ਪੰਜਾਬ ਦੇ ਟਰਾਂਸਪੋਰਟ ਵਿਭਾਗ ਟੈਕਸ ਨੇ ਚੋਰੀ ਕਰਨ ਵਾਲੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ 10 ਹੋਰ ਬੱਸਾਂ ਪੰਜਾਬ ਦੇ ਟਰਾਂਸਪੋਰਟ ਵਿਭਾਗ ਟੈਕਸ ਨੇ ਚੋਰੀ ਕਰਨ ਵਾਲੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ 10 ਹੋਰ ਬੱਸਾਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Transport Department seizes 10 more buses of stolen private operators

ਪੰਜਾਬ ਦੇ ਟਰਾਂਸਪੋਰਟ ਵਿਭਾਗ ਟੈਕਸ ਨੇ ਚੋਰੀ ਕਰਨ ਵਾਲੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ 10 ਹੋਰ ਬੱਸਾਂ ਜ਼ਬਤ, 4 ਦਾ ਕੱਟਿਆ ਚਲਾਨ

0

AZAD SOCH:-

Chandigarh,(AZAD SOCH NEWS):- ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਉਡਣ ਦਸਤਿਆਂ ਨੇ ਆਪਣੀ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਪੰਜ ਜ਼ਿਲ੍ਹਿਆਂ ‘ਚ ਬਿਨਾਂ ਟੈਕਸ ਚਲ ਰਹੀਆਂ 10 ਬੱਸਾਂ ਨੂੰ ਜ਼ਬਤ ਕੀਤਾ,ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਲੁਧਿਆਣਾ, ਹੁਸ਼ਿਆਰਪੁਰ, ਸੰਗਰੂਰ, ਐਸ.ਏ.ਐਸ. ਨਗਰ ਅਤੇ ਗੁਰਦਾਸਪੁਰ ਦੇ ਰਿਜਨਲ ਟਰਾਂਸਪੋਰਟ ਅਥਾਰਿਟੀ ਦੇ ਸਕੱਤਰਾਂ ਨੇ ਚੈਕਿੰਗ ਦੌਰਾਨ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਦੀਆਂ ਬੱਸਾਂ ਜ਼ਬਤ ਕੀਤੀ,ਪੰਜ ਜ਼ਿਲ੍ਹਿਆਂ ਵਿੱਚ ਦੋ-ਦੋ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਰਾਜਧਾਨੀ ਬੱਸ ਸਰਵਿਸ, ਹਜ਼ਾਰਾ ਬੱਸ ਸਰਵਿਸ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ।

ALSO READ:- Education Minister Pargat Singh ਵੱਲੋਂ ਵੱਖ ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ

ਇਸੇ ਤਰ੍ਹਾਂ ਲੁਧਿਆਣਾ ਦੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਨੇ ਕਾਗ਼ਜ਼ਾਤ ਪੂਰੇ ਨਾ ਹੋਣ ‘ਤੇ ਚਾਰ ਬੱਸਾਂ ਦਾ ਚਲਾਨ ਵੀ ਕੱਟਿਆ,ਇਸੇ ਦੌਰਾਨ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਚੈਕਿੰਗ ਮੁਹਿੰਮ ਨਿਰੰਤਰ ਜਾਰੀ ਰੱਖਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਗ਼ੈਰ-ਕਾਨੂੰਨੀ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਾ ਜਾਵੇ,ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾ ਕੇ ਨਾਜਾਇਜ਼ ਢੰਗ ਨਾਲ ਕਾਰੋਬਾਰ ਚਲਾ ਰਹੇ ਟਰਾਂਸਪੋਰਟ ਮਾਫ਼ੀਆ ਨੂੰ ਹਰ ਹੀਲੇ ਨੱਥ ਪਾਈ ਜਾਵੇਗੀ।

ALSO READ:-

Ranjit Singh Murder Case: ਸੌਦਾ ਸਾਧ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ ਦੀ ਸਜ਼ਾ ਦਾ ਫੈਸਲਾ ਰਾਖਵਾਂ, 18 ਅਕਤੂਬਰ ਨੂੰ ਹੋਵੇਗਾ ਅਗਲਾ ਫੈਸਲਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਨੌਕਰੀ ਦਾ ਕੀਤਾ ਐਲਾਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *