ਸ਼ਹਿਰ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ ਸ਼ਹਿਰ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ਼ਹਿਰ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ

ਸ਼ਹਿਰ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ

2

AZAD SOCH:-

ਐੱਸ,ਐਚ,ਓ ਇੰਸ ਉਂਕਾਰ ਸਿੰਘ ਦੀ ਅਗਵਾਈ ਵਿੱਚ ਕੀਤੀ ਵਿਸ਼ੇਸ਼ ਚੈਕਿੰਗ

ਜ਼ੀਰਕਪੁਰ 13 ਅਕਤੂਬਰ,(ਅਵਤਾਰ ਸੈਣੀ ਛੱਤ):- ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੋਹਾਲੀ ਜ਼ਿਲ੍ਹਾ ਪੁਲਿਸ ਪੁਲਿਸ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਜ਼ੀਰਕਪੁਰ ਇੰਸਪੈਕਟਰ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਐਸ.ਐਸ.ਪੀ ਮੋਹਾਲੀ ਸ੍ਰੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਤਿਉਹਾਰਾਂ ਦੌਰਾਨ ਨਾਕਿਆ ਤੋ ਇਲਾਵਾ ਸ਼ਹਿਰ ਦੇ ਬਜਾਰਾਂ ‘ਚ ਪੁਲਿਸ ਤਾਇਨਾਤ ਰਹੇਗੀ।

ਉਨ੍ਹਾਂ ਦੱਸਿਆ ਕਿ ਐਸਐਸਪੀ ਮੋਹਾਲੀ ਨਵਜੋਤ ਸਿੰਘ ਮਾਹਾਲ ਵੱਲੋਂ​ ​ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਅਤਿਰਿਕਤ ਪੁਲਿਸ ਫੀਲਡ ‘ਚ ਤਾਇਨਾਤ ਕੀਤੀ ਗਈ ਹੈ ਤੇ ਸਾਰੇ ਪੁਲਿਸ ਅਧਿਕਾਰੀ ਵੀ ਬਹੁਤ ਸਮਾਂ ਫੀਲਡ ‘ਚ ਹੀ ਕੰਮ ਕਰ ਰਹੇ ਹਨ ਤਾਂ ਜੋ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ,ਉਨ੍ਹਾਂ ਦੱਸਿਆ ਕਿ ਐਸਐਸਪੀ ਸਾਹਿਬ ਦੇ ਹੁਕਮਾਂ ਤੋਂ ਬਾਅਦ ਅੱਜ ਸ਼ਹਿਰ ਅੰਦਰ ਵਾਹਨਾਂ ਦੀ ਚੈਕਿੰਗ ਤੋਂ ਇਲਾਵਾ ਹੋਟਲਾਂ ਮੌਲਾ ਆਦਿ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ।

ਉਨ੍ਹਾਂ ਕਿਹਾ ਕਿ ਇਸ ਲਈ ਜ਼ੀਰਕਪੁਰ ਸ਼ਹਿਰ ਅਧੀਨ ਆਉਂਦੇ ਇਲਾਕੇ ‘ਚ ਲੋਕਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ ਤੇ ਅਤਿਰਿਕਤ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਜੋ ਹਰ ਵੇਲੇ ਲੋਕਾਂ ਦੀ ਸੇਵਾ ‘ਚ ਹਾਜ਼ਰ ਹੈ,ਇੰਸਪੈਕਟਰ ਬਰਾੜ ਨੇ ਦੱਸਿਆ ਕਿ ਪਟਾਕੇ ਖਰੀਦਣ, ਵਜਾਉਣ ਤੇ ਰੱਖਣ ਸਬੰਧੀ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤੇ ਪਟਾਕਿਆਂ ਸਬੰਧੀ ਹਰ ਅਹਿਤਿਆਤ ਵਰਤੀ ਜਾਵੇ ਤਾਂ ਜੋ ਤਿਉਹਾਰੀ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

ਤਿਉਹਾਰਾਂ ਦੇ ਸੀਜ਼ਨ ਦੌਰਾਨ ਟ੍ਰੈਫਿਕ ਵੱਧਣ ਕਾਰਨ ਪੈਦਾ ਹੋਣ ਵਾਲੀ ਸਮੱਸਿਆ ਦੇ ਹੱਲ ਬਾਰੇ ਪੁੱਛੇ ਜਾਣ ‘ਤੇ ਇੰਸਪੈਕਟਰ ਓਂਕਾਰ ਸਿੰਘ ਬਰਾੜ ਨੇ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਕੰਟਰੋਲ ਕਰਨ ਲਈ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤੇ ਲੋਕਾਂ ਨੂੰ ਵੀ ਆਪਣੇ ਵਾਹਨ ਨਿਰਧਾਰਤ ਥਾਵਾਂ ‘ਤੇ ਹੀ ਖੜ੍ਹੇ ਕਰਨੇ ਚਾਹੀਦੇ ਹਨ,ਕਈ ਵਾਰ ਲੋਕ ਗਲਤ ਢੰਗ ਨਾਲ ਗੱਡੀਆਂ ਖੜ੍ਹੀਆਂ ਕਰ ਦਿੰਦੇ ਹਨ, ਜਿਸ ਕਾਰਨ ਰਾਹਗੀਰਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਜਾਮ ਲੱਗ ਜਾਂਦੇ ਹਨ,ਉਨ੍ਹਾਂ ਲੋਕਾਂ ਨੂੰ ਇਕ ਵਾਰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦਾ ਪਾਲਣ ਕਰਨ ਤੇ ਟ੍ਰੈਫਿਕ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਦਾ ਸਹਿਯੋਗ ਕਰਨ।

ALSO READ:-

ਜਲੰਧਰ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰ ਗਏ ਵੱਡੇ ਐਲਾਨ

ਪੰਜਾਬ ਦੇ GST ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *