾ ਨਿੱਜੀ ਤੌਰ ਉਤੇ ਸਮਾਂ ਤੈਅ ਕੀਤਾ।

ALSO READ:- Ranjit Singh Murder Case: ਸੌਦਾ ਸਾਧ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ ਦੀ ਸਜ਼ਾ ਦਾ ਫੈਸਲਾ ਰਾਖਵਾਂ, 18 ਅਕਤੂਬਰ ਨੂੰ ਹੋਵੇਗਾ ਅਗਲਾ ਫੈਸਲਾ

ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਨੇ ਕਿਹਾ ਕਿ ਸੂਬਾ ਸਰਕਾਰ ਹਰ ਯੂਨੀਅਨ/ਮੁਲਾਜ਼ਮਾਂ ਦੀ ਮੰਗ ਨੂੰ ਸਕਰਾਤਮਕ ਤਰੀਕੇ ਨਾਲ ਹੁੰਦੀ ਹੋਈ ਇਸ ਦੇ ਤੁਰੰਤ ਹੱਲ ਦੀ ਪਹੁੰਚ ਰੱਖਦੀ ਹੈ,ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੋ ਬਿਹਤਰ ਹੱਲ ਨਿਕਲ ਸਕਦਾ ਹੈ, ਉਸ ਨੂੰ ਕੱਢਣ ਲਈ ਤੁਰੰਤ ਚਾਰਾਜੋਈ ਕੀਤੀ ਜਾਵੇ,ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੋਰਟ ਕੇਸਾਂ ਕਾਰਨ ਰੁਕੀ ਹੋਈ ਭਰਤੀ ਅਤੇ ਹੋਰ ਕੰਮਾਂ ਨੂੰ ਜਲਦੀ ਹੱਲ ਕਰਨ ਲਈ ਐਡਵੋਕੇਟ ਜਨਰਲ ਨਾਲ ਮੀਟਿੰਗ ਕਰਕੇ ਵਿਚਾਰੇ ਜਾਣ ਵਾਲੇ ਮਾਮਲਿਆਂ ਦੀ ਸੂਚੀ ਬਣਾਈ ਜਾਵੇ,ਇਸੇ ਤਰ੍ਹਾਂ ਅੰਤਰ ਵਿਭਾਗੀ ਮਾਮਲਿਆਂ ਦੇ ਹੱਲ ਲਈ ਵਿੱਤ ਤੇ ਪਰਸੋਨਲ ਵਿਭਾਗ ਨਾਲ ਤੁਰੰਤ ਮੀਟਿੰਗ ਰੱਖਣ ਲਈ ਕਿਹਾ।

ਇਸੇ ਤਰ੍ਹਾਂ ਸਿੱਖਿਆ ਮੰਤਰੀ ਨੇ ਪ੍ਰਮੋਸ਼ਨ, ਸਟਾਫ਼ ਦੀ ਰੈਸ਼ਨੇਲਾਈਜੇਸ਼ਨ ਅਤੇ ਜ਼ਿਲ੍ਹਾ ਤੇ ਸਟੇਟ ਕਾਡਰ ਦੀ ਤਬਦੀਲੀ ਸਮੇਤ ਮਾਮਲਿਆਂ ਨੂੰ ਵੀ ਪਹਿਲ ਦੇ ਆਧਾਰ ਉਤੇ ਹੱਲ ਲਈ ਵੀ ਮੌਕੇ ਉਤੇ ਕਿਹਾ,ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਨੇ ਬੇਰੁਜ਼ਗਾਰ ਯੂਨੀਅਨਾਂ ਨੂੰ ਦੱਸਿਆ ਕਿ ਵਿਭਾਗ ਵੱਲੋਂ 18,900 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜੇ ਫੇਰ ਵੀ ਕੋਈ ਲੋੜ ਹੋਈ ਤਾਂ ਹੋਰ ਭਰਤੀ ਵੀ ਕੀਤੀ ਜਾਵੇਗੀ।

ਉਨ੍ਹਾਂ ਸਮੂਹ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਮਿਆਰੀ ਸਿੱਖਿਆ ਨੂੰ ਪਹਿਲ ਦਿੰਦੇ ਹੋਏ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਧਾਉਣ ਲਈ ਉਪਰਾਲੇ ਕੀਤੇ ਜਾਣ.ਮੀਟਿੰਗ ਵਿੱਚ ਸਿੱਖਿਆ ਸਕੱਤਰ ਅਜੋਏ ਸ਼ਰਮਾ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਡਾ ਜਰਨੈਲ ਸਿੰਘ, ਏ.ਐਸ.ਪੀ.ਡੀ. ਮਨੋਜ ਕੁਮਾਰ, ਭਰਤੀ ਸੈਲ ਦੇ ਸਹਾਇਕ ਡਾਇਰੈਕਟਰ ਹਰਪ੍ਰੀਤ ਸਿੰਘ ਤੇ ਸਹਾਇਕ ਡਾਇਰੈਕਟਰ (ਐਲੀਮੈਂਟਰੀ ਸਿੱਖਿਆ) ਬਿੰਦੂ ਗੁਲਾਟੀ ਵੀ ਹਾਜ਼ਰ ਹਨ।

ALSO READ:-

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਨੌਕਰੀ ਦਾ ਕੀਤਾ ਐਲਾਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *