Kartarpur Corridor: ਪਾਕਿਸਤਾਨ ਕਰਤਾਰਪੁਰ ਕੋਰੀਡੋਰ ਖੋਲ੍ਹਣ ਲਈ ਤਿਆਰ, PM ਮੋਦੀ Kartarpur Corridor: ਪਾਕਿਸਤਾਨ ਕਰਤਾਰਪੁਰ ਕੋਰੀਡੋਰ ਖੋਲ੍ਹਣ ਲਈ ਤਿਆਰ, PM ਮੋਦੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Kartarpur Corridor Pakistan ready to open Kartarpur Corridor, Prime Minister Modi can approve

Kartarpur Corridor: ਪਾਕਿਸਤਾਨ ਕਰਤਾਰਪੁਰ ਕੋਰੀਡੋਰ ਖੋਲ੍ਹਣ ਲਈ ਤਿਆਰ,ਪ੍ਰਧਾਨ ਮੰਤਰੀ ਮੋਦੀ ਦੇ ਸਕਦੇ ਨੇ ਮਨਜ਼ੂਰੀ

11

AZAD SOCH:-

AZAD SOCH NEWS:- ਕੋਰੋਨਾ ਮਹਾਮਾਰੀ ਕਰਕੇ ਪਿਛਲੇ ਸਾਲ ਤੋਂ ਬੰਦ ਪਿਆ ਕਰਤਾਰਪੁਰ ਲਾਂਘੇ (Kartarpur Crossing) ਨੂੰ ਖੋਲ੍ਹਣ ਲਈ ਹੁਣ ਪਾਕਿਸਤਾਨ ਵੀ ਤਿਆਰ ਹੈ,ਪਾਕਿਸਤਾਨ ਨੇ ਮੰਗਲਵਾਰ ਨੂੰ ਭਾਰਤ ਨੂੰ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਆਉਣ ਵਾਲੇ ਪ੍ਰਕਾਸ਼ ਪੁਰਬ (Prakash Purab) ਦੇ ਜਸ਼ਨਾਂ ਲਈ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ, ਜਿਸ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਵੀ ਇਸ ਲਈ ਮਨਜ਼ੂਰੀ ਦੇ ਸਕਦੇ ਹਨ।

ਵਿਦੇਸ਼ ਦਫਤਰ ਦੇ ਅਨੁਸਾਰ ਕਰਤਾਰਪੁਰ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ 9 ਨਵੰਬਰ, 2019 ਨੂੰ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ 550ਵੇਂ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ‘ਤੇ ਕੀਤਾ ਸੀ,ਪਰ ਕਰਤਾਰਪੁਰ ਲਾਂਘਾ (Kartarpur Crossing) ਖੁੱਲ੍ਹਣ ਦੇ ਕੁਝ ਮਹੀਨਿਆਂ ਬਾਅਦ ਹੀ ਕੋਰੋਨਾ ਵਾਇਰਸ ਮਹਾਮਾਰੀ (Corona Virus Epidemic) ਨੇ ਦੁਨੀਆ ਦੇ ਨਾਲ-ਨਾਲ ਇਸ ਖੇਤਰ ਨੂੰ ਵੀ ਪ੍ਰਭਾਵਿਤ ਕੀਤਾ,ਜਿਸ ਕਾਰਨ ਮਾਰਚ 2020 ਤੋਂ ਸ਼ਰਧਾਲੂਆਂ ਦੀ ਆਵਾਜਾਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਗੁਆਂਢੀ ਦੇਸ਼ ਨੇ ਇਸ ਸਾਲ ਅਪ੍ਰੈਲ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਦਾ ਹਵਾਲਾ ਦਿੰਦੇ ਹੋਏ ਭਾਰਤ ਤੋਂ ਸਾਰੀਆਂ ਯਾਤਰਾਵਾਂ ‘ਤੇ ਪਾਬੰਦੀ ਲਗਾ ਦਿੱਤੀ ਹੈ।

ALSO READ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ

ਪਾਕਿਸਤਾਨ ਦੇ ਵਿਦੇਸ਼ ਦਫਤਰ ਨੇ ਕਿਹਾ, “ਭਾਰਤ ਨੇ ਅਜੇ ਤੱਕ ਆਪਣੇ ਪਾਸੇ ਤੋਂ ਲਾਂਘਾ ਨਹੀਂ ਖੋਲ੍ਹਿਆ ਹੈ,ਅਤੇ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ (Kartarpur Sahib) ਦੇ ਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ,” ਬਿਆਨ ਵਿੱਚ ਕਿਹਾ ਗਿਆ ਹੈ, “ਅਸੀਂ 17 ਤੋਂ 26 ਨਵੰਬਰ ਤੱਕ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ‘ਤੇ ਜਸ਼ਨਾਂ ਲਈ ਭਾਰਤ ਅਤੇ ਦੁਨੀਆ ਭਰ ਦੇ ਸ਼ਰਧਾਲੂਆਂ ਦੀ ਮੇਜ਼ਬਾਨੀ ਕਰਨ ਦੀ ਉਮੀਦ ਕਰਦੇ ਹਾਂ,”ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ ‘ਪਾਕਿਸਤਾਨ ਨੂੰ ਉਮੀਦ ਹੈ।

Kartarpur Corridor ਪਾਕਿਸਤਾਨ ਕਰਤਾਰਪੁਰ ਕੋਰੀਡੋਰ ਖੋਲ੍ਹਣ ਲਈ ਤਿਆਰ,ਪ੍ਰਧਾਨ ਮੰਤਰੀ ਮੋਦੀ ਦੇ ਸਕਦੇ ਨੇ ਮਨਜ਼ੂਰੀ
Kartarpur Corridor ਪਾਕਿਸਤਾਨ ਕਰਤਾਰਪੁਰ ਕੋਰੀਡੋਰ ਖੋਲ੍ਹਣ ਲਈ ਤਿਆਰ,ਪ੍ਰਧਾਨ ਮੰਤਰੀ ਮੋਦੀ ਦੇ ਸਕਦੇ ਨੇ ਮਨਜ਼ੂਰੀ

ਕਿ ਭਾਰਤ ਸਹਿਯੋਗ ਦੀ ਭਾਵਨਾ ਨਾਲ ਸ਼ਰਧਾਲੂਆਂ ਨੂੰ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ (Kartarpur Sahib) ਜਾਣ ਦੀ ਇਜਾਜ਼ਤ ਦੇਵੇਗਾ,”ਚਾਰ ਕਿਲੋਮੀਟਰ ਲੰਬੇ ਕਰਤਾਰਪੁਰ ਕੋਰੀਡੋਰ (Kartarpur Corridor) ਰਾਹੀਂ ਭਾਰਤੀ ਸਿੱਖ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ (Gurdwara Darbar Sahib) ਦੇ ਦਰਸ਼ਨਾਂ ਲਈ ਬਿਨਾਂ ਵੀਜ਼ੇ ਦੇ ਜਾ ਸਕਦੇ ਹਨ,ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ (Guru Nanak Dev Ji, the Founder of Sikhism) 16ਵੀਂ ਸਦੀ ਦੇ ਸ਼ੁਰੂ ਵਿੱਚ ਇਸ ਗੁਰਦੁਆਰੇ ਵਿੱਚ ਰਹੇ ਅਤੇ ਜੋਤੀ-ਜੋਤ ਸਮਾਏ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *