Navjot Singh Sidhu 14 ਅਕਤੂਬਰ ਕੱਲ੍ਹ ਨੂੰ ਮੀਟਿੰਗ ਕਰਨ ਲਈ ਦਿੱਲੀ ਆ ਰਹੇ ਹਨ Navjot Singh Sidhu 14 ਅਕਤੂਬਰ ਕੱਲ੍ਹ ਨੂੰ ਮੀਟਿੰਗ ਕਰਨ ਲਈ ਦਿੱਲੀ ਆ ਰਹੇ ਹਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਨਵਜੋਤ ਸਿੰਘ ਸਿੱਧੂ 14 ਅਕਤੂਬਰ ਕੱਲ੍ਹ ਨੂੰ ਮੀਟਿੰਗ ਕਰਨ ਲਈ ਦਿੱਲੀ ਆ ਰਹੇ ਹਨ

ਨਵਜੋਤ ਸਿੰਘ ਸਿੱਧੂ 14 ਅਕਤੂਬਰ ਕੱਲ੍ਹ ਨੂੰ ਮੀਟਿੰਗ ਕਰਨ ਲਈ ਦਿੱਲੀ ਆ ਰਹੇ ਹਨ

2

Azad Soch :-

Patiala,(Azad Soch News):- ਨਵਜੋਤ ਸਿੰਘ ਸਿੱਧੂ (Navjot Singh Sidhu) 14 ਅਕਤੂਬਰ ਨੂੰ ਉਨ੍ਹਾਂ ਨਾਲ ਅਤੇ ਕੇ ਸੀ ਵੇਣੂਗੋਪਾਲ (KC Venugopal) ਨਾਲ ਮੀਟਿੰਗ ਕਰਨ ਲਈ ਦਿੱਲੀ ਆ ਰਹੇ ਹਨ,ਮੀਟਿੰਗ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ,ਹਰੀਸ਼ ਰਾਵਤ ਦਾ ਟਵੀਟ ਇਸ਼ਾਰਾ ਕਰਦਾ ਹੈ ਕਿ ਹਾਈਕਮਾਂਡ (High Command) ਹੁਣ ਆਪਣਾ ਹੱਥ ਉੱਪਰ ਰੱਖ ਰਹੀ ਹੈ,ਸੂਤਰ ਦੱਸਦੇ ਹਨ ਕਿ ਹਾਈਕਮਾਂਡ ਨਵਜੋਤ ਸਿੱਧੂ (High Command Navjot Sidhu) ਦੀ ਕਾਰਜਸ਼ੈਲੀ ਨੂੰ ਲੈ ਕੇ ਖਫਾ ਹੈ।

ਕਿਉਂਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਮਗਰੋਂ ਹੁਣ ਉਹ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਤੇ ਵੀ ਹੱਲੇ ਬੋਲਣ ਲੱਗੇ ਹਨ,ਇਕ ਸੀਨੀਅਰ ਕਾਂਗਰਸੀ ਆਗੂ ਨੇ ਦੱਸਿਆ ਕਿ ਹਾਈਕਮਾਂਡ (High Command) ਦਬਾਅ ਬਣਾ ਰਹੀ ਹੈ,ਨਵਜੋਤ ਸਿੰਘ ਸਿੱਧੂ (Navjot Singh Sidhu) ਹੁਣ ਖੁਦ ਟਵੀਟ ਕਰਕੇ ਆਪਣਾ ਅਸਤੀਫਾ ਵਾਪਸ ਲਵੇ।


ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਮਗਰੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਵੀਰਵਾਰ ਨੂੰ ਕਾਂਗਰਸ ਹਾਈ ਕਮਾਂਡ ਨਾਲ ਮੁਲਾਕਾਤ ਕਰਨਗੇ,ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਅਸਤੀਫ਼ੇ ਦੇਣ ਦੇ ਐਲਾਨ ਮਗਰੋਂ ਪੰਜਾਬ ਕਾਂਗਰਸ ਦਾ ਕੰਮ ਦੋ ਹਫ਼ਤਿਆਂ ਤੋਂ ਪੂਰੀ ਤਰ੍ਹਾਂ ਠੱਪ ਪਿਆ ਹੈ,ਨਵਜੋਤ ਸਿੰਘ ਸਿੱਧੂ (Navjot Singh Sidhu) ਦਾ ਅਸਤੀਫ਼ਾ ਹਾਈਕਮਾਂਡ ਨੇ ਪ੍ਰਵਾਨ ਕਰ ਲਿਆ ਹੈ ਯਾ ਨਹੀਂ ਇਸ ਬਾਰੇ ਵੀ ਭੇਤ ਬਰਕਰਾਰ ਹੈ,ਉੱਧਰ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ (Incharge Harish Rawat) ਦੇ ਅੱਜ ਕੀਤੇ ਟਵੀਟ ਨੇ ਅਸਿੱਧੇ ਤੌਰ ‘ਤੇ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣੇ ਰਹਿਣ ਦੀ ਪੁਸ਼ਟੀ ਕਰ ਦਿੱਤੀ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *