AZAD SOCH:-
Bathinda,(AZAD SOCH NEWS):- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ (Punjab Deputy Chief Minister Sukhjinder Singh Randhawa) ਨੇ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਯੋਗ ਅਗਵਾਈ ਵਾਲੀ ਸਰਕਾਰ ਹੀ ਅਸਲ ਵਿਚ ਆਮ ਆਦਮੀ ਦੀ ਸਰਕਾਰ ਹੈ,ਸੂਬਾ ਸਰਕਾਰ ਵਲੋਂ ਲਏ ਗਏ ਇਤਿਹਾਸਕ ਤੇ ਕ੍ਰਾਂਤੀਕਾਰੀ ਫੈਸਲਿਆਂ ਤੋਂ ਰਾਜ ਦਾ ਹਰ ਵਰਗ ਤੇ ਹਰ ਆਮ ਆਦਮੀ ਖੁਸ਼ੀ ਮਹਿਸੂਸ ਕਰ ਰਿਹਾ ਹੈ।
ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅੱਜ ਇੱਥੇ ਲੇਕ ਵਿਊ ਵਿਖੇ ਪੁਲਿਸ ਅਧਿਕਾਰੀਆਂ ਨਾਲ ਕ੍ਰਾਇਮ ਦੀ ਰੋਕਥਾਮ ਸਬੰਧੀ ਕੀਤੀ ਗਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ,ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਸ੍ਰੀ ਵਰੁਣ ਰੂਜਮ ਤੇ ਡੀਜੀਪੀ ਸ. ਇਕਬਾਲਪ੍ਰੀਤ ਸਿੰਘ ਸਹੋਤਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ,ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਅੰਦਰ ਸਰਹੱਦੀ ਖੇਤਰ ਦਾ ਦਾਇਰਾ ਵਧਾ ਕੇ ਪੰਜਾਬ ਸਰਕਾਰ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ।
ALSO READ:- ਪੰਜਾਬੀ ਅਦਾਕਾਰ ਸੋਨੀਆ ਮਾਨ ਨੇ ਕਿਸੇ ਵੀ ਸਿਆਸੀ ਪਾਰਟੀ ‘ਚ ਜਾਣ ਤੋਂ ਪਿਛਾਂਹ ਖਿੱਚੇ ਪੈਰ, ਕਿਹਾ- ‘ਮੈਂ ਗਦਾਰ ਨਹੀਂ
ਉਨਾਂ ਇੱਕ ਸਵਾਲ ਦੇ ਜਵਾਬ ਚ ਕਿਹਾ ਕਿ ਪੰਜਾਬ ਪੁਲਿਸ ਸੂਬੇ ਅੰਦਰ ਕ੍ਰਾਇਮ, ਨਸਅਿਾਂ ਦੀ ਰੋਕਥਾਮ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਬੇਹਤਰ ਕਾਰਗੁਜਾਰੀ ਕਰ ਰਹੀ ਹੈ,ਉਨਾਂ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth SahibJi) ਦੀ ਬੇਅਦਬੀ ਦੇ ਮਾਮਲਿਆਂ ਵਿਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ,ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੂਬੇ ਅੰਦਰ ਕੋਈ ਵੀ ਆਧਾਰ ਨਹੀਂ ਰਿਹਾ ਹੈ ਕਿਉਂਕਿ ਕਿ ਬਠਿੰਡਾ ਪਾਰਲੀਮੈਂਟ (Bathinda Parliament) ਨਾਲ ਸਬੰਧਤ ਤਿੰਨ ਵਿਧਾਇਕ ਸ੍ਰੀਮਤੀ ਰੁਪਿੰਦਰ ਕੌਰ ਰੂਬੀ, ਸ੍ਰੀ ਨਾਜਰ ਸਿੰਘ ਮਾਨਸਾਹੀਆਂ ਤੇ ਸ੍ਰੀ ਜਗਦੇਵ ਕਮਾਲੂ ਕਾਂਗਰਸ ਪਾਰਟੀ ਚ ਸ਼ਾਮਲ ਹੋ ਚੁੱਕੇ ਹਨ ਅਤੇ ਭਵਿੱਖ ਵਿਚ ਹੋਰ ਵੀ ਨੁਮਾਂਇੰਦੇ ਸ਼ਾਮਲ ਹੋ ਸਕਦੇ ਹਨ।
ਉਨਾਂ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪਾਰਟੀ (Shiromani Akali Dal Party) ਨੂੰ ਪੰਜਾਬ ਦੇ ਹੱਕਾਂ ਤੇ ਡਾਕਾ ਮਾਰਨ ਵਾਲੀ ਪਾਰਟੀ ਗਰਦਾਨਿਆ,ਇਸ ਤੋਂ ਪਹਿਲਾਂ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕ੍ਰਾਇਮ ਦੀ ਰੋਕਥਾਮ ਲਈ ਬਠਿੰਡਾ, ਫਿਰੋਜ਼ਪੁਰ ਤੇ ਫਰੀਦਕੋਟ ਪੁਲਿਸ ਰੇਂਜ (Bathinda, Ferozepur and Faridkot Police Range) ਕ੍ਰਮਵਾਰ ਆਈਜੀ ਤੇ ਡੀਆਈਜੀ ਤੇ ਜ਼ਿਲਾ ਪੁਲਿਸ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।
ਇਸ ਦੌਰਾਨ ਸ. ਰੰਧਾਵਾ ਨੇ ਉਨਾਂ ਦੇ ਅਧਿਕਾਰ ਖੇਤਰਾਂ ਅਧੀਨ ਹੋਣ ਵਾਲੇ ਕ੍ਰਾਇਮ ਤੇ ਨਸਅਿਾਂ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ,ਇਸ ਮੌਕੇ ਸ. ਰੰਧਾਵਾ ਨੇ ਮੌਜੂਦ ਉੱਚ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਜੇਕਰ ਉਨਾਂ ਦੇ ਜ਼ਿਲਿਆਂ ਵਿਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾਂ ਵਿਕਦਾ ਫੜਿਆ ਗਿਆਂ ਤਾਂ ਸਬੰਧਤ ਪੁਲਿਸ ਕਰਮੀ ਖਿਲਾਫ ਸਖਤ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ,ਉਨਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਕ੍ਰਾਇਮ ਰੋਕਣ ਵਿਚ ਕਿਸੇ ਤਰਾਂ ਦੀ ਢਿੱਲ ਨਾ ਵਰਤੀ ਜਾਵੇ।
ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸ. ਰੰਧਾਵਾ ਵਲੋਂ ਸੀਨੀਅਰ ਕਾਂਗਰਸੀ ਆਗੂ ਸ੍ਰੀ ਜੈਜੀਤ ਜੌਹਲ ਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੇ ਧਰਮ ਪਤਨੀ ਸ੍ਰੀਮਤੀ ਵੀਨੂੰ ਬਾਦਲ ਦੀ ਅਗਵਾਈ ਹੇਠ ਬਠਿੰਡਾ ਦੇ ਵਪਾਰੀਆਂ ਨਾਲ ਵਿਸੇਸ ਤੌਰ ਤੇ ਮੁਲਾਕਾਤ ਕੀਤੀ,ਇਸ ਦੌਰਾਨ ਵਾਪਾਰੀ ਵਰਗ ਵਲੋਂ ਸਰਕਾਰ ਦੁਆਰਾ ਬਿਜਲੀ, ਪਾਣੀ, ਪੈਟਰੌਲ, ਡੀਜਲ ਤੇ ਰੇਤ ਦੇ ਰੇਟ ਘਟਾਉਣ ਆਦਿ ਲਏ ਗਏ ਇਤਿਹਾਸਕ ਤੇ ਕ੍ਰਾਂਤੀਕਾਰੀ ਫੈਸਲਿਆਂ ਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ (Punjab Deputy Chief Minister Sukhjinder Singh Randhawa) ਦਾ ਫੀਲਡ ਹੋਸਟਲ ਵਿਖੇ ਪਹੁੰਚਣ ਤੇ ਡਿਪਟੀ ਕਮਿਸਨਰ ਸ. ਅਰਵਿੰਦ ਪਾਲ ਸਿੰਘ ਸੰਧੂ, ਇੰਸਪੈਕਟਰ ਜਨਰਲ ਆਫ ਪੁਲਿਸ ਬਠਿੰਡਾ ਸ. ਜਸਕਰਨ ਸਿੰਘ, ਐਸਐਸਪੀ ਸ੍ਰੀ ਅਜੈ ਮਲੂਜਾ ਅਤੇ ਹੋਰ ਸਖਸੀਅਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਡੀਆਈਜੀ ਫਰੀਦਕੋਟ ਰੇਂਜ ਸ੍ਰੀ ਸੁਰਜੀਤ ਸਿੰਘ ਅਤੇ ਫਰਿੋਜਪੁਰ ਰੇਂਜ ਦੇ ਡੀਆਈਜੀ ਸ੍ਰੀ ਇੰਦਰਵੀਰ ਸਿੰਘ ਤੋਂ ਇਲਾਵਾ ਜ਼ਿਲਾ ਪੁਲਿਸ ਮੁਖੀ ਮਾਨਸਾ ਸ੍ਰੀ ਸੰਦੀਪ ਕੁਮਾਰ ਗਰਗ, ਜ਼ਿਲਾ ਪੁਲਿਸ ਮੁਖੀ ਫਰੀਦਕੋਟ ਸ੍ਰੀ ਵਰੁਣ ਸਰਮਾ, ਜ਼ਿਲਾ ਪੁਲਿਸ ਮੁਖੀ ਫਿਰੋਜਪੁਰ ਸ੍ਰੀ ਹਰਮਨਦੀਪ ਸਿੰਘ ਹੰਸ, ਜਲਿਾ ਪੁਲਿਸ ਮੁਖੀ ਫਾਜਿਲਕਾ ਸ੍ਰੀ ਹਰਮਨਵੀਰ ਸਿੰਘ ਗਿੱਲ, ਜ਼ਿਲਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਸਰਬਜੀਤ ਸਿੰਘ, ਜ਼ਿਲਾ ਪੁਲਿਸ ਮੁਖੀ ਮੋਗਾ ਸ੍ਰੀ ਐਸਐਸ ਮੰਡ ਤੇ ਜ਼ਿਲਾ ਪੁਲਿਸ ਮੁਖੀ ਤਰਨਤਾਰਨ ਸ੍ਰੀ ਹਰਵਿੰਦਰ ਸਿੰਘ ਵਿਰਕ ਤੋਂ ਇਲਾਵਾ ਡਾਇਰੈਕਟਰ ਮਾਰਕਫੈਡ ਸ੍ਰੀ ਟਹਿਲ ਸਿੰਘ ਸੰਧੂ, ਮੇਅਰ ਸ੍ਰੀਮਤੀ ਰਮਨ ਗੋਇਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਕੇਕੇ ਅਗਰਵਾਲ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਰਾਜਨ ਗਰਗ, ਸੀਨੀਅਰ ਡਿਪਟੀ ਮੇਅਰ ਸ੍ਰੀ ਅਸ਼ੋਕ ਪ੍ਰਧਾਨ, ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਸ੍ਰੀ ਪਵਨ ਮਾਨੀ ਅਤੇ ਅਰੁਣ ਵਧਾਵਨ ਤੋਂ ਇਲਾਵਾ ਹੋਰ ਸਖਸ਼ੀਅਤਾਂ ਹਾਜ਼ਰ ਸਨ।
ALSO READ:-
Jalandhar CIA Staff ਦੀ ਪੁਲਿਸ ਨੇ ਨਸ਼ਾ ਤਸਕਰੀ ਦਾ ਕੀਤਾ ਪਰਦਾਫਾਸ਼, ਨਸ਼ੀਲੇ ਪਦਾਰਥਾਂ ਸਮੇਤ 3 ਤਸਕਰ ਕਾਬੂ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਸੂਬੇ ਭਰ ਵਿੱਚ “ਮਿਸ਼ਨ ਕਲੀਨ” ਨੂੰ ਲਾਗੂ ਕਰਨ ਦਾ ਐਲਾਨ ਕੀਤਾ
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow