CM ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 CM ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
CM ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ-ਰਾਜਾ ਵੜਿੰਗ

CM ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ-ਰਾਜਾ ਵੜਿੰਗ

5

Azad Soch:-

Jalandhar,(Azad Soch News):- ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Punjab Transport Minister Amarinder Singh Raja Waring) ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ,ਵੜਿੰਗ ਨੇ ਰਾਜ ਵਿਆਪੀ ਸੜਕ ਸੁਰੱਖਿਆ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, “ਅਸੀਂ ਅਗਲੇ ਸਾਲ 80 ਤੋਂ ਜ਼ਿਆਦਾ ਸੀਟਾਂ ਜਿੱਤ ਕੇ ਪੰਜਾਬ ਵਿਧਾਨ ਸਭਾ ਵਿੱਚ ਨਵਾਂ ਰਿਕਾਰਡ ਕਾਇਮ ਕਰਾਂਗੇ।”

ਪਾਰਟੀ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਫੁੱਟ ਦੀਆਂ ਅਫ਼ਵਾਹਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Punjab Transport Minister Amarinder Singh Raja Waring) ਨੇ ਕਿਹਾ ਕਿ ਖੁੱਲ੍ਹੀ ਆਲੋਚਨਾ ਕਾਂਗਰਸ ਦੇ ਸਿਧਾਂਤ ਦਾ ਹਿੱਸਾ ਹੈ ਅਤੇ ਜਦੋਂ ਵੀ ਮੈਂ ਕੋਈ ਮੁੱਦਾ ਉਠਾਉਂਦਾ ਹਾਂ ਤਾਂ ਰਾਹੁਲ ਗਾਂਧੀ ਮੈਨੂੰ ਜ਼ਿਆਦਾ ਸਮਾਂ ਦਿੰਦੇ ਹਨ ਅਤੇ ਮੇਰੀ ਗੱਲ ਸੁਣਦੇ ਹਨ,ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੰਕਲਪ ਨੂੰ ਦੇਖ ਲਿਆ ਹੈ ਅਤੇ ਇੱਕ ਵਾਰ ਫਿਰ ਕਾਂਗਰਸ ਦੇ ਹੱਕ ਵਿੱਚ ਫ਼ਤਵਾ ਦੇਣਗੇ।

ALSO READ:- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਸੂਬੇ ਭਰ ਵਿੱਚ “ਮਿਸ਼ਨ ਕਲੀਨ” ਨੂੰ ਲਾਗੂ ਕਰਨ ਦਾ ਐਲਾਨ ਕੀਤਾ

ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਛੇ ਹਫ਼ਤਿਆਂ ਦੌਰਾਨ ਆਪਣੇ ਵਿਭਾਗ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਵੜਿੰਗ ਨੇ ਕਿਹਾ ਕਿ ਮਾਲੀਏ ਵਿੱਚ ਰੋਜ਼ਾਨਾ 1 ਕਰੋੜ ਰੁਪਏ ਦਾ ਵਾਧਾ ਸਾਰੇ ਪੰਜਾਬੀਆਂ ਵਾਸਤੇ ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਨੂੰ ਯਕੀਨੀ ਬਣਾਉਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਹੈ,ਪੰਜਾਬ ਦੇ ਵਸੀਲਿਆਂ ਦੀ ਲੁੱਟ ਵਿੱਚ ਬਾਦਲਾਂ ਨਾਲ ਮਿਲੀਭੁਗਤ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਨੂੰ ਨਿਸ਼ਾਨੇ ‘ਤੇ ਲੈਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Punjab Transport Minister Amarinder Singh Raja Waring) ਨੇ ਕਿਹਾ ਕਿ 6600 ਕਰੋੜ ਰੁਪਏ ਦੇ ਮਾਲੀਏ ਦੀ ਚੋਰੀ ਹੋਈ ਹੈ, ਜੋ ਸਾਡੇ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਵਰਤੀ ਜਾਣੀ ਚਾਹੀਦੀ ਸੀ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੇ ਮੁਖੀ ਵਜੋਂ ਕੈਪਟਨ ਅਮਰਿੰਦਰ ਇਸ ਗੜਬੜੀ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ,ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਮੈਂ ਪਿਛਲੇ ਸਾਢੇ 14 ਸਾਲਾਂ ਤੋਂ ਰੋਜ਼ਾਨਾ 1 ਕਰੋੜ ਰੁਪਏ ਦੀ ਗਿਣਤੀ ਕਰਾਂ ਤਾਂ ਮੇਰੇ ਸੂਬੇ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ,ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀਆਂ ਦੇ ਸਾਹਮਣੇ ਸੱਚ ਲਿਆਉਣ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) (Team (SIT)) ਵੱਲੋਂ ਪੁਰਾਣੀ ਕਿਸੇ ਵੀ ਗ਼ੈਰ-ਵਾਜਬ ਕਾਰਵਾਈ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

ਜਲੰਧਰ (Jalandhar) ਵਿੱਚ ਠੇਕੇ ‘ਤੇ ਚੱਲ ਰਹੀਆਂ ਬੱਸਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਬਾਰੇ ਪੁੱਛੇ ਜਾਣ ‘ਤੇ ਮੰਤਰੀ ਨੇ ਆਰ.ਟੀ.ਏ. (SIT) ਨੂੰ ਇਸ ਦੀ ਜਾਂਚ ਕਰਕੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਿਨਾਂ ਕਿਸੇ ਭੇਦਭਾਵ ਦੇ ਕਾਰਵਾਈ ਕਰਨ ਲਈ ਕਿਹਾ,ਪੰਜਾਬ ਦੇ ਹੱਕਾਂ ਪ੍ਰਤੀ ਦੋਗਲੇ ਸਟੈਂਡ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਕਰੜੇ ਹੱਥੀਂ ਲੈਂਦਿਆਂ ਸ਼੍ਰੀ ਵੜਿੰਗ ਨੇ ਕਿਹਾ ਕਿ ਬਾਦਲਾਂ ਨੂੰ ਦਿੱਲੀ ਏਅਰਪੋਰਟ ਤੱਕ ਬੱਸਾਂ ਚਲਾਉਣ ਦੀ ਇਜਾਜ਼ਤ ਦੇ ਕੇ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਆਗਿਆ ਨਾ ਦੇਣਾ ਅਰਵਿੰਦ ਕੇਜਰੀਵਾਲ (Arvind Kejriwal) ਦੇ ਅਸਲ ਰੰਗਾਂ ਅਤੇ ਬਾਦਲਾਂ ਨਾਲ ਉਸ ਦੀ ਮਿਲੀਭੁਗਤ ਨੂੰ ਬੇਪਰਦ ਕਰਦਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *