ਆਮ ਆਦਮੀ ਪਾਰਟੀ ਛੱਡਦੇ ਹੀ Rupinder Ruby ਨੇ ਸੀਨੀਅਰ ਆਗੂ Harpal Cheema ਨੂੰ ਆਮ ਆਦਮੀ ਪਾਰਟੀ ਛੱਡਦੇ ਹੀ Rupinder Ruby ਨੇ ਸੀਨੀਅਰ ਆਗੂ Harpal Cheema ਨੂੰ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
As soon as he left the Aam Aadmi Party, Rupinder Ruby gave a definite answer to senior leader Harpal Cheema

ਆਮ ਆਦਮੀ ਪਾਰਟੀ ਛੱਡਦੇ ਹੀ ਰੁਪਿੰਦਰ ਰੂਬੀ ਨੇ ਸੀਨੀਅਰ ਆਗੂ ਹਰਪਾਲ ਚੀਮਾ ਨੂੰ ਦਿੱਤਾ ਠੋਕਵਾਂ ਜਵਾਬ

3

AZAD SOCH:-

PATIALA,(AZAD SOCH NEWS):- ਆਮ ਆਦਮੀ ਪਾਰਟੀ (Aam Aadmi Party) ਦੀ ਆਗੂ ਤੇ ਵਿਧਾਇਕ ਰੁਪਿੰਦਰ ਰੂਬੀ (MLA Rupinder Kaur Ruby) ਬੀਤੇ ਦਿਨ ਪਾਰਟੀ ਤੋਂ ਅਸਤੀਫਾ ਦੇ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈ, ਜਿਸ ਤੋਂ ਉਨ੍ਹਾਂ ‘ਆਪ’ ਦੇ ਸੀਨੀਅਰ ਆਗੂ ਹਰਪਾਲ ਚੀਮਾ (AAP senior leader Harpal Singh Cheema) ਨੂੰ ਠੋਕਵਾਂ ਜਵਾਬ ਦਿੱਤਾ ਕਿ ਚੀਮਾ ਕਾਂਗਰਸ ਨੂੰ ਟਿਕਟ ਦੇਣ ਦੀ ਗੱਲ ਕਰਦੇ ਹਨ ਤਾਂ ਉਹ ਖੁਦ ਉਸ ਖਿਲਾਫ ਚੋਣ ਲੜ ਕੇ ਦੇਖ ਲੈਣ, ਰੁਪਿੰਦਰ ਰੂਬੀ ਨੇ ਹਰਪਾਲ ਚੀਮਾ ਨੂੰ ਕਿਹਾ ਕਿ ਉਹ ਵੀ ਜਾਣਦੇ ਹਨ ਕਿ ਪਾਰਟੀ ਪੰਜਾਬ ਨੂੰ ਕਿੱਥੇ ਲੈ ਕੇ ਜਾ ਰਹੀ ਹੈ ਅਤੇ ਇਹ ਸਭ ਉਹ ਚੁੱਪ-ਚਾਪ ਨਹੀਂ ਦੇਖ ਸਕਦੀ।

ALSO READ:- ਪੰਜਾਬ ‘ਚ ‘ਆਪ’ ਨੂੰ ਝਟਕਾ, ਰੁਪਿੰਦਰ ਕੌਰ ਰੂਬੀ ਆਮ ਆਦਮੀ ਪਾਰਟੀ ਤੋਂ ਅਸਤੀਫਾ ਦਿੱਤਾ,ਰੂਬੀ ਜਲਦ ਹੀ ਕਾਂਗਰਸ ਦਾ ਪੱਲਾ ਫੜ ਸਕਦੀ ਹੈ

ਉਨ੍ਹਾਂ ਹਰਪਾਲ ਚੀਮਾ ਨੂੰ ਕਿਹਾ ਕਿ ਜਦੋਂ ਤੁਹਾਡਾ ਬੋਲਣ ਦਾ ਸਮਾਂ ਸੀ ਤਾਂ ਤੁਹਾਡੇ ਤੋਂ ਬੋਲਿਆ ਨਹੀਂ ਗਿਆ, ਨਾ ਪੰਜਾਬ ਦੇ ਲੋਕਾਂ ਲਈ ਆਵਾਜ਼ ਚੁੱਕ ਸਕੇ, ਨਾ ਭਗਵੰਤ ਸਿੰਘ ਮਾਨ (Bhagwant Singh Mann) ਲਈ,ਰਹੀ ਟਿਕਟ ਦੀ ਗੱਲ ਤੁਸੀਂ ਮੇਰੇ ਖਿਲਾਫ ਚੋਣ ਲੜ ਕੇ ਵੇਖ ਲਓ,ਦੱਸਣਯੋਗ ਹੈ ਕਿ ਪਾਰਟੀ ਛੱਡਣ ‘ਤੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਟਵੀਟ ਕਰਕੇ ਕਿਹਾ ਸੀ ਕਿ ‘ਆਪ’ ਤੋਂ ਟਿਕਟ ਮਿਲਣ ਦੇ ਚਾਂਸ ਨਾ ਹੋਣ ਕਰਕੇ ਰੂਬੀ ਨੇ ਕਾਂਗਰਸ ਪਾਰਟੀ ਜੁਆਇਨ ਕੀਤੀ ਹੈ,ਉਨ੍ਹਾਂ ਕਾਂਗਰਸ ਨੂੰ ਬੇਨਤੀ ਕੀਤੀ ਸੀ ਕਿ ਰੂਬੀ ਨਾਲ ਧੋਖਾ ਨਾ ਕਰਨ ਅਤੇ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਨੂੰ ਟਿਕਟ ਜ਼ਰੂਰ ਦੇ ਦੇਣ,ਤੁਹਾਨੂੰ ਦੱਸ ਦੇਈਏ ਕਿ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਨਾ ਐਲਾਨਣ ਕਾਰਨ ਰੁਪਿੰਦਰ ਰੂਬੀ ਨੇ ਇਹ ਅਸਤੀਫਾ ਦੇ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮੰਗ ਨੂੰ ਅਣਸੁਣਿਆ ਕਰ ਰਹੀ ਹੈ, ਜਿਸ ਵਜ੍ਹਾ ਨਾਲ ਉਨ੍ਹਾਂ ਦਾ ਪਾਰਟੀ ਵਿਚ ਦਮ ਘੁਟ ਰਿਹਾ ਸੀ,ਇਸੇ ਤੋਂ ਨਿਰਾਸ਼ ਵਿਧਾਇਕਾ ਰੂਬੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ,ਵਿਧਾਇਕਾ ਰੂਬੀ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਭਗਵੰਤ ਮਾਨ (Bhagwant Mann) ਨੂੰ ਸੀ. ਐੱਮ. ਚਿਹਰਾ ਐਲਾਨਣ ਦੀ ਮੰਗ ਕੀਤੀ ਜਾ ਰਹੀ ਸੀ,ਉਨ੍ਹਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ (Bhagwant Mann) ਨੇ ਪਾਰਟੀ ਲਈ ਬਹੁਤ ਮਿਹਨਤ ਕੀਤੀ ਹੈ ਤੇ ਸੀ. ਐੱਮ. ਚਿਹਰੇ ਲਈ ਉਨ੍ਹਾਂ ਤੋਂ ਹੋਰ ਵਧੀਆ ਕੋਈ ਵਿਅਕਤੀ ਨਹੀਂ।

ਪੰਜਾਬ ‘ਚ ‘ਆਪ’ ਨੂੰ ਝਟਕਾ, ਰੁਪਿੰਦਰ ਕੌਰ ਰੂਬੀ ਆਮ ਆਦਮੀ ਪਾਰਟੀ ਤੋਂ ਅਸਤੀਫਾ ਦਿੱਤਾ,ਰੂਬੀ ਜਲਦ ਹੀ ਕਾਂਗਰਸ ਦਾ ਪੱਲਾ ਫੜ ਸਕਦੀ ਹੈ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *