ਜਲੰਧਰ ‘ਚ ਦਿੱਲੀ ਦੇ ਮੁੱਖ ਮੰਤਰੀ Arvind Kejriwal ਕਰ ਗਏ ਵੱਡੇ ਐਲਾਨ ਜਲੰਧਰ ‘ਚ ਦਿੱਲੀ ਦੇ ਮੁੱਖ ਮੰਤਰੀ Arvind Kejriwal ਕਰ ਗਏ ਵੱਡੇ ਐਲਾਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
In Jalandhar, Delhi Chief Minister Arvind Kejriwal made big announcements

ਜਲੰਧਰ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰ ਗਏ ਵੱਡੇ ਐਲਾਨ

1

AZAD SOCH:-

Jalandhar,(AZAD SOCH NEWS):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) 2 ਦਿਨਾਂ ਪੰਜਾਬ ਦੌਰੇ ਦਾ ਦੂਜਾ ਦਿਨ ਹੈ,ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਜਲੰਧਰ (Jalandhar) ਦੇ ਵਿੱਚ ਵਪਾਰੀਆਂ ਨਾਲ ਗੱਲਬਾਤ ਕੀਤੀ,ਇਸ ਦੌਰਾਨ ਕੇਜਰੀਵਾਲ ਨੇ ਕਈ ਵੱਡੇ ਐਲਾਨ ਕੀਤੇ ਹਨ,ਅਰਵਿੰਦ ਕੇਜਰੀਵਾਲ ਨੇ ਵਪਾਰੀਆਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਦਾ ਵੱਡਾ ਵਾਅਦਾ ਕੀਤਾ ਹੈ,ਇਸ ਤੋਂ ਇਲਾਵਾ ਪੁਰਾਣੇ ਕਾਨੂੰਨਾਂ ਦੇ ਵਿੱਚ ਸੁਧਾਰ ਕਰਨ ਦਾ ਵੀ ਐਲਾਨ ਕੀਤਾ ਹੈ,ਵਪਾਰੀਆਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਸਾਨੂੰ ਵੀ ਇੱਕ ਮੌਕਾ ਦੇ ਕੇ ਦੇਖੋ,ਹਾਲਾਂਕਿ ਬੁੱਧਵਾਰ ਨੂੰ ਜਲੰਧਰ ਵਿੱਚ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਕਿਸਾਨਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਹੈ।

ALSO READ:- ਪੰਜਾਬ ਦੇ GST ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਮੀਟਿੰਗ ਸਥਾਨ ‘ਤੇ ਪਹੁੰਚਣ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Supremo Arvind Kejriwal himself) ਖਿਲਾਫ਼ ਨਾਰੇਬਾਜ਼ੀ ਕੀਤੀ,ਕਿਸਾਨਾਂ ਦਾ ਕਹਿਣਾ ਸੀ ਕਿ ਦਿੱਲੀ ਵਿੱਚ ਪ੍ਰਦਰੂਸ਼ਣ ਲਈ ਕੇਜਰੀਵਾਲ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਜਿੰਮੇਵਾਰ ਦੱਸ ਰਹੇ ਹਨ ਅਤੇ ਉਨ੍ਹਾਂ ਵੱਲੋਂ ਨਾ ਹੀ ਖੇਤੀ ਕਾਨੂੰਨਾਂ ਦਾ ਨੋਟੀਫਿਕੇਸ਼ਨ (Notification of Agricultural Laws) ਰੱਦ ਕੀਤਾ ਗਿਆ ਹੈ,ਇਸ ਤੋਂ ਪਹਿਲਾ ਅਰਵਿੰਦ ਕੇਜਰੀਵਾਲ (Arvind Kejriwal) ਨੇ ਲੁਧਿਆਣਾ (Ludhiana) ਦੇ ਵਪਾਰੀਆਂ ਨਾਲ ਵੀ ਮੁਲਾਕਾਤ ਕੀਤੀ ਸੀ,ਉਨ੍ਹਾਂ ਐਲਾਨ ਕੀਤਾ ਸੀ ਕਿ ਸਰਕਾਰ ਆਉਣ ਤੋਂ ਬਾਅਦ ਵਪਾਰੀਆਂ ਦਾ ਇੱਕ ਪੈਨਲ ਬਣਾਇਆ ਜਾਵੇਗਾ ਜੋ 15 ਦਿਨਾਂ ਵਿੱਚ ਇੱਕ ਵਾਰ ਮੁੱਖ ਮੰਤਰੀ ਨਾਲ ਮੀਟਿੰਗ ਕਰੇਗਾ,ਪੈਨਲ ਦੁਆਰਾ ਦਿੱਤੇ ਗਏ ਸੁਝਾਵਾਂ ‘ਤੇ ਕਾਰਵਾਈ ਕੀਤੀ ਜਾਵੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *