ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ

ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ

3

Azad Soch :-

Chandigarh,(Azad Soch News):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ (Punjab Cabinet) ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ,ਪੰਜਾਬ ਮੰਤਰੀ ਮੰਡਲ (Punjab Cabinet) ਨੇ ਅੱਜ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ ਜਨਰਲ ਵਰਗ ਦੇ ਲਗਭਗ 2.66 ਲੱਖ ਰਹਿ ਗਏ ਲੜਕਿਆਂ ਨੂੰ ਮੁਫਤ ਵਰਦੀਆਂ ਦੇਣ ਦਾ ਫ਼ੈਸਲਾ ਕੀਤਾ ਹੈ,ਪੰਜਾਬ ਸਰਕਾਰ ਚਾਲੂ ਵਿੱਤੀ ਸਾਲ ਦੌਰਾਨ ਲਗਭਗ 15.98 ਕਰੋੜ ਰੁਪਏ ਖ਼ਰਚ ਕਰੇਗੀ।

ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਵਜ਼ਾਰਤ ਦੀ ਮੀਟਿੰਗ ਦੌਰਾਨ ਲਿਆ ਗਿਆ,ਜ਼ਿਕਰਯੋਗ ਹੈ ਕਿ ਇਸ ਵੇਲੇ ਸਕੂਲ ਸਿੱਖਿਆ ਵਿਭਾਗ (Department of School Education) ਦੁਆਰਾ 600 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ ਚਲਾਏ ਜਾ ਰਹੇ ਆਦਰਸ਼ ਸਕੂਲਾਂ (Ideal Schools) ਵਿਚ ਪੜ੍ਹਦੀਆਂ ਸਾਰੀਆਂ ਲੜਕੀਆਂ, ਐਸ.ਸੀ. ਲੜਕੇ, ਗਰੀਬੀ ਰੇਖਾ ਤੋਂ ਹੇਠਲੇ ਵਰਗ ਦੇ ਲੜਕਿਆਂ ਨੂੰ ‘ਸਮੱਗਰ ਸ਼ਿਕਸ਼ਾ’ (‘Holistic Education’) ਦੇ ਨਿਯਮਾਂ ਅਤੇ ਸਿੱਖਿਆ ਦੇ ਅਧਿਕਾਰ ਐਕਟ ਦੇ ਤਹਿਤ ਵਰਦੀ ਮੁਹੱਈਆ ਕਰਵਾਈ ਜਾ ਰਹੀ ਹੈ।

ਅਜਿਹੇ ਵਿਦਿਆਰਥੀਆਂ ਦੀ ਗਿਣਤੀ 15.03 ਲੱਖ ਹੈ ਜਿਨ੍ਹਾਂ ਲਈ ਮੌਜੂਦਾ ਵਿੱਤੀ ਸਾਲ ਦੌਰਾਨ 90.16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ,ਇਹ ਵੀ ਦੱਸਣਯੋਗ ਹੈ ਕਿ ਜਨਰਲ ਵਰਗ ਨਾਲ ਸਬੰਧਤ ਲੜਕਿਆਂ ਨੂੰ ਵਿਭਾਗ ਵੱਲੋਂ ਵਰਦੀ ਨਹੀਂ ਦਿੱਤੀ ਜਾਂਦੀ ਕਿਉਂ ਜੋ ਇਹ ਵਿਦਿਆਰਥੀ ਸਿੱਖਿਆ ਦਾ ਅਧਿਕਾਰ ਐਕਟ ਦੇ ਮੁਤਾਬਕ ਹੱਕਦਾਰ ਨਹੀਂ ਹਨ।

ਗੰਨਾ ਉਤਪਾਦਕ ਕਿਸਾਨਾਂ ਲਈ ਵਿੱਤੀ ਸਹਾਇਤਾ ਵਧਾਈ


ਪ੍ਰਾਈਵੇਟ ਖੰਡ ਮਿੱਲਾਂ ਦੀ ਆਰਥਿਕਤਾ ਸਥਿਰਤਾ ਨੂੰ ਯਕੀਨੀ ਬਣਾਉਣ ਅਤੇ ਗੰਨੇ ਦੇ ਪਿੜਾਈ ਸੀਜ਼ਨ-2021-22 ਲਈ ਕਿਸਾਨਾਂ ਨੂੰ ਗੰਨੇ ਦਾ ਸੂਬਾਈ ਭਾਅ (ਐਸ.ਏ.ਪੀ.) ਦੀ ਅਦਾਇਗੀ ਸਮੇਂ ਸਿਰ ਕਰਨ ਲਈ ਮੰਤਰੀ ਮੰਡਲ ਨੇ ਇਸ ਪਿੜਾਈ ਸੀਜ਼ਨ ਦੌਰਾਨ ਪ੍ਰਾਈਵੇਟ ਮਿੱਲਾਂ (Private Mills) ਦੀ ਤਰਫੋਂ ਗੰਨਾ ਉਤਪਾਦਕਾਂ ਨੂੰ ਐਸ.ਏ.ਪੀ. ਵਿੱਚੋਂ 35 ਰੁਪਏ ਪ੍ਰਤੀ ਕੁਇੰਟਲ ਦੀ ਵਿੱਤੀ ਸਹਾਇਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ,ਸੂਬਾ ਸਰਕਾਰ ਵੱਲੋਂ ਇਹ ਰਕਮ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਪ੍ਰਧਾਨਗੀ ਹੇਠ ਇਕ ਨਵੰਬਰ, 2021 ਨੂੰ ਮੀਟਿੰਗ ਹੋਈ ਸੀ ਜਿਸ ਦੌਰਾਨ ਇਹ ਫੈਸਲਾ ਕੀਤਾ ਗਿਆ ਸੀ ਕਿ ਗੰਨੇ ਦੇ ਭਾਅ ਵਿਚ ਕੀਤੇ ਗਏ 50 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਵਿੱਚੋਂ 30 ਫੀਸਦੀ (15 ਰੁਪਏ ਪ੍ਰਤੀ ਕੁਇੰਟਲ) ਖੰਡ ਮਿੱਲਾਂ ਅਦਾ ਕਰਨਗੀਆਂ ਜਦਕਿ ਬਾਕੀ 70 ਫੀਸਦੀ (35 ਰੁਪਏ ਪ੍ਰਤੀ ਕੁਇੰਟਲ) ਸੂਬਾ ਸਰਕਾਰ ਖੰਡ ਮਿੱਲਾਂ ਦੀ ਤਰਫੋਂ ਕਿਸਾਨਾਂ ਦੇ ਖਾਤਿਆਂ ਵਿਚ ਅਦਾ ਕਰੇਗੀ।

ALSO READ:- 

Delhi Pollution: दिल्ली-NCR में School College अगले आदेश तक बंद, 50% स्टाफ को Work From Home

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *