ਅੱਜ ਮੁੱਖ ਮੰਤਰੀ Charanjit Channi ਨੀ ਦੀ ਕੋਠੀ ਘੇਰਨ ਚੱਲੇ Aam Aadmi Party ਵਿਧਾਇਕਾਂ ਅੱਜ ਮੁੱਖ ਮੰਤਰੀ Charanjit Channi ਨੀ ਦੀ ਕੋਠੀ ਘੇਰਨ ਚੱਲੇ Aam Aadmi Party ਵਿਧਾਇਕਾਂ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Aam Aadmi Party MLAs arrested for besieging Chief Minister Charanjit Channy's residence today

ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੋਠੀ ਘੇਰਨ ਚੱਲੇ ਆਮ ਆਦਮੀ ਪਾਰਟੀ ਵਿਧਾਇਕਾਂ ਨੂੰ ਕੀਤਾ ਗਿਆ ਗ੍ਰਿਫਤਾਰ

2

AZAD SOCH:-

CHANDIGARH,(AZAD SOCH NEWS):- ਪੰਜਾਬ ‘ਚ ਬੇਰੁਜ਼ਗਾਰੀ ਦੇ ਮੁੱਦੇ ‘ਤੇ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਚੰਨੀ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ,ਆਮ ਆਦਮੀ ਪਾਰਟੀ ਨੇ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ ਸੀ,ਇਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ (Leader Harpal Singh Cheema) ਸਮੇਤ ਕਈ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।

ALSO READ:- ਪੰਜਾਬੀ ਅਦਾਕਾਰ ਸੋਨੀਆ ਮਾਨ ਨੇ ਕਿਸੇ ਵੀ ਸਿਆਸੀ ਪਾਰਟੀ ‘ਚ ਜਾਣ ਤੋਂ ਪਿਛਾਂਹ ਖਿੱਚੇ ਪੈਰ, ਕਿਹਾ- ‘ਮੈਂ ਗਦਾਰ ਨਹੀਂ

ਉਹਨਾਂ ਨੂੰ ਹਿਰਾਸਤ ਵਿਚ ਲੈ ਕੇ ਸੈਕਟਰ 3 ਦੇ ਠਾਣੇ ‘ਚ ਲਿਜਾਇਆ ਗਿਆ ਹੈ,ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੰਤਰੀਆਂ ਅਤੇ ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦੇ ਰਹੀ ਹੈ ਪਰ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਹੈ ਅਤੇ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ,ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ (Election Manifesto) ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਹੁਣ ਤਾਂ ਸਰਕਾਰ ਦਾ ਕਾਰਜਕਾਲ ਵੀ ਖ਼ਤਮ ਹੋ ਰਿਹਾ ਹੈ ਪਰ ਅਜੇ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਗਈਆਂ।

ALSO READ:- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਸਰਕਾਰ ਹੀ ਅਸਲ ਵਿਚ ਆਮ ਆਦਮੀ ਦੀ ਸਰਕਾਰ

ਉਨ੍ਹਾਂ ਕਿਹਾ ਕਿ ਸਿਰਫ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦੇ ਰਿਸ਼ਤੇਦਾਰਾਂ ਨੂੰ ਹੀ ਰੁਜ਼ਗਾਰ ਦੀ ਪ੍ਰਾਪਤੀ ਹੋਈ ਹੈ, ਜਦੋਂ ਕਿ ਪੰਜਾਬ ਦੇ ਨੌਜਵਾਨ ਰੁਜ਼ਗਾਰ ਦੀ ਮੰਗ ਲਈ ਥਾਂ-ਥਾਂ ਧਰਨੇ ਲਾ ਕੇ ਬੈਠੇ ਹੋਏ ਹਨ ਅਤੇ ਟੈਂਕੀਆਂ ‘ਤੇ ਚੜ੍ਹੇ ਹੋਏ ਹਨ,ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੂਠੇ ਅੰਕੜੇ ਤਿਆਰ ਕਰਕੇ ਵੱਡੇ-ਵੱਡੇ ਬੋਰਡ ਤੇ ਇਸ਼ਤਿਹਾਰ ਲਾਏ ਜਾ ਰਹੇ ਹਨ,ਹਰਪਾਲ ਚੀਮਾ (Leader Harpal Singh Cheema) ਨੇ ਕਿਹਾ ਕਿ ਪਹਿਲਾਂ ਕਾਂਗਰਸ ਦੀ ਕੈਪਟਨ ਸਰਕਾਰ (Captain Sarkar) ਅਤੇ ਹੁਣ ਚੰਨੀ ਸਰਕਾਰ (Channi Government) ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ,ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਤੋਂ ਵੋਟਾਂ ਲੈ ਕੇ ਸੱਤਾ ‘ਚ ਆਈ ਪੰਜਾਬ ਸਰਕਾਰ ਨੇ ਨੌਜਵਾਨਾਂ ਦੀਆਂ ਪਿੱਠਾਂ ‘ਚ ਛੁਰਾ ਮਾਰਿਆ ਹੈ।

ALSO READ:- 

Punjab Transport Minister Amarinder Singh Raja Waring ਨੇ ਇੱਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤੰਜ਼ ਕੱਸਿਆ

Jalandhar CIA Staff ਦੀ ਪੁਲਿਸ ਨੇ ਨਸ਼ਾ ਤਸਕਰੀ ਦਾ ਕੀਤਾ ਪਰਦਾਫਾਸ਼, ਨਸ਼ੀਲੇ ਪਦਾਰਥਾਂ ਸਮੇਤ 3 ਤਸਕਰ ਕਾਬੂ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਸੂਬੇ ਭਰ ਵਿੱਚ “ਮਿਸ਼ਨ ਕਲੀਨ” ਨੂੰ ਲਾਗੂ ਕਰਨ ਦਾ ਐਲਾਨ ਕੀਤਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *