ਪੰਜਾਬ ‘ਚ ਨਹੀਂ ਲਾਗੂ ਹੋਣਗੇ ਤਿੰਨ ਖੇਤੀ ਕਾਨੂੰਨ! ਚਰਨਜੀਤ ਸਿੰਘ ਚੰਨੀ ਸਰਕਾਰ ਲੈ ਕੇ ਆ ਰਹੀ ਹੈ ਪੰਜਾਬ ‘ਚ ਨਹੀਂ ਲਾਗੂ ਹੋਣਗੇ ਤਿੰਨ ਖੇਤੀ ਕਾਨੂੰਨ! ਚਰਨਜੀਤ ਸਿੰਘ ਚੰਨੀ ਸਰਕਾਰ ਲੈ ਕੇ ਆ ਰਹੀ ਹੈ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Three agriculture laws will not be enforced in Punjab! Charanjit Singh Channi Government is bringing this resolution

ਪੰਜਾਬ ‘ਚ ਨਹੀਂ ਲਾਗੂ ਹੋਣਗੇ ਤਿੰਨ ਖੇਤੀ ਕਾਨੂੰਨ! ਚਰਨਜੀਤ ਸਿੰਘ ਚੰਨੀ ਸਰਕਾਰ ਲੈ ਕੇ ਆ ਰਹੀ ਹੈ ਇਹ ਮਤਾ

4

AZAD SOCH:-

CHANDIGARH,(AZAD SOCH NEWS):- ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਵਿਸ਼ੇਸ਼ ਇਜਲਾਸ 8 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ,ਸੋਮਵਾਰ ਤੋਂ ਸ਼ੁਰੂ ਹੋ ਰਹੇ ਇਸ ਵਿਸ਼ੇਸ਼ ਇਜਲਾਸ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਿਰੁੱਧ ਮਤਾ ਪਾਸ ਕੀਤਾ ਜਾਵੇਗਾ,ਇਸ ਦੇ ਨਾਲ ਹੀ ਬੀਐਸਐਫ ਦਾ ਅਧਿਕਾਰ ਖੇਤਰ (Jurisdiction Of The BSF) ਵਧਾਉਣ ਵਿਰੁੱਧ ਵਿਧਾਨ ਸਭਾ (Vidhan Sabha) ਵਿੱਚ ਮਤਾ ਵੀ ਪੇਸ਼ ਕੀਤਾ ਜਾਵੇਗਾ,ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬਾਰੇ ਪਹਿਲਾਂ ਹੀ ਜਾਣਕਾਰੀ ਦਿੱਤੀ ਜਾ ਚੁੱਕੀ ਸੀ,8 ਤੇ 11 ਨਵੰਬਰ ਨੂੰ ਵਿਸ਼ੇਸ਼ ਇਜਲਾਸ ਹੋਵੇਗਾ।

ਹਾਲਾਂਕਿ ਸੋਮਵਾਰ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਵਿਸ਼ੇਸ਼ ਇਜਲਾਸ ਵਿੱਚ ਕੁਝ ਬਦਲਾਅ ਕੀਤੇ ਗਏ ਹਨ,ਪਹਿਲਾਂ ਵਿਸ਼ੇਸ਼ ਸੈਸ਼ਨ ਲਈ ਇਕ ਦਿਨ ਦਾ ਸਮਾਂ ਰੱਖਿਆ ਗਿਆ ਸੀ, ਜਿਸ ਨੂੰ ਵਧਾ ਕੇ ਹੁਣ ਦੋ ਦਿਨ ਕਰ ਦਿੱਤਾ ਗਿਆ ਹੈ,ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਬਣਾਏ ਗਏ ਤਿੰਨ ਖੇਤੀ ਕਾਨੂੰਨ (Three Agricultural Laws) ਅਤੇ ਕੇਂਦਰ ਵੱਲੋਂ ਬੀਐਸਐਫ (BSF) ਦਾ ਅਧਿਕਾਰ ਖੇਤਰ ਵਧਾਉਣਾ ਸਦਨ ​​ਵਿੱਚ ਚਰਚਾ ਦੇ ਮੁੱਦੇ ਹਨ।

ALSO READ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ

ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਪਿਛਲੇ ਮਹੀਨੇ ਸਾਰੀਆਂ ਪਾਰਟੀਆਂ ਦੀ ਮੀਟਿੰਗ ਸੱਦੀ ਗਈ ਸੀ,ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਅਸੀਂ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨਾਂ (Three Agricultural Laws) ਨੂੰ ਰੱਦ ਕਰਨ ਲਈ 7 ਨਵੰਬਰ ਦਾ ਸਮਾਂ ਦੇ ਰਹੇ ਹਾਂ,ਚੰਨੀ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਪੰਜਾਬ ਵਿੱਚ ਤਿੰਨ ਖੇਤੀ ਕਾਨੂੰਨ ਲਾਗੂ ਨਹੀਂ ਹੋਣਗੇ,ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਹੋਣਾ ਮੰਨਿਆ ਜਾ ਰਿਹਾ ਹੈ,ਇਸ ਮੁੱਦੇ ‘ਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਸੂਬਾ ਸਰਕਾਰ ਨਾਲ ਖੜ੍ਹੀਆਂ ਹਨ।

ALSO READ:- ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਮੁੜ ਸ਼ੁਰੂ ਹੋਵੇਗੀ ਉਡਾਣ,ਸਿੱਖ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ

ਕੇਂਦਰ ਸਰਕਾਰ ਨੇ ਪਿਛਲੇ ਮਹੀਨੇ ਬੀਐਸਐਫ (BSF) ਦੇ ਅਧਿਕਾਰ ਖੇਤਰ ਵਿੱਚ ਵਾਧਾ ਕੀਤਾ ਸੀ,ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਪੰਜਾਬ ਵਿੱਚ ਤਿੱਖਾ ਵਿਰੋਧ ਹੋ ਰਿਹਾ ਹੈ,ਕੇਂਦਰ ਸਰਕਾਰ ਦੇ ਇਸ ਫੈਸਲੇ ਖਿਲਾਫ ਵਿਧਾਨ ਸਭਾ ਵਿੱਚ ਮਤਾ ਵੀ ਪਾਸ ਹੋਣਾ ਤੈਅ ਹੈ,ਗੌਰਤਲਬ ਹੈ ਕਿ ਕੈਪਟਨ ਦੇ ਮੁੱਖ ਮੰਤਰੀ ਹੁੰਦੇ ਵੀ ਪੰਜਾਬ ਵਿਧਾਨ ਸਭਾ (Punjab Vidhan Sabha) ਵਿਚ ਖੇਤੀ ਕਾਨੂੰਨਾਂ ਵਿਚ ਸੋਧਾਂ ਲਈ ਮਤਾ ਪਾਸ ਕੀਤਾ ਗਿਆ ਸੀ ਪਰ ਉਸ ਨੂੰ ਅੱਗੋਂ ਮਨਜ਼ੂਰੀ ਨਹੀਂ ਮਿਲੀ,ਹੁਣ ਵੀ ਇਸ ਮਤੇ ਨੂੰ ਅਮਲੀ ਜਾਮਾ ਪਾਉਣ ਲਈ ਗਵਰਨਰ ਦੀ ਹਰੀ ਝੰਡੀ ਜ਼ਰੂਰੀ ਹੋਵੇਗੀ,ਹਾਲਾਂਕਿ, ਕੇਂਦਰ ਵੱਲੋਂ ਸੰਸਦ ਵਿਚ ਪਾਸ ਤਿੰਨੋਂ ਖੇਤੀ ਕਾਨੂੰਨਾਂ (Three Agricultural Laws) ਨੂੰ ਸੂਬੇ ਰੱਦ ਕਰ ਸਕਦੇ ਹਨ ਜਾਂ ਨਹੀਂ ਇਹ ਭਲਕੇ ਦੇ ਇਜਲਾਸ ਵਿਚ ਸਪੱਸ਼ਟ ਹੋ ਜਾਵੇਗਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *